Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਨਸ਼ਿਆਂ ਦੇ ਖਾਤਮੇ ਲਈ ਆਮ ਲੋਕਾਂ ਦੇ ਸਹਿਯੋਗ ਦੀ ਵੱਡੀ ਲੋੜ: ਤੇਜ ਪ੍ਰਤਾਪ ਸਿੰਘ ਫੂਲਕਾ

ਜ਼ਿਲਾ ਬਰਨਾਲਾ ਵਿਚ ਨਸ਼ਿਆਂ ਦੀ ਅਲਾਮਤ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ: ਭਾਗੀਰਥ ਸਿੰਘ ਮੀਨਾ

Web Admin

Web Admin

5 Dariya News

ਤਪਾ , 02 Sep 2021

Last updated on: Sep 02, 2021, 00:00 IST

ਜੇਕਰ ਹਰ ਵਿਅਕਤੀ, ਮਾਪੇ, ਪੰਚਾਂਿੲਤੀ ਨੁਮਾਇੰਦੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਨਸ਼ਿਆਂ ਖਿਲਾਫ ਡਟ ਜਾਣ ਤਾਂ ਹੀ ਨਸ਼ਾ ਮੁਕਤੀ ਮੁਹਿੰਮ ਨੂੰ ਪੂਰੀ ਤਰਾਂ ਸਾਰਥਕ ਬਣਾ ਕੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕਦਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਪੰਜਾਬੀ ਯੂਨੀਵਰਸਿਟੀ ਨੇਬਰਹੁਡ ਕੈਂਪਸ ਢਿੱਲਵਾਂ (ਬਰਨਾਲਾ) ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਕੀਤਾ। ਉਨਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉਥੇ ਮਾਪੇ ਵੀ ਆਪਣੇ ਬੱਚਿਆਂ ’ਤੇ ਨਜ਼ਰ ਰੱਖਣ ਅਤੇ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।ਇਸ ਮੌਕੇ ਜ਼ਿਲਾ ਪੁਲੀਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਚੰਗੇ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ ਅਤੇ ਬਰਨਾਲਾ ਪੁਲੀਸ ਸੁਰੱਖਿਆ ਦੇ ਨਾਲ ਨਾਲ ਨੌਜਵਾਨਾਂ ਦੇ ਮਾਰਗਦਰਸ਼ਨ ਲਈ ਤਿਆਰ ਹੈ। ਉਨਾਂ ਕਿਹਾ ਕਿ ਨਸ਼ਿਆਂ ਪ੍ਰਤੀ ਉਨਾਂ ਦੀ ਜ਼ੀਰੋ ਟੌਲਰੈਂਸ ਪਾਲਿਸੀ ਹੈ। ਉਨਾਂ ਕਿਹਾ ਕਿ ਆਮ ਲੋਕਾਂ ਪੁਲੀਸ ਨਾਲ ਨਸ਼ਾ ਤਸਕਰਾਂ ਅਤੇ ਅਜਿਹੇ ਅਨਸਰਾਂ ਦੀ ਜਾਣਕਾਰੀ ਸਾਂਝੀ ਕਰਨ ਤੇ ਪੁਲੀਸ ਪੂਰੀ ਬਣਦੀ ਕਾਰਵਾਈ ਕਰੇਗੀ। ਇਸ ਮੌਕੇ ਡੀਐਸਪੀ ਤਪਾ ਬਲਜੀਤ ਸਿੰਘ ਬਰਾੜ ਨੇ ਹਾਜ਼ਰੀਨ ਦਾ ਸਵਾਗਤ ਕੀਤਾ ਅਤੇ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਡਟਣ ਲਈ ਪ੍ਰੇਰਿਆ। ਬੀਡੀਪੀਓ ਸਹਿਣਾ ਗੁਰਮੇਲ ਸਿੰਘ ਨੇ ਵੀ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਸਾਂਝੇ ਕੀਤੇ। 

ਇਸ ਮੌਕੇ ਐਸਐਚਓ ਸਹਿਣਾ ਐਸਆਈ ਨਰਦੇਵ ਸਿੰਘ ਨੇ ਪੰਚਾਇਤਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਲਈ ਆਖਿਆ। ਉਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਜਦੋਂ ਤੱਕ ਆਮ ਲੋਕ ਇਸ ਬੁਰਾਈ ਦੇ ਖਾਤਮੇ ਦਾ ਪ੍ਰਣ ਨਹੀਂ ਲੈਂਦੇ, ਉਦੋਂ ਤੱਕ ਅਸੀਂ ਪੂਰੀ ਤਰਾਂ ਸਫਲ ਨਹੀਂ ਹੋ ਸਕਦੇ। ਇਸ ਮੌਕੇ ਨੌਜਵਾਨ ਰਣਜੀਤ ਸਿੰਘ ਨੇ ਵੀ ਨੌਜਵਾਨਾਂ ਨੂੰ ਸਿਹਤਯਾਬੀ ਲਈ ਪ੍ਰੇਰਿਆ, ਜੋ ਖੁਦ ਨਸ਼ਿਆਂ ਦੀ ਅਲਾਮਤ ’ਚੋਂ ਨਿਕਲ ਕੇ ਹੋਰਨਾਂ ਲਈ ਮਿਸਾਲ ਬਣੇ ਹਨ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਤੇ ਸਰਸਵਤੀ ਸਕੂਲ ਸਹਿਣਾ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਨਾਟਕ ਖੇਡੇ ਗਏ ਅਤੇ ਦਰਸਾਇਆ ਗਿਆ ਕਿ ਕਿਵੇਂ ਨਸ਼ੇ ਹੱਸਦੇ-ਵੱਸਦੇ ਘਰਾਂ ਨੂੰ ਉਜਾੜ ਦਿੰਦੇ ਹਨ।ਇਸ ਮਗਰੋਂ ਬਖਤਗੜ ਸਕੂਲ ਦੀਆਂ ਲੜਕੀਆਂ ਦੇ ਰੱਸੀ ਟੱਪਣ ਦੇ ਮੁਕਾਬਲੇ ਵੀ ਕਰਵਾਏ ਗਏ। ਅਖੀਰ ਵਿਚ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਸਟੇਜ ਸੰਚਾਲਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੇਕੇ ਦੇ ਪਿ੍ਰੰਸੀਪਲ ਭੀਮ ਸੈਨ ਸ਼ਰਮਾ ਵੱਲੋਂ ਕੀਤਾ ਗਿਆ।ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਕਾਰਜਸਾਧਕ ਅਫਸਰ ਤਪਾ ਸ੍ਰੀ ਬਾਲ ਿਸ਼ਨ, ਨਾਇਬ ਤਹਿਸੀਲਦਾਰ ਅਵਤਾਰ ਸਿੰਘ, ਐਸਐਚਓ ਜਗਜੀਤ ਸਿੰਘ, ਡੀਐਫਐਸਓ ਹਰਪ੍ਰੀਤ ਸਿੰਘ, ਕਾਲਜ ਪਿ੍ਰੰਸੀਪਲ ਗੁਰਬਖਸ਼ੀਸ਼ ਸਿੰਘ, ਐਸਐਮਓ ਦਫਤਰ ਤੋਂ ਸੁਖਚੈਨ ਸਿੰਘ, ਸਰਪੰਚ ਗੁਰਜੰਟ ਸਿੰਘ, ਗੁਲਾਬ ਸਿੰਘ, ਜੋਗਿੰਦਰ ਸਿੰਘ, ਵਿਰਸਾ ਸਿੰਘ, ਲਖਵਿੰਦਰ ਸਿੰਘ, ਕਰਮਜੀਤ ਸਿੰਘ ਹੋਰ ਪੰਚਾਇਤੀ ਨੁਮਾਇੰਦੇ, ਪਿੰਡ ਵਾਸੀ ਤੇ ਵਿਦਿਆਰਥੀ ਹਾਜ਼ਰ ਸਨ।

 

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD