Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਸਦਨ ਨੇ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 03 Sep 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵੀਂ ਵਿਧਾਨ ਸਭਾ ਦੇ ਇਕ ਰੋਜ਼ਾ ਇਜਲਾਸ ਦੀ ਸ਼ੁਰੂਆਤ ਵਿਚ ਸਦਨ ਨੇ ਕੇਂਦਰੀ ਰਾਜ ਮੰਤਰੀ ਆਰ.ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਚੌਧਰੀ ਰਾਧਾ ਕ੍ਰਿਸ਼ਨ ਅਤੇ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਮੈਂਬਰ ਜਗਦੀਸ਼ ਸਾਹਨੀ ਤੋਂ ਇਲਾਵਾ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਅਤੇ ਜਗਰਾਜ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਟ ਕੀਤੀ।ਸਦਨ ਨੇ ਸ਼ਹੀਦ ਸਿਪਾਹੀ ਪ੍ਰਭਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਆਜ਼ਾਦੀ ਘੁਲਾਟੀਏ ਕਾਲਾ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ ਅਤੇ ਸੁਲੱਖਣ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।ਸਦਨ ਨੇ ਪ੍ਰਸਿੱਧ ਖੇਡ ਹਸਤੀਆਂ ਮਿਲਖਾ ਸਿੰਘ ਅਤੇ ਮਾਨ ਕੌਰ (ਦੋਵੇਂ ਅਥਲੀਟ) ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।ਸਦਨ ਨੇ ਸੂਬੇ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ. ਰੱਤੜਾ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਨੂੰ ਵੀ ਯਾਦ ਕੀਤਾ।

ਸਦਨ ਨੇ ਸੈਂਟਰ ਆਫ ਰਿਸਰਚ ਔਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਕਰਿੱਡ) ਦੇ ਸੰਸਥਾਪਕ ਰਸ਼ਪਾਲ ਮਲਹੋਤਰਾ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।ਸਦਨ ਨੇ ਮਹਿੰਦਰ ਕੌਰ (ਕੈਬਨਿਟ ਰੈਂਕ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਕੁਲਦੀਪ ਸਿੰਘ ਢੋਸ ਨੂੰ ਵੀ ਸ਼ਰਧਾਂਜਲੀ ਦਿੱਤੀ।ਇਸੇ ਦੌਰਾਨ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕ੍ਰਿਕਟਰ ਯਸ਼ਪਾਲ ਸ਼ਰਮਾ ਅਤੇ ਭਾਰਤੀ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ ਤੇ ਮਰਹੂਮ ਮਿਲਖਾ ਸਿੰਘ ਦੇ ਪਤਨੀ ਨਿਰਮਲ ਮਿਲਖਾ ਸਿੰਘ ਦੇ ਨਾਮ ਵੀ ਸ਼ਰਧਾਂਜਲੀ ਲਈ ਪ੍ਰਸਤਾਵ ਕੀਤੇ।ਇਸ ਦੇ ਨਾਲ ਹੀ ਨਾਭਾ ਤੋਂ ਵਿਧਾਇਕ ਰਣਦੀਪ ਸਿੰਘ ਨੇ ਸ਼ਹੀਦ ਗੁਰਜੰਟ ਸਿੰਘ ਦਾ ਨਾਮ, ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਨੇ ਸ਼ਹੀਦ ਸਬ-ਇੰਸਪੈਕਟਰ ਗੁਰਮੁਖ ਸਿੰਘ ਅਤੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂ ਨੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਦੇ ਨਾਮ ਸ਼ਰਧਾਂਜਲੀ ਸੂਚੀ ਵਿਚ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ।ਸਦਨ ਦੇ ਉਪਰੋਕਤ ਮੈਂਬਰਾਂ ਦੀ ਬੇਨਤੀ ਉਤੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਇਨ੍ਹਾਂ ਨਾਵਾਂ ਨੂੰ ਸ਼ਰਧਾਂਜਲੀ ਸੂਚੀ ਵਿਚ ਦਰਜ ਕਰਨ ਦੀ ਸਹਿਮਤੀ ਦਿੱਤੀ।ਸਦਨ ਨੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।ਇਸ ਦੌਰਾਨ ਸਪੀਕਰ ਵੱਲੋਂ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜੋ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਉਪਰੰਤ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਪ੍ਰਗਟਾਏ ਸ਼ੋਕ ਬਾਰੇ ਜਾਣੂੰ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ। ਇਹ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD