Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਨੇਕ ਉਪਰਾਲਾ : ਮ੍ਰਿਤਕ ਸੀਵਰਮੈਨ ਦੀ ਪਤਨੀ ਨੂੰ ਨਗਰ ਨਿਗਮ ਵਿਚ ਦਿੱਤੀ ਸੇਵਾਦਾਰ ਦੀ ਨੌਕਰੀ

ਮੇਅਰ ਜੀਤੀ ਸਿੱਧੂ ਨੇ ਸੌਂਪਿਆ ਨਿਯੁਕਤੀ ਪੱਤਰ, ਮ੍ਰਿਤਕ ਕਰਮਚਾਰੀ ਦੇ ਪਰਿਵਾਰ ਦੀ ਦੇਖ ਭਾਲ ਨਿਗਮ ਦੀ ਜ਼ਿੰਮੇਵਾਰੀ ਅਤੇ ਫ਼ਰਜ਼ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 02 Sep 2021

Last updated on: Sep 02, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਕ ਹੋਰ ਨੇਕ ਉਪਰਾਲਾ ਕਰਦਿਆਂ ਡਿਊਟੀ ਦੌਰਾਨ ਮਾਰੇ ਗਏ ਸੀਵਰਮੈਨ ਹਰਪਾਲ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੂੰ ਤਰਸ ਦੇ ਆਧਾਰ ਤੇ ਨਗਰ ਨਿਗਮ ਵਿੱਚ ਸੇਵਾਦਾਰ ਦੀ ਅਸਾਮੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ ਤੇ ਕੌਂਸਲਰ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਮੁਹਾਲੀ ਦੇ ਦੋ ਸੀਵਰਮੈਨਾਂ ਦੀ ਡਿਊਟੀ ਤੇ ਕੰਮ ਕਰਦਿਆਂ ਦੌਰਾਨ ਮੌਤ ਹੋ ਗਈ ਸੀ। ਇਨ੍ਹਾਂ ਵਿਚੋਂ ਇਕ ਹਰਪਾਲ ਸਿੰਘ ਦੇ ਪਰਿਵਾਰ ਨੂੰ ਪਹਿਲਾਂ ਨਗਰ ਨਿਗਮ ਵੱਲੋਂ ਦੱਸ ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ ਸੀ। ਮ੍ਰਿਤਕ ਸੀਵਰਮੈਨ ਹਰਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਹਾਲਾਂਕਿ ਸੀਵਰਮੈਨ ਹਰਪਾਲ ਸਿੰਘ ਸਿੱਧੇ ਤੌਰ ਤੇ ਨਗਰ ਨਿਗਮ ਦਾ ਕਰਮਚਾਰੀ ਨਹੀਂ ਸੀ ਪਰ  ਮੁਹਾਲੀ ਵਿੱਚ ਉਹ ਸੀਵਰ ਦੀ ਸਫ਼ਾਈ ਦੇ ਕੰਮ ਉਤੇ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਆਪਣੀ ਜ਼ਿੰਮੇਵਾਰੀ ਅਤੇ ਫ਼ਰਜ਼ ਸਮਝਦਿਆਂ ਹਰਪਾਲ ਸਿੰਘ ਦੀ ਪਤਨੀ ਬਲਜਿੰਦਰ ਕੌਰ ਨੂੰ  ਸੇਵਾਦਾਰ ਦੀ ਨੌਕਰੀ ਦਿੱਤੀ ਹੈ ਤਾਂ ਜੋ ਉਹ ਆਪਣੇ ਛੋਟੇ ਛੋਟੇ ਤਿੰਨ ਬੱਚਿਆਂ ਦਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਵੀ ਕਿਹਾ ਕਿ ਦੂਜੇ ਮ੍ਰਿਤਕ ਸੀਵਰਮੈਨ ਦੇ ਪਰਿਵਾਰ ਨਾਲ ਵੀ ਨਿਗਮ ਅਧਿਕਾਰੀਆਂ ਦੀ ਗੱਲਬਾਤ ਚੱਲ ਰਹੀ ਹੈ ਅਤੇ ਉਸ ਦੇ  ਪਰਿਵਾਰ ਨੂੰ ਵੀ ਨਿਗਮ ਵੱਲੋਂ ਰਾਹਤ ਦਿੱਤੀ ਜਾਵੇਗੀ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD