Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

ਐਮਚੈਮ ਇੰਡੀਆ ਨਾਲ ਸਮਝੌਤਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ; ਯੂ.ਐਸ. ਦੀਆਂ ਕੰਪਨੀਆਂ ਨੂੰ ਕਾਰੋਬਾਰ ਲਈ ਮੁਹੱਈਆ ਕਰਾਵੇਗਾ ਸਾਜਗਾਰ ਮਾਹੌਲ

American Chamber of Commerce in India, AMCHAM India, Invest Punjab, Wg. Cdr. Rajiv Anand, Hussan Lal, Rajat Agarwal, Punjab Admin

Web Admin

Web Admin

5 Dariya News

ਚੰਡੀਗੜ੍ਹ , 04 Sep 2021

Last updated on: Sep 04, 2021, 00:00 IST

ਪੰਜਾਬ ਅਤੇ ਅਮੈਰਿਕਨ ਚੈਂਬਰ ਆਫ ਕਾਮਰਸ ਇਨ ਇੰਡੀਆ (ਐਮਚੈਮ ਇੰਡੀਆ) ਦਰਮਿਆਨ ਅੱਜ ਐਮਚੈਮ ਇੰਡੀਆ ਦੀ 29ਵੀਂ ਏਜੀਐਮ ਦੌਰਾਨ ਇਕ ਐਮ.ਓ.ਯੂ. (ਸਹਿਮਤੀ ਪੱਤਰ ) ਸਹੀਬੱਧ ਕੀਤਾ ਗਿਆ, ਜੋ ਅਮਰੀਕਾ ਦੀਆਂ ਮੈਂਬਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਅਤੇ ਵਪਾਰ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਏਗਾ। ਇਸ ਸਹਿਮਤੀ ਪੱਤਰ ‘ਤੇ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਅਤੇ ਐਮਚੈਮ ਇੰਡੀਆ ਦੇ ਪ੍ਰੋਗਰਾਮ ਡਾਇਰੈਕਟਰ ਸ੍ਰੀ ਰਾਜੀਵ ਆਨੰਦ ਵੱਲੋਂ ਪ੍ਰਮੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀ ਹੁਸਨ ਲਾਲ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਐਮਚੈਮ ਇੰਡੀਆ ਵੱਲੋਂ ਭਾਰਤ ਦੇ ਕਿਸੇ ਸੂਬੇ ਨਾਲ ਪਹਿਲਾ ਸਮਝੌਤਾ ਕੀਤਾ ਗਿਆ ਹੈ। ਇਸ ਵਿੱਚ ਇੱਕ ਸਾਂਝੇ ਕਾਰਜ ਸਮੂਹ (ਜੇ.ਡਬਲਯ.ੂਜੀ.) ਦਾ ਗਠਨ ਸ਼ਾਮਲ ਹੈ, ਜਿਸ ਵਿੱਚ ਇਨਵੈਸਟ ਪੰਜਾਬ ਅਤੇ ਐਮਚੈਮ ਇੰਡੀਆ ਮੈਂਬਰ ਹਨ, ਜੋ ਨਿਵੇਸ਼ ਵਿੱਚ ਤਾਲਮੇਲ ਵਧਾਉਣ ਲਈ ਕੰਮ ਕਰਨਗੇ, ਜਿਸ ਨਾਲ ਪੰਜਾਬ, ਭਾਰਤ ਅਤੇ ਅਮਰੀਕਾ ਵਿੱਚ ਸੁਖਾਲੇ ਢੰਗ ਨਾਲ  ਕਾਰੋਬਾਰ ਕਰਨ ਲਈ ਢੁਕਵਾਂ ਮਾਹੌਲ ਵੀ ਮਿਲੇਗਾ। ਸੂਬੇ ਵਿੱਚ ਮੌਜੂਦ ਵੱਖ-ਵੱਖ ਖੇਤਰਾਂ ਵਿੱਚ ਅਮਰੀਕੀ ਕੰਪਨੀਆਂ ਲਈ ਨਿਵੇਸ਼ ਦੇ ਮੌਕਿਆਂ ਬਾਰੇ ਪੇਸ਼ਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਨੇ ਕਿਹਾ ਕਿ  ਪੰਜਾਬ ਨੇ ਭਾਰਤ ਵਿੱਚ ਵਪਾਰ ਸ਼ੁਰੂ ਕਰਨ ਦੀਆਂ ਇਛੁੱਕ ਕਈ ਪ੍ਰਸਿੱਧ ਬਹੁ-ਰਾਸ਼ਟਰੀ ਕੰਪਨੀਆਂ ਲਈ ਇੱਕ ਲਾਂਚਪੈਡ ਵਜੋਂ ਕੰਮ ਕੀਤਾ ਹੈ। ਸ੍ਰੀ ਅਗਰਵਾਲ ਨੇ ਖੇਤੀਬਾੜੀ ਅਤੇ ਫੂਡ ਪ੍ਰਾਸੈਸਿੰਗ, ਟੈਕਨੀਕਲ ਇੰਜਨੀਅਰਿੰਗ, ਟੈਕਸਟਾਈਲ ਅਤੇ ਫਾਰਮਾ ਵਰਗੇ ਕਈ ਖੇਤਰਾਂ ਵਿੱਚ ਪੰਜਾਬ ਆਧਾਰਤ ਕੰਪਨੀਆਂ ਦੇ ਨਾਲ ਨਿਵੇਸ਼ ਜਾਂ ਸਾਂਝੇ ਵਪਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਅਗਰਵਾਲ ਨੇ ਕਿਹਾ ਕਿ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਸਦਕਾ ਪੰਜਾਬ ਸਰਕਾਰ 12 ਬਿਲੀਅਨ ਡਾਲਰ ਤੋਂ ਵੱਧ ਨਿਵੇਸ਼ ਲਾਗੂ ਕਰਨ ਦੇ ਵੱਖ-ਵੱਖ ਪੜਾਵਾਂ ’ਤੇ ਹੈ। ਇਹ ਨਿਵੇਸ਼ ਦੇ ਸਬੰਧ ਵਿੱਚ ਵੱਡੀ  ਕਾਮਯਾਬੀ ਹੈ ।ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਉੱਚ ਪ੍ਰਭਾਵ ਵਾਲੇ ਕਾਰੋਬਾਰੀ ਸੁਧਾਰਾਂ ਜਿਵੇਂ ਰਾਈਟ ਟੂ ਬਿਜ਼ਨਸ ਐਕਟ 2020, ਡੀਮਡ ਮਨਜ਼ੂਰੀਆਂ, ਕੇਂਦਰੀ ਨਿਰੀਖਣ ਪ੍ਰਣਾਲੀ ‘ਤੇ ਵੀ ਵਿਚਾਰ ਕੀਤਾ ਜੋ ਸੂਬੇ ਵਿੱਚ ਕਾਰੋਬਾਰ ਸ਼ੁਰੂ ਕਰਨ ਲਈ ਲਗਦੇ ਸਮੇਂ ਅਤੇ ਲਾਗਤ ਨੂੰ ਘਟਾਉਣ ਲਈ ਕੀਤੇ ਗਏ ਹਨ।

ਇਨਵੈਸਟ ਪੰਜਾਬ ਦੇ ਸੀਈਓ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲਈ ਉਦਯੋਗੀਕਰਨ, ਵਪਾਰ ਅਤੇ ਵਣਜ ਨੂੰ ਉਤਸ਼ਾਹਤ ਕਰਨ ਵਾਸਤੇ ਅਮਰੀਕਾ ਮੁੱਖ ਦੇਸ਼ਾਂ ਵਿੱਚੋਂ ਇੱਕ ਹੈ। ਐਮਾਜ਼ਾਨ, ਵਾਲਮਾਰਟ, ਕੁਆਰਕ, ਕਾਰਗਿਲ, ਟਾਇਸਨ, ਜੌਹਨ ਡੀਅਰ, ਗੇਟਸ, ਸ੍ਰੇਬਰ, ਪੈਪਸੀ, ਕੋਕਾ ਕੋਲਾ, ਟੈਲੀਪਰਫਾਰਮੈਂਸ, ਕੰਪੂ-ਵਿਜ਼ਨ ਕੰਸਲਟਿੰਗ, ਨੈੱਟਸਮਾਰਟਜ਼ ਇਨਫੋਟੈਕ ਵਰਗੀਆਂ 20 ਤੋਂ ਵੱਧ ਅਮਰੀਕੀ ਫਰਮਾਂ ਨੇ ਪੰਜਾਬ ਨੂੰ ਆਪਣੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਚੁਣਿਆ ਹੈ। ਅਮਰੀਕੀ ਅਤੇ ਪੰਜਾਬ ਆਧਾਰਤ ਕੰਪਨੀਆਂ ਲਈ ਵੱਖ ਵੱਖ ਖੇਤਰਾਂ ਵਿੱਚ ਸਾਂਝੇ ਵਪਾਰ ਲਈ ਅਥਾਹ ਮੌਕੇ ਮੌਜੂਦ ਹਨ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 2013 ਵਿੱਚ ਸਥਾਪਿਤ ਕੀਤਾ ਗਿਆ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਉਨਾਂ ਨਿਵੇਸ਼ਕਾਂ ਲਈ  ਸਹੂਲਤ ਪ੍ਰਾਪਤ ਕਰਨ ਦਾ ਇੱਕ ਸਾਧਨ ਹੈ ਜੋ ਪੰਜਾਬ ਵਿੱਚ ਕਾਰੋਬਾਰ ਸਥਾਪਤ ਕਰਨਾ ਚਾਹੁੰਦੇ ਹਨ। ਸ੍ਰੀ ਅਗਰਵਾਲ ਨੇ ਕਿਹਾ ਕਿ ਇਨਵੈਸਟ ਪੰਜਾਬ ਨੂੰ ਭਾਰਤ ਸਰਕਾਰ ਨੇ  ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲੇ ਰਾਜ (ਆਈਪੀਏ) ਦਾ ਦਰਜਾ ਦਿੱਤਾ ਹੈ।ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਸੂਬੇ ਵੱਲੋਂ ਚੁੱਕੇ ਪ੍ਰਗਤੀਸ਼ੀਲ ਕਦਮਾਂ ਅਤੇ ਢੁੱਕਵੇਂ ਕਾਰੋਬਾਰੀ ਵਾਤਾਵਰਣ ਬਾਰੇ ਚਾਨਣਾ ਪਾਇਆ, ਜਿਥੇ 20 ਤੋਂ ਵੱਧ ਅਮਰੀਕੀ  ਵਪਾਰਕ ਅਦਾਰੇ ਮੌਜੂਦ ਹਨ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਨੂੰ ਅਮਰੀਕੀ ਕੰਪਨੀਆਂ ਲਈ ਇੱਕ ਆਕਰਸ਼ਕ ਥਾਂ ਦੱਸਿਆ ਜੋ ਦੱਖਣ ਪੂਰਬੀ ਏਸ਼ੀਆ ਵਿੱਚ ਆਪਣੇ ਕਾਰੋਬਾਰਾਂ ਨੂੰ ਸਥਾਪਤ ਕਰਨਾ ਚਾਹੁੰਦੇ ਹਨ। ਸੂਬੇ ਵਿੱਚ ਸੈਕਟੋਰੀਅਲ ਸਮਰੱਥਾ ਦਾ ਜ਼ਿਕਰ ਕਰਦਿਆਂ  ਉਨਾਂ ਨੇ ਪੰਜਾਬ ਵਿੱਚ ਨਿਵੇਸ਼ ਦੇ ਅਨੁਕੂਲ ਵੱਖ-ਵੱਖ ਕਾਰਕਾਂ ਜਿਵੇਂ ਕਿ ਸਾਂਤੀਪੂਰਨ ਕਿਰਤ ਸਬੰਧਾਂ, ਆਵਾਸ ਸਬੰਧੀ ਪਾਬੰਦੀ ਰਹਿਤ ਲਾਭਕਾਰੀ ਪ੍ਰੋਤਸਾਹਨ ‘ਤੇ ਧਿਆਨ ਕੇਂਦਰਤ ਕੀਤਾ। ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2021 ਲਈ ਪ੍ਰਮੁੱਖ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਸਮੁੱਚੇ ਅਤੇ ਸੰਪੂਰਨ ਵਿਕਾਸ ਲਈ 26 ਅਤੇ 27 ਅਕਤੂਬਰ 2021 ਨੂੰ ਕਾਰੋਬਾਰੀ ਮੁਖੀਆਂ ਦੀ ਸਰਗਰਮ ਨੁਮਾਇੰਦਗੀ ਦੀ ਜ਼ਰੂਰਤ ਹੈ।ਇਨਵੈਸਟ ਪੰਜਾਬ ਦੇ ਸਲਾਹਕਾਰ ਮੇਜਰ ਬੀ.ਐਸ. ਕੋਹਲੀ ਨੇ ਦੱਸਿਆ ਕਿ ਸੂਬੇ ਨੇ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਦੇ ਅਕਸ ਨੂੰ ਬਦਲਣ ਲਈ ਕਾਫ਼ੀ ਯਤਨ ਕੀਤੇ ਹਨ ਅਤੇ ਕਈ ਉਦਯੋਗਿਕ ਸਥਾਨਾਂ ਦੀ ਮੌਜੂਦਗੀ ਨਾਲ ਹੁਣ ਪੰਜਾਬ ਨੂੰ ਸਨਅਤੀਕਾਰੀ ਦੇ ਖੇਤਰ ਵਿੱਚ ਇੱਕ ਤਾਕਤ ਵਜੋਂ ਵੇਖਿਆ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ 4.5 ਸਾਲਾਂ ਦੌਰਾਨ ਵਪਾਰ ਪੱਖੀ ਪ੍ਰਗਤੀਸ਼ੀਲ ਨੀਤੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਦੂਰਅੰਦੇਸ਼ ਸ਼ਾਸਨ ਸਦਕਾ ਨਿਵੇਸ਼ ਵਿੱਚ ਵਾਧਾ ਵੇਖਿਆ ਗਿਆ ਹੈ। ਮੇਜਰ ਕੋਹਲੀ ਨੇ ਕਿਹਾ ਕਿ ਇਹ ਸੂਬੇ ਦੀ ਤਾਂਘ ਹੈ ਜੋ ਸਾਨੂੰ ਚੰਗੇ ਸਿੱਖਿਆਰਥੀ ਬਣਾਉਂਦੀ ਹੈ ਅਤੇ ਅਸੀਂ ਕਾਰੋਬਾਰਾਂ ਵੱਲੋਂ ਪਰਖਿਆ ਜਾਣਾ ਪਸੰਦ ਕਰਾਂਗੇ।ਇਸ ਸਮਾਗਮ ਵਿੱਚ ਮੌਜੂਦ, ਪੈਪਸਿਕੋ, ਗੂਗਲ, ਜੌਹਨ ਡੀਅਰ, ਬਾਊਸ ਐਂਡ ਲੌਂਬ ਅਤੇ ਅਮਰੀਕਾ ਦੀਆਂ ਹੋਰ ਪ੍ਰਸਿੱਧ ਕੰਪਨੀਆਂ ਦੇ ਪ੍ਰਮੁੱਖ ਪ੍ਰਬੰਧਕਾਂ ਨੇ ਸੂਬੇ ਦੇ ਬੇਮਿਸਾਲ ਵਿਕਾਸ ਅਤੇ ਸਾਰਿਆਂ ਦੇ ਸੰਮਿਲਤ ਵਿਕਾਸ ਵਿੱਚ ਭਰੋਸਾ ਪ੍ਰਗਟਾਇਆ। ਸੂਬੇ ਵਿੱਚ “ਉਦਯੋਗ ਪੱਖੀ ਮਾਹੌਲ’’ ਨੂੰ ਉਜਾਗਰ ਕਰਦੇ ਹੋਏ, ਪ੍ਰਮੁੱਖ ਉਦਯੋਗਪਤੀਆਂ ਨੇ ਕਿਹਾ ਕਿ ਵਪਾਰ ਵਿੱਚ ਅਸਾਨੀ ਲਈ ਪੰਜਾਬ ਇੱਕ ਚਾਨਣ ਮੁਨਾਰੇ ਵਜੋਂ ਅੱਗੇ ਆਉਣਾ ਚਾਹੁੰਦਾ ਹੈ।

 

Tags: American Chamber of Commerce in India , AMCHAM India , Invest Punjab , Wg. Cdr. Rajiv Anand , Hussan Lal , Rajat Agarwal , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD