Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਸਫਾਈ ਕਮਿਸ਼ਨ ਵਲੋਂ ਸਫਾਈ ਕਰਮੀਆਂ ਦੀਆਂ ਸਮੱਸਿਆਵਾਂ ਸਬੰਧੀ ਮੇਅਰ ਅਤੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ

Geja Ram Valmiki

Web Admin

Web Admin

5 Dariya News

ਕਪੂਰਥਲਾ , 02 Sep 2021

Last updated on: Sep 02, 2021, 00:00 IST

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕਿਹਾ ਹੈ ਕਿ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਵਿਚ ਸਫਾਈ ਕਰਮੀਆਂ ਦੀ ਹੋਰ ਭਰਤੀ ਜਲਦ ਕਰਕੇ ਸਫਾਈ ਵਿਵਸਥਾ ਨੂੰ ਹੋਰ ਬੇਹਤਰੀਨ ਕੀਤਾ ਜਾਵੇਗਾ।ਅੱਜ ਇੱਥੇ ਨਗਰ ਨਿਗਮ ਕਪੂਰਥਲਾ ਵਿਖੇ ਸਫਾਈ ਕਰਮੀਆਂ ਦੀਆਂ ਸਮੱਸਿਆਵਾਂ ਸਬੰਧੀ ਨਗਰ ਨਿਗਮ ਕਪੂਰਥਲਾ,ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ੍ਰੀ ਰਾਜੀਵ ਵਰਮਾ ਅਤੇ ਨਗਰ ਨਿਗਮ ਕਪੂਰਥਲਾ ਦੇ ਮੇਅਰ ਸ੍ਰੀਮਤੀ ਕੁਲਵੰਤ ਕੌਰ,ਡਿਪਟੀ ਮੇਅਰ ਵਿਨੋਦ ਸੂਦ,ਨਗਰ ਕੌਸਲਾਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਫਾਈ ਕਮਿਸ਼ਨ ਦੀ ਮੰਗ ਅਨੁਸਾਰ ਸਫਾਈ ਸੇਵਕਾਂ ਨੂੰ ਜਲਦ ਪੱਕੇ ਕੀਤਾ ਜਾਵੇਗਾ।ਉਨਾਂ ਕੁਝ ਇੱਕ ਨਗਰ ਕੌਸਲਾਂ ਵਿੱਚ ਸਫਾਈ ਕਰਮੀਆਂ ਕੋਲੋ ਉਨਾਂ ਦੀ ਡਿਊਟੀ ਤੋਂ ਇਲਾਵਾ ਹੋਰ ਕੰਮ ਲਏ ਜਾਣ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਅਜਿਹਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਮਿਸ਼ਨ ਵਲੋਂ ਸਖਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ।ਸੀਵਰਮੈਨਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਉਨਾਂ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀਵਰਮੈਨਾਂ ਦੀ ਜਾਨ ਮਾਲ ਦੀ ਰਾਖੀ ਲਈ ਉਨਾਂ ਨੂੰ ਸੁਰੱਖਿਆ ਕਿੱਟਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆ ਜਾਣ।ਇਸ ਤੋਂ ਇਲਾਵਾ ਜਿਨ੍ਹਾਂ ਸਥਾਨਕ ਸਰਕਾਰਾਂ ਕੋਲ ਸਾਫ ਸਫਾਈ ਦੀ ਮਸ਼ੀਨਰੀ ਦੀ ਘਾਟ ਹੈ ਉਨਾਂ ਨੂੰ ਹਦਾਇਤ ਕੀਤੀ ਕਿ ਉਹ ਨਵੀਂ ਮਸ਼ੀਨਰੀ ਦੀ ਖਰੀਦ ਲਈ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ।ਇਸ ਮੌਕੇ ਐਸ.ਡੀ.ਐਮ ਸ੍ਰੀ ਜੈ ਇੰਦਰ ਸਿੰਘ ਤੋਂ ਇਲਾਵਾ,ਕਾਰਜ ਸਾਧਕ ਅਫਸਰ ਭੁਲੱਥ ਚਰਨਦਾਸ,ਕਾਰਜ ਸਾਧਕ ਅਫਸਰ ਸੁਲਤਾਨਪੁਰ ਕਮਲਜੀਤ ਸਿੰਘ,ਕਪੂਰਥਲਾ ਨਗਰ ਨਿਗਮ ਦੇ ਸਿਹਤ ਅਫਸਰ ਰਾਜ ਕਮਲ ਹਾਜ਼ਰ ਸਨ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD