Thursday, 02 May 2024

 

 

ਖ਼ਾਸ ਖਬਰਾਂ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਬਠਿੰਡਾ ਏਮਜ਼ ਵਿਖੇ ਆਈਪੀਡੀ ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਦੇ ਆਦੇਸ਼

ਸੰਗਰੂਰ ਪੀਜੀਆਈ ਨੂੰ ਅਗਲੇ ਸਾਲ ਅਕਤੂਬਰ ਤੱਕ ਕਾਰਜਸ਼ੀਲ ਕਰਨ ਦੀ ਹਦਾਇਤ ; ਫਿਰੋਜ਼ਪੁਰ ਪੀ.ਜੀ.ਆਈ. ਦਾ ਕੰਮ ਸ਼ੁਰੂ ਹੋਇਆ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, All India Institute of Medical Sciences Bathinda, AIIMS Bathinda

Web Admin

Web Admin

5 Dariya News

ਚੰਡੀਗੜ੍ਹ , 03 Sep 2021

ਭਵਿੱਖ ਵਿੱਚ ਕਿਸੇ ਵੀ ਤਰਾਂ ਦੇ ਹੰਗਾਮੀ ਹਾਲਾਤਾਂ, ਵਿਸ਼ੇਸ਼ ਤੌਰ ‘ਤੇ ਕੋਵਿਡ ਦੇ ਅੱਗੇ ਫੈਲਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਸਕੱਤਰ,ਵਿਨੀ ਮਹਾਜਨ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਆਈਪੀਡੀ (ਇਨ ਪੇਸ਼ੈਂਟ ਡਿਪਾਰਟਮੈਂਟ) ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਤੋਂ ਇਲਾਵਾ ਅਗਲੇ ਸਾਲ ਅਕਤੂਬਰ ਤੱਕ ਸੰਗਰੂਰ ਵਿੱਚ ਉਸਾਰੀ ਅਧੀਨ ਪੀਜੀਆਈ ਸੈਟੇਲਾਈਟ ਸੈਂਟਰ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ।ਇਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੂੰ  ਜਾਣੂੰ ਕਰਵਾਇਆ ਗਿਆ ਕਿ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ ਕਾਰਜ ਪਿਛਲੇ ਮਹੀਨੇ ਸੌਂਪ ਦਿੱਤਾ ਗਿਆ ਹੈ ਅਤੇ ਇਹ ਕੰਮ 39 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।ਪਿਛਲੇ ਹਫ਼ਤੇ ਸੂਬੇ ਵਿੱਚ ਕੋਵਿਡ ਪਾਜ਼ੇਟਿਵਿਟੀ ਦਰ 0.1 ਫ਼ੀਸਦ ’ਤੇ ਸਥਿਰ ਰਹਿਣ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਵੱਡੇ ਪੱਧਰ ‘ਤੇ ਜਾਂਚ ਅਤੇ ਸੰਪਰਕ ਟਰੇਸਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।ਸ੍ਰੀਮਤੀ ਮਹਾਜਨ ਨੇ 31 ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਵੀ ਕੀਤੀ, ਜਿਸ ਵਿੱਚ ਭਾਰਤੀ ਰੇਲਵੇ, ਭਾਰਤੀ ਕੌਮੀ ਰਾਜਮਾਰਗ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ -ਵੱਖ ਰੇਲਵੇ ਲਾਈਨਾਂ ਅਤੇ ਸੜਕੀ ਪ੍ਰੋਜੈਕਟਾਂ ਤੋਂ ਇਲਾਵਾ ਰੋਪੜ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ , ਅੰਮਿ੍ਰਤਸਰ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਬਠਿੰਡਾ ਵਿੱਚ ਏਮਜ਼, ਸੰਗਰੂਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਵਿੱਚ ਈਥਾਨੋਲ ਬਾਇਓ-ਰਿਫਾਇਨਰੀ ਪ੍ਰਾਜੈਕਟ ਸ਼ਾਮਲ ਹਨ।ਉਨਾਂ ਦੱਸਿਆ ਕਿ ਸੂਬੇ ਵਿੱਚ 13315 ਕਰੋੜ ਰੁਪਏ ਦੀ ਲਾਗਤ ਨਾਲ 19 ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ।

ਸੂਬੇ ਵਿੱਚ ਅੰਤਰ-ਰਾਜੀ ਸੜਕੀ ਸੰਪਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਸਕੱਤਰ ਨੇ ਦੱਸਿਆ ਕਿ ਫਗਵਾੜਾ-ਰੂਪਨਗਰ (2574 ਕਰੋੜ ਰੁਪਏ), ਐਨਐਚ -71 ਦੇ ਲਾਂਬੜਾ-ਸ਼ਾਹਕੋਟ ਸੈਕਸ਼ਨ (847 ਕਰੋੜ ਰੁਪਏ) ਐਨਐਚ -71 ਦਾ ਮੋਗਾ-ਟੱਲੇਵਾਲ ਸੈਕਸ਼ਨ (905 ਕਰੋੜ ਰੁਪਏ), ਖਰੜ-ਲੁਧਿਆਣਾ (2593 ਕਰੋੜ ਰੁਪਏ), ਐਨਐਚ -71 ਦੇ ਸ਼ਾਹਕੋਟ-ਮੋਗਾ ਸੈਕਸ਼ਨ (766 ਕਰੋੜ ਰੁਪਏ), ਚੰਡੀਗੜ-ਖਰੜ (800 ਕਰੋੜ ਰੁਪਏ) ਅਤੇ ਲੁਧਿਆਣਾ-ਤਲਵੰਡੀ (479-ਕਰੋੜ ਰੁਪਏ) ਨੂੰ ਚਹੁੰ ਮਾਰਗੀ ਕਰਨ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ।ਇਸ ਤੋਂ ਇਲਾਵਾ ਐਨਐਚ -354 ਦੇ  ਖੇਮਕਰਨ ਤੋਂ ਅੰਮਿ੍ਰਤਸਰ ਬਾਈਪਾਸ ਦੀ ਸ਼ੁਰੂਆਤ ਤੱਕ ਦੇ ਸੈਕਸ਼ਨ ਦਾ ਨਵੀਨੀਕਰਨ ਅਤੇ ਸੁਧਾਰ (196 ਕਰੋੜ ਰੁਪਏ), ਰਾਮਦਾਸ ਤੋਂ ਗੁਰਦਾਸਪੁਰ ਸਮੇਤ ਕਰਤਾਰਪੁਰ ਸਾਹਿਬ ਕੌਰੀਡੋਰ (219 ਕਰੋੜ ਰੁਪਏ), ਐਨਐਚ-254  ਦੇ ਮੱੁਦਕੀ-ਜਵਾਹਰ ਸਿੰਘ ਵਾਲਾ ਸੈਕਸ਼ਨ (173-ਕਰੋੜ ਰੁਪਏ)  ਨੂੰ ਪੇਵਡ ਸ਼ੋਲਡਰ ਨਾਲ ਦੋ ਮਾਰਗੀ ਕਰਨ , ਐਨਐਚ -354 ਈ ਦੇ ਅਬੋਹਰ-ਸੀਤੋ ਗੁੰਨੋ-ਡੱਬਵਾਲੀ ਸੈਕਸ਼ਨ (322-ਕਰੋੜ ਰੁਪਏ), ਐਨਐਚ -703 ਬੀ ਦੇ ਮੱਖੂ- ਹਰੀਕੇ-ਖਾਲੜਾ ਸੈਕਸ਼ਨ (294-ਕਰੋੜ ਰੁਪਏ), ਟੋਹਾਣਾ (ਹਰਿਆਣਾ) ਪੰਜਾਬ/ਹਰਿਆਣਾ ਬਾਰਡਰ ਤੋਂ ਮੂਨਕ-ਜਾਖਲ-ਬੁਢਲਾਡਾ-ਭੀਖੀ ਤੱਕ ਐਨਐਚ-148 ਬੀ (342-ਕਰੋੜ ਰੁਪਏ) ਨੂੰ ਚੌੜਾ ਕਰਨ ਅਤੇ ਪੇਵਡ ਸ਼ੋਲਡਰ ਬਣਾਉਣ, ਹਰੀਕੇ-ਜ਼ੀਰਾ (892 ਕਰੋੜ ਰੁਪਏ) ਦੇ ਨਾਲ ਪੇਵ ਸ਼ੋਲਡਰ ਬਣਾਉਣ ਤੋਂ ਇਲਾਵਾ ਮੌਜੂਦਾ ਦੋ ਮਾਰਗੀ ਕੈਰੇਜਵੇਅ ਨੂੰ ਚਹੁੰ ਮਾਰਗੀ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ।ਫੇਜ਼ -1 ਬੀ ਅਧੀਨ ਆਈਆਈਟੀ, ਰੋਪੜ (351-ਕਰੋੜ ਰੁਪਏ) ਲਈ ਵੱਖ-ਵੱਖ ਇਮਾਰਤਾਂ ਦੀ ਉਸਾਰੀ ਨੂੰ ਮੁਕੰਮਲ ਕੀਤਾ ਗਿਆ, ਇਸ ਤੋਂ ਇਲਾਵਾ ਕ੍ਰਮਵਾਰ 219 ਕਰੋੜ ਅਤੇ 240-ਕਰੋੜ ਰੁਪਏ ਦੀ ਲਾਗਤ ਨਾਲ ਐਨਐਫਐਲ, ਬਠਿੰਡਾ ਅਤੇ ਨੰਗਲ ਵਿਖੇ ਗੈਸ ਟਰਬੋ ਜੈਨਰੇਟਰ ਅਤੇ ਹੀਟ ਰਿਕਵਰੀ ਸਟੀਮ ਜੈਨਰੇਟਰ ਪ੍ਰੋਜੈਕਟ ਲਾਗੂ ਕੀਤੇ ਗਏ ਹਨ। ਬਠਿੰਡਾ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (925 ਕਰੋੜ ਰੁਪਏ) ਅਤੇ ਸੰਗਰੂਰ ਵਿਖੇ ਸੈਟੇਲਾਈਟ ਸੈਂਟਰ ਪੀਜੀਆਈ ਚੰਡੀਗੜ (178 ਕਰੋੜ ਰੁਪਏ) ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ।ਉਹਨਾਂ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗਦਿਆਂ ਰੇਲਵੇ ਲਾਈਨ ਪ੍ਰਾਜੈਕਟਾਂ ਲਈ ਚੱਲ ਰਹੀ ਜ਼ਮੀਨ ਗ੍ਰਹਿਣ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਕਿਹਾ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , All India Institute of Medical Sciences Bathinda , AIIMS Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD