Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅੰਮ੍ਰਿਤਸਰ ਸਮਾਰਟ ਸਿਟੀ ਦੇ "ਰਾਹੀ" ਪ੍ਰੋਜੈਕਟ ਨੂੰ ਮਿਲਿਆ ਦੇਸ਼ ਵਿੱਚ ਦੂਜਾ ਸਥਾਨ

ਸਮਾਰਟ ਸਿਟੀ ਮਿਸ਼ਨ ਦੇ ਡਾਇਰੈਕਟਰ ਨੇ ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਮਾਲਵਿੰਦਰ ਸਿੰਘ ਜੱਗੀ ਨੂੰ ਕੀਤਾ ਸਨਮਾਨਿਤ

Punjab Admin, Kunal Kumar, Amritsar Smart City, Hitesh Vaidya,Bruno Bosle, AFD, RAAHI, Malwinder Singh Jaggi, Amritsar, CITIIS, National Institute of Urban Affairs, NIUA

Web Admin

Web Admin

5 Dariya News

ਅੰਮ੍ਰਿਤਸਰ , 04 Sep 2021

Last updated on: Sep 04, 2021, 00:00 IST

ਸਮਾਰਟ ਸਿਟੀ ਮਿਸ਼ਨ ਅਧੀਨ ਸ਼ਹਿਰ ਵਿੱਚ ਜਨਤਕ ਆਵਾਜਾਈ ਵਿੱਚ ਸੁਧਾਰ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ "ਰਾਹੀ" (ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ ) ਪ੍ਰੋਜੈਕਟ ਨੂੰ ਮੈਚੂਰੇਸ਼ਨ ਪੜਾਅ ਨੂੰ ਸਫਲਤਾਪੂਰਵਕ ਪੂਰਾ ਕਰਨ ਤੇ ਪੂਰੇ ਦੇਸ਼ ਤੇ ਦੂਜਾ ਸਥਾਨ ਮਿਲਿਆ ਹੈ। ਜਿਸ ਦੇ ਲਈ ਨਗਰ ਨਿਗਮ ਕਮਿਸ਼ਨਰ ਅਤੇ ਸੀਈਓ ਅੰਮ੍ਰਿਤਸਰ ਸਮਾਰਟ ਸਿਟੀ ਮਾਲਵਿੰਦਰ ਸਿੰਘ ਜੱਗੀ ਨੂੰ ਦਿੱਲੀ ਵਿੱਚ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਅਤੇ ਸਮਾਰਟ ਸਿਟੀ ਮਿਸ਼ਨ ਦੇ ਡਾਇਰੈਕਟਰ ਕੁਨਾਲ ਕੁਮਾਰ ਦੁਆਰਾ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਕੇਂਦਰੀ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰਾਲੇ, ਫ੍ਰੈਂਚ ਡਿਵੈਲਪਮੈਂਟ ਏਜੰਸੀ (ਏ.ਐਫ.ਡੀ), ਯੂਰਪੀਅਨ ਯੂਨੀਅਨ ਅਤੇ ਨੈਸ਼ਨਲ ਇੰਸਟੀਚਿਉਟ ਆਫ਼ ਅਰਬਨ ਅਫੇਯਰਸ (ਐਨ.ਆਈ.ਯੂ.ਏ) ਦੁਆਰਾ ਚਲਾਏ ਜਾ ਰਹੇ ਸਿਟੀਜ਼ ਪ੍ਰੋਗਰਾਮ ਦੇ ਤਹਿਤ, ਅੰਮ੍ਰਿਤਸਰ ਸਮਾਰਟ ਸਿਟੀ ਦੇ ਰਾਹੀਂ ਪ੍ਰੋਜੈਕਟ ਨੂੰ ਸਾਲ 2019 ਵਿੱਚ ਦੇਸ਼ ਦੇ 37 ਸ਼ਹਿਰਾਂ ਦੇ ਕੁੱਲ 67 ਪ੍ਰੋਜੈਕਟਾਂ ਵਿੱਚੋਂ ਚੁਣਿਆ ਗਿਆ ਸੀ। ਸਿਟੀਜ਼ ਪ੍ਰੋਗਰਾਮ ਦੇ ਤਹਿਤ ਦੇਸ਼ ਭਰ ਵਿੱਚ ਕੁੱਲ 12 ਸ਼ਹਿਰ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ ਮੈਚੂਰੇਸ਼ਨ ਦੇ ਪੜਾਅ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਚੇਨਈ ਪਹਿਲੇ, ਅੰਮ੍ਰਿਤਸਰ ਦੂਜੇ ਅਤੇ ਸੂਰਤ ਤੀਜੇ ਸਥਾਨ 'ਤੇ ਰਹੇ। 

ਇਸ ਮੌਕੇ ਦਿੱਲੀ ਵਿੱਚ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਇਨ੍ਹਾਂ ਸ਼ਹਿਰਾਂ ਦੇ ਸਮਾਰਟ ਸਿਟੀਜ਼ ਦੇ ਸੀਈਓਜ਼ ਨੂੰ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਰਾਹੀ ਪ੍ਰੋਜੈਕਟ ਦੇ ਤਹਿਤ, ਸ਼ਹਿਰ ਵਿੱਚ ਚੱਲ ਰਹੇ ਪੁਰਾਣੇ ਡੀਜ਼ਲ ਆਟੋਜ਼ ਨੂੰ ਈ-ਆਟੋ ਨਾਲ ਬਦਲ ਦਿੱਤਾ ਜਾਵੇਗਾ, ਜਿਸਦੇ ਲਈ ਆਟੋ ਚਾਲਕਾਂ ਨੂੰ ਸਬਸਿਡੀ ਮੁਹੱਈਆ ਕਰਵਾਈ ਜਾਏਗੀ ਅਤੇ ਨਾਲ ਹੀ ਉਨ੍ਹਾਂ ਨੂੰ ਅਸਾਨ ਦਰਾਂ ਤੇ ਲੋਨ ਵੀ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸ਼ਹਿਰ ਵਿੱਚ ਈ-ਵਾਹਨਾਂ ਨੂੰ ਚਾਰਜ ਕਰਨ ਲਈ ਚਾਰਜਿੰਗ ਸਟੇਸ਼ਨ ਵੀ ਲਗਾਏ ਜਾਣਗੇ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੀਈਓ ਅੰਮ੍ਰਿਤਸਰ ਸਮਾਰਟ ਸਿਟੀ ਮਾਲਵਿੰਦਰ ਸਿੰਘ ਜੱਗੀ ਨੇ ਕਿਹਾ ਕਿ ਅੰਮ੍ਰਿਤਸਰ ਦੇਸ਼ ਦਾ ਪਹਿਲਾ ਸ਼ਹਿਰ ਹੋਵੇਗਾ ਜਿੱਥੇ ਈ-ਆਟੋਜ਼ ਨੂੰ ਇੰਨੇ ਵੱਡੇ ਪੱਧਰ 'ਤੇ ਜਨਤਕ ਆਵਾਜਾਈ ਪ੍ਰਣਾਲੀ ਦਾ ਹਿੱਸਾ ਬਣਾਇਆ ਜਾਵੇਗਾ। ਜਿਸਦੇ ਲਈ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਡਰਾਈਵਰਾਂ ਨੂੰ ਸਬਸਿਡੀ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਅਸਾਨ ਦਰਾਂ ਤੇ ਲੋਨ ਵੀ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਈ-ਆਟੋ ਜਨਤਕ ਆਵਾਜਾਈ ਦਾ ਭਵਿੱਖ ਹੈ, ਜਿਸ ਕਾਰਨ ਨਾ ਸਿਰਫ ਹਵਾ ਪ੍ਰਦੂਸ਼ਣ ਦਾ ਪੱਧਰ ਜ਼ੀਰੋ ਹੋਵੇਗਾ, ਸਗੋਂ ਆਵਾਜ਼ ਪ੍ਰਦੂਸ਼ਣ ਵੀ ਨਹੀਂ ਰਹੇਗਾ। ਇਸ ਨਾਲ ਸ਼ਹਿਰ ਦਾ ਵਾਤਾਵਰਣ ਵੀ ਸਾਫ਼ ਹੋਵੇਗਾ ਅਤੇ ਈ-ਆਟੋਜ਼ ਤੋਂ ਰਿਕਸ਼ਾ ਚਾਲਕਾਂ ਦੀ ਕਮਾਈ ਵੀ ਵਧੇਗੀ, ਕਿਉਂਕਿ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਣ ਡੀਜ਼ਲ ਆਟੋ ਨੂੰ ਚਲਾਉਣ ਦੀ ਕੀਮਤ 4 ਰੁਪਏ ਪ੍ਰਤੀ ਕਿਲੋਮੀਟਰ ਤੋਂ ਵੱਧ ਹੋ ਗਈ ਹੈ, ਜਦੋਂ ਕਿ ਈ-ਆਟੋ ਦੀ ਕੀਮਤ ਇਸ ਤੋਂ ਕਾਫੀ ਘਟ 0.68 ਪੈਸੇ ਪ੍ਰਤੀ ਕਿਲੋਮੀਟਰ ਹੈ । ਉਨ੍ਹਾਂ ਕਿਹਾ ਕਿ ਬਹੁਤ ਛੇਤੀ ਹੀ ਰਾਹੀ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।

  

 

Tags: Punjab Admin , Kunal Kumar , Amritsar Smart City , Hitesh Vaidya , Bruno Bosle , AFD , RAAHI , Malwinder Singh Jaggi , Amritsar , CITIIS , National Institute of Urban Affairs , NIUA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD