Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਧਿਆਪਕ ਜਗਤਾਰ ਸਿੰਘ ਮਨੈਲਾ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦਾ ਨਾਂ ਕੀਤਾ ਰੌਸ਼ਨ

ਅਧਿਆਪਕ ਦਿਵਸ ਮੌਕੇ ਰਾਸ਼ਟਰਪਤੀ ਵੱਲੋਂ ਕੀਤਾ ਜਾਵੇਗਾ ਸਨਮਾਨ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Sep 2021

Last updated on: Sep 02, 2021, 00:00 IST

 ਹਰ ਸਾਲ 05 ਸਤੰਬਰ ਨੂੰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਤੇ ਭਾਰਤ ਸਰਕਾਰ ਵੱਲੋਂ ਇਸ ਮੌਕੇ ਵਿਲੱਖਣ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਂਦਾ ਹੈ। ਸਾਲ 2021 ਦਾ ਐਵਾਰਡ ਪੂਰੇ ਪੰਜਾਬ ਵਿੱਚੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਨੈਲਾ ਦੇ ਅਧਿਆਪਕ ਜਗਤਾਰ ਸਿੰਘ ਮਨੈਲਾ ਨੂੰ ਰਾਸ਼ਟਰਪਤੀ ਵੱਲੋਂ ਦਿੱਤਾ ਜਾਣਾ ਹੈ।ਜਗਤਾਰ ਸਿੰਘ ਮਨੈਲਾ ਦਾ ਜਨਮ ਪਿਤਾ ਸ: ਚਰਨ ਸਿੰਘ ਦੇ ਘਰ ਮਾਤਾ ਸ੍ਰੀਮਤੀ ਜਰਨੈਲ ਕੌਰ ਦੀ ਕੁੱਖੋਂ 05 ਜਨਵਰੀ 1981 ਨੂੰ ਪਿੰਡ ਮਨੈਲਾ ਵਿੱਚ ਹੋਇਆ। ਜਗਤਾਰ ਸਿੰਘ ਨੇ ਪਿਤਾ ਪੁੱਰਖੀ ਕਿੱਤੇ ਖੇਤੀਬਾੜੀ ਵਿੱਚ ਹੱਥ ਵਟਾਉਣ ਦੇ ਨਾਲ-ਨਾਲ ਪੜ੍ਹਾਈ ਨੂੰ ਵੀ ਤਨਦੇਹੀ ਨਾਲ ਜਾਰੀ ਰੱਖਿਆ ਅਤੇ ਮੁੱਢਲੀ ਵਿੱਦਿਆ ਪੰਜਵੀਂ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ 1985 ਤੋਂ 1990 ਤੱਕ  ਅਤੇ ਛੇਵੀਂ ਤੋਂ ਬਾਰ੍ਹਵੀਂ ਤੱਕ ਸਰਕਾਰੀ ਸ.ਸ.ਸ. ਮਨੈਲੀ ਧਨੌਲਾ 1991 ਤੋਂ 1998 ਤੱਕ, ਗਰੈਜੂਏਸ਼ਨ ਮਾਲਵਾ ਕਾਲਜ ਬੌਂਦਲ਼ੀ ਸਮਰਾਲਾ, ਜ਼ਿਲ੍ਹਾ ਲੁਧਿਆਣਾ ਤੋਂ ਪ੍ਰਾਪਤ ਕੀਤੀ। ਈ.ਟੀ.ਟੀ. ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਸ਼ੈਸ਼ਨ 2001 ਤੋਂ 2003 ਦੌਰਾਨ ਕੀਤੀ ਤੇ ਅਧਿਆਪਕ ਕਿੱਤੇ ਦੀ ਸ਼ੁਰੂਆਤ  04/07/2006 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ਾਂ ਖ਼ੁਰਦ ਬਲਾਕ ਖਮਾਣੋਂ ਤੋਂ ਕੀਤੀ।  ਜਗਤਾਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਨੈਲਾ ਵਿਖੇ 2015 ਵਿੱਚ ਜੁਆਇੰਨ ਕੀਤਾ। ਇੱਥੋਂ ਦਾ ਪ੍ਰਾਇਮਰੀ ਸਕੂਲ 1867 ਈ. ਵਿੱਚ ਸਥਾਪਿਤ ਹੋਇਆ ਸੀ। ਇੱਥੇ ਲਗਭਗ ਪੰਦਰਾਂ ਵੀਹ ਪਿੰਡਾਂ ਦੇ ਵਿਦਿਆਰਥੀ ਪ੍ਰਾਇਮਰੀ ਸਕੂਲ ਵਿੱਚ ਪੜ੍ਹਨ ਲਈ ਆਉਂਦੇ ਸਨ ਪਰ ਸਕੂਲ ਦੀ ਇਮਾਰਤ ਅਣ-ਸੁਰੱਖਿਅਤ ਸੀ। ਸਕੂਲ ਦੇ ਇੱਕ ਏਕੜ ਗਰਾਊਂਡ ਉਤੇ ਕਈ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ, ਜਿਸ ਨੂੰ ਛੁਡਵਾ ਕੇ ਨਵੀਂ ਇਮਾਰਤ ਦਾ ਕੰਮ ਸ਼ੁਰੂ ਕੀਤਾ ਗਿਆ ਤੇ ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣਾਂ ਵੱਲੋਂ ਸਹਿਯੋਗ ਦਿੱਤਾ ਗਿਆ।

ਜਗਤਾਰ ਸਿੰਘ ਦੀ ਪਤਨੀ ਸ੍ਰੀਮਤੀ ਭੁਪਿੰਦਰ ਕੌਰ ਵੀ ਇਸੇ ਸਕੂਲ ਵਿੱਚ ਹੀ ਅਧਿਆਪਕਾ ਹੈ। ਇਨ੍ਹਾਂ ਦਾ ਇੱਕ ਬੇਟਾ ਗੁਰਨੂਰ ਸਿੰਘ ਤੇ ਬੇਟੀ ਹਸਨਪ੍ਰੀਤ ਕੌਰ ਹਨ। ਜਗਤਾਰ ਸਿੰਘ ਦੀ ਮਿਹਨਤ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਅੱਜ ਸਮਾਰਟ ਸਕੂਲ ਵਿੱਚ ਤਬਦੀਲ ਹੋ ਚੁੱਕਿਆ ਹੈ ਤੇ ਸਕੂਲ ਵਿੱਚ ਸਿੱਖਿਆ ਸਬੰਧੀ ਹਰ ਤਕਨੀਕ ਉਪਲੱਬਧ ਹੈ।ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਅਧਿਆਪਕ ਸ. ਜਗਤਾਰ ਸਿੰਘ ਮਨੈਲਾ ਨੇ ਦੱਸਿਆ ਕਿ ਸਕੂਲ ਵਿੱਚ ਛੇ ਕਲਾਸ-ਰੂਮ, ਬਾਥਰੂਮ, ਦਫ਼ਤਰ, ਮਿਡ ਡੇਅ ਮੀਲ ਰੂਮ, ਕੰਪਿਊਟਰ ਰੂਮ, ਲਾਇਬ੍ਰੇਰੀ ਰੂਮ , ਸਮਾਰਟ ਕਲਾਸ-ਰੂਮ , ਪ੍ਰੋਜੈਕਟਰ , ਐਲ ਈ ਡੀ , ਏ ਸੀ ਕਲਾਸ-ਰੂਮ , ਸਾਊਂਡ ਸਿਸਟਮ , ਹਰੀਆਂ ਭਰੀਆਂ ਪਾਰਕਾਂ , ਖੇਡ ਗਰਾਊਂਡ , ਆਧੁਨਿਕ ਰਸੋਈ , ਵਾਟਰ ਕੂਲਰ , ਆਰ ਓ ਸਿਸਟਮ , ਐਜੂਕੇਸ਼ਨਲ ਪਾਰਕ , ਵਰਕਿੰਗ ਮਾਡਲ  ਜਿਵੇਂ ਕਿ ਭਾਖੜਾ ਡੈਮ , ਟ੍ਰੈਫ਼ਿਕ ਲਾਈਟਾਂ , ਓਪਨ ਲਾਇਬ੍ਰੇਰੀ, ਬੱਚਿਆਂ ਲਈ ਝੂਲੇ ਆਦਿ ਉਪਲੱਬਧ ਹਨ। ਸਕੂਲ ਵਿੱਚ ਲੱਗਿਆ ਸ਼ਹੀਦ ਭਗਤ ਸਿੰਘ ਦਾ ਬੁੱਤ ਲੋਕ ਸੇਵਾ ਤੇ ਕੁਰਬਾਨੀ ਦਾ ਜਜ਼ਬਾ ਭਰਨ ਸਬੰਧੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਨੈਲਾ ਨੂੰ ਵੱਖ ਵੱਖ ਸਨਮਾਨ ਮਿਲ ਚੁੱਕੇ ਹਨ। ਇਨ੍ਹਾਂ ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਸਟੇਟ ਐਵਾਰਡ ਦਿੱਲੀ ਐਮ.ਐਚ.ਆਰ.ਡੀ. ਵੱਲੋਂ,  ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਦਿਵਸ ਮੌਕੇ 05 ਸਤੰਬਰ 2017 ਨੂੰ ਸਟੇਟ ਐਵਾਰਡ, ਬੈਸਟ ਸਕੂਲ ਐਵਾਰਡ ਤੇ ਪੰਜਾਹ ਹਜ਼ਾਰ ਦਾ ਨਗਦ ਇਨਾਮ ਅਤੇ ਡੀ.ਸੀ. ਅਤੇ ਐਸ.ਡੀ.ਐਮ. ਵੱਲੋਂ ਗਣਤੰਤਰ ਦਿਵਸ ਤੇ ਆਜ਼ਾਦੀ ਦਿਵਸ ਮੌਕੇ ਸਨਮਾਨ ਪ੍ਰਾਪਤ ਹੋਏ ਹਨ। ਇਸ ਸਕੂਲ ਦੇ ਵਿਦਿਆਰਥੀ ਪੜ੍ਹਾਈ, ਸਹਿ-ਵਿੱਦਿਅਕ ਮੁਕਾਬਲੇ, ਸਭਿਆਚਾਰਕ ਗਤੀਵਿਧੀਆਂ, ਖੇਡਾਂ ਵਿੱਚ ਮੱਲਾਂ ਮਾਰ ਰਹੇ ਹਨ।ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਦਾ ਵੀ ਇਸ ਐਵਾਰਡ ਲਈ ਚੁਣੇ ਜਾਣ ਸਬੰਧੀ ਅਹਿਮ ਰੋਲ ਹੈ ਉਸ ਨੇ ਇਸ ਸਕੂਲ ਦੀ ਨੁਹਾਰ ਬੁਦਲਣ ਸਬੰਧੀ ਆਈ ਹਰ ਦਿੱਕਤ ਦਾ ਮੋਢੇ ਨਾਲ ਮੋਢਾ ਜੋੜ ਕੇ ਮੁਕਾਬਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਵੱਡੇ ਭਰਾ ਲਖਵੀਰ ਸਿੰਘ ਮਨੈਲਾ, ਜੋ ਕਨੇਡਾ ਵਿੱਚ ਹਨ, ਦੀ ਪ੍ਰੇਰਨਾ ਤੇ ਆਰਥਿਕ ਸਹਾਇਤਾ ਨਾਲ ਸਕੂਲ ਦੀ ਨੁਹਾਰ ਬਦਲਣ ਲਈ ਬਹੁਤ ਮਦਦ ਮਿਲੀ।

 

Tags: khas khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD