Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੇ ਰੋਸ ਵਿੱਚ ਕਿਸਾਨ ਜਥੇਬੰਦੀ ਨੇ ਕੇਂਦਰ ਤੇ ਹਰਿਆਣਾ ਸਰਕਾਰ ਦਾ ਪੁਤਲਾ ਸਾੜਿਆ

Protest, Agitation, #FarmersProtest, Farmers Protest, Farmer Protest, #FarmerProtest

Web Admin

Web Admin

5 Dariya News (ਲਖਵਿੰਦਰ ਸਿੰਘ ਗੌਲਣ)

ਤਰਨ-ਤਾਰਨ/ਭਿੱਖੀਵਿੰਡ/ਸ਼ਾਹਬਾਜ਼ਪੁਰ , 02 Sep 2021

Last updated on: Sep 02, 2021, 00:00 IST

ਬੀਤੇ ਦਿਨੀਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਨੂੰ ਮੰਦਭਾਗਾ ਦੱਸਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਸੁਰਜਨ ਸਾਹਿਬ ਜੀ ਦੇ ਪ੍ਰਧਾਨ ਨਿਰੰਜਨ ਸਿੰਘ ਬਗਰਾੜੀ ਨੇ ਕੇੰਦਰ ਤੇ ਹਰਿਆਣਾ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਗਟਾਇਆ।ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਹਿ ਅਤੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਆਦੇਸ਼ਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਤੇ ਜੋ ਅੱਤਿਆਚਾਰ ਕੀਤਾ ਗਿਆ ਹੈ ਉਸ ਦੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਿੰਦਾ ਕਰਦੀਆਂ ਹਨ ਤੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਇਹ ਚੇਤਾਵਨੀ ਦਿੰਦੀਆਂ ਹਨ ਕਿ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਝੀਆਂ ਚਾਲਾਂ ਬੰਦ ਕੀਤੀਆਂ ਜਾਣ ਨਹੀਂ ਤਾਂ ਇਹ ਸਭ ਦੇ ਨਤੀਜੇ ਮਾੜੇ ਨਿਕਲਣਗੇ।ਉਨ੍ਹਾਂ ਕਿਹਾ ਕਿ ਕਿਸਾਨ ਹੁਣ ਆਪਣਾ ਸੰਘਰਸ਼ ਉਦੋਂ ਤੱਕ ਖਤਮ ਨਹੀਂ ਕਰਨਗੇ ਜਦ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਿਸ ਨਹੀਂ ਲੈਂਦੀ।ਇਸ ਮੌਕੇ ਕਿਸਾਨਾਂ ਨੇ ਕੇਂਦਰ,ਹਰਿਆਣਾ ਸਰਕਾਰ 'ਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਕਸਬਾ ਸ਼ਾਹਬਾਜ਼ਪੁਰ ਦੇ ਮੁੱਖ ਚੋਰਾਹੇ ਵਿੱਚ ਸਾੜਿਆ।ਇਸ ਮੌਕੇ ਨਿਸ਼ਾਨ ਸਿੰਘ ਕੋਹਾੜਕਾ,ਅੰਗਰੇਜ਼ ਸਿੰਘ ਬਗਰਾੜੀ,ਰੇਸ਼ਮ ਸਿੰਘ ਘੁਰਕਵਿੰਡ,ਸਾਹਿਬ ਸਿੰਘ ਫ਼ੌਜੀ,ਸੁਖਵਿੰਦਰ ਸਿੰਘ ਗੁਲਾਲੀਪੁਰ,ਗੁਰਮੇਜ ਸਿੰਘ,ਧੀਰਾ ਸਿੰਘ ਗਿੱਲ ਸ਼ਾਹਬਾਜ਼ਪੁਰ, ਲਾਡਾ ਸਿੰਘ ਸ਼ਾਹਬਾਜ਼ਪੁਰ,ਪ੍ਰਗਟ ਸਿੰਘ ਗੁਲਾਲੀਪੁਰ,ਸਾਹਿਬ ਸਿੰਘ ਕੋਹਾੜਕਾ, ਮਾਸਟਰ ਭੁਪਿੰਦਰ ਸਿੰਘ ਕੋਹਾੜਕਾ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।

 

Tags: Protest , Agitation , #FarmersProtest , Farmers Protest , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD