Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਸਰਕਾਰ ਨੇ 90 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ : ਬਲਬੀਰ ਸਿੰਘ ਸਿੱਧੂ

ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਿਕਾਸ ਕਾਰਜਾਂ ਲਈ 13 ਕਰੋੜ ਦੀਆਂ ਗਰਾਂਟਾਂ ਦੀ ਵੰਡਣ ਦੀ ਸ਼ੁਰੂਆਤ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 04 Sep 2021

Last updated on: Sep 04, 2021, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ 547 ਵਿੱਚੋਂ 422 ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਜਦੋਂ 52 ਵਾਅਦਿਆਂ ਨੂੰ ਅੰਸ਼ਕ ਤੌਰ ਉਤੇ ਪੂਰਾ ਕੀਤਾ ਗਿਆ ਹੈ ਅਤੇ 59 ਵਾਅਦੇ ਹਾਲੇ ਪੂਰੇ ਕਰਨ ਵਾਲੇ ਰਹਿੰਦੇ ਹਨ। ਇਸ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ 90 ਫੀਸਦੀ ਵਾਅਦੇ ਪੂਰੇ ਕਰ ਕੇ ਆਂਧਰਾ ਪ੍ਰਦੇਸ਼ ਦੀ ਚੰਦਰ ਬਾਬੂ ਨਾਇਡੂ ਦੀ ਸਰਕਾਰ ਤੋਂ ਬਾਅਦ ਦੇਸ਼ ਭਰ ਵਿੱਚ ਮੋਹਰੀ ਰਹੀ ਹੈ। ਇੱਥੇ ਹਲਕੇ ਦੇ ਪਿੰਡਾਂ ਵਿੱਚ ਗਰਾਂਟਾਂ ਵੰਡਣ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਵਾਅਦੇ ਪੂਰੇ ਕਰਨ ਵਾਲੇ ਰਹਿੰਦੇ ਹਨ, ਉਨ੍ਹਾਂ ਨੂੰ ਲਾਗੂ ਕਰਨ ਵਿੱਚ ਵੈਟ ਦੀ ਥਾਂ ਜੀ.ਐਸ.ਟੀ. ਲਾਗੂ ਹੋਣ ਕਾਰਨ ਦਿੱਕਤ ਜ਼ਰੂਰ ਆਈ ਹੈ, ਜਿਸ ਨੂੰ ਛੇਤੀ ਦੂਰ ਕਰ ਕੇ 100 ਫੀਸਦੀ ਵਾਅਦੇ ਪੂਰੇ ਕੀਤੇ ਜਾਣਗੇ। ਆਪਣੇ ਹਲਕੇ ਮੁਹਾਲੀ ਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 56 ਪਿੰਡਾਂ ਲਈ ਵਿਕਾਸ ਕਾਰਜਾਂ ਵਾਸਤੇ 13 ਕਰੋੜ ਰੁਪਏ ਦੀ ਗਰਾਂਟ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਦਿੱਤੀ ਹੈ।ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਗਰਾਂਟਾਂ ਨਾਲ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਧਰਮਸ਼ਾਲਾਵਾਂ, ਕਮਿਊਨਿਟੀ ਸੈਂਟਰ, ਗਲੀਆਂ-ਨਾਲੀਆਂ, ਸ਼ਮਸ਼ਾਨਘਾਟਾਂ ਦੀ ਚਾਰਦੀਵਾਰੀ ਆਦਿ ਕੰਮ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਅੱਜ ਪਿੰਡ ਤੰਗੋਰੀ ਦੀਆਂ ਗਲ਼ੀਆਂ ਨਾਲੀਆਂ ਲਈ 25.24 ਲੱਖ ਰੁਪਏ, ਨੌਗਿਆਰੀ ਦੀ ਫਿਰਨੀ ਲਈ 28.58 ਲੱਖ ਰੁਪਏ, ਵਾਲਮੀਕ ਭਵਨ ਵਾਸਤੇ 5 ਲੱਖ ਰੁਪਏ, ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗਰਾਂਅ ਦਿੱਤੀ। ਸ. ਸਿੱਧੂ ਨੇ ਗੀਗੇ ਮਾਜਰਾ ਵਿੱਚ ਗਲੀ ਲਈ 10.50 ਲੱਖ, ਗੰਦੇ ਨਾਲੇ ਵਾਸਤੇ 13 ਲੱਖ, ਸ਼ਮਸ਼ਾਨਘਾਟ ਦੇ ਰਸਤੇ ਲਈ 5.91 ਲੱਖ, ਮਿੱਢੇ ਮਾਜਰਾ ਦੇ ਕਮਿਊਨਿਟੀ ਸੈਂਟਰ ਲਈ 15 ਲੱਖ, ਪਿੰਡ ਬਠਲਾਣਾ ਦੇ ਕਮਿਊਨਿਟੀ ਸੈਂਟਰ ਦੀ ਚਾਰਦੀਵਾਰੀ ਵਾਸਤੇ 17 ਲੱਖ, ਛੱਪੜ ਦੀ ਚਾਰਦੀਵਾਰੀ ਲਈ 5 ਲੱਖ ਅਤੇ ਸ਼ਮਸ਼ਾਨਘਾਟ ਦੇ ਸ਼ੈੱਡ ਵਾਸਤੇ 1.50 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਕੰਮ ਵੀ ਜੰਗੀ ਪੱਧਰ ਉਤੇ ਜਾਰੀ ਹੈ। ਇਸ ਤੋਂ ਪਹਿਲਾਂ ਲਾਂਡਰਾਂ ਜੰਕਸ਼ਨ ਬਣਾ ਕੇ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਈ ਗਈ ਹੈ।ਪਿੰਡਾਂ ਵਿੱਚ ਹੋਏ ਇਕੱਠਾਂ ਦੌਰਾਨ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਸਪਿੰਦਰ ਕੌਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਠੇਕੇਦਾਰ ਮੋਹਨ ਸਿੰਘ ਬਠਲਾਣਾ ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ, ਗੁਰਵਿੰਵ ਸਿੰਘ ਬੜੀ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ, ਪੰਡਤ ਭੁਪਿੰਦਰ ਕੁਮਾਰ ਸਰਪੰਚ ਨਗਿਆਰੀ, ਸੁਖਵਿੰਦਰ ਸਿੰਘ ਸਰਪੰਚ ਮਿੱਢੇ ਮਾਜਰਾ, ਤਰਸੇਮ ਸਿੰਘ ਸਰਪੰਚ ਗੀਗੇ ਮਾਜਰਾ, ਗੁਰਿੰਦਰ ਸਿੰਘ ਦੈੜੀ ਡਾਇਰੈਕਟਰ ਮਿਲਕ ਪਲਾਂਟ ਐਸ.ਏ.ਐਸ. ਨਗਰ, ਸ਼ੇਰ ਸਿੰਘ ਦੈੜੀ, ਗੁਰਦੀਪ ਸਿੰਘ ਦੈੜੀ ਸਰਪੰਚ, ਟਹਿਲ ਸਿੰਘ ਮਾਣਕਪੁਰ ਕੱਲਰ, ਸਿਮਰਨਜੀਤ ਕੌਰ ਸਰਪੰਚ ਬਠਲਾਣਾ, ਵਜ਼ੀਰ ਸਿੰਘ ਅਤੇ ਕਰਮਦੀਪ ਸਿੰਘ ਬਠਲਾਣਾ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD