Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿਲ ਦੇ ਦੌਰੇ ਤੋਂ ਕੀਮਤੀ ਜਾਨਾਂ ਬਚਾਉਣ ਲਈ, ਭਾਰਤ ਭੂਸ਼ਣ ਆਸ਼ੂ ਵੱਲੋਂ ਆਈ.ਸੀ.ਐਮ.ਆਰ. ਦਾ ਪ੍ਰੋਜੈਕਟ ਕੀਤਾ ਸੁਰੂ

ਡੀ.ਸੀ. ਵੱਲੋਂ ਸਿਹਤ ਵਿਭਾਗ ਨੂੰ ਨਿਰਦੇਸ, ਦਿਲ ਦੇ ਦੌਰੇ ਦੇ ਲੱਛਣਾਂ ਬਾਰੇ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਕੀਤਾ ਜਾਵੇ ਜਾਗਰੂਕ

Bharat Bhushan Ashu, Congress, Chandigarh, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਲੁਧਿਆਣਾ , 04 Sep 2021

Last updated on: Sep 04, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਲੁਧਿਆਣਾ ਵਿੱਚ ਦਿਲ ਦੇ ਦੌਰੇ ਤੋਂ ਕੀਮਤੀ ਜਾਨਾਂ ਬਚਾਉਣ ਦੇ ਮੰਤਵ ਨਾਲ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦੁਆਰਾ ਸਪੋੰਸਰ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜੋ ਲੱਛਣਾਂ ਦੀ ਸ਼ੁਰੂਆਤ ਦੇ ਸਮੇਂ (ਪਹਿਲੇ 90 ਮਿੰਟ) ਅੰਦਰ ਇਲਾਜ ਸ਼ੁਰੂ ਕਰਕੇ ਦਿਲ ਦੇ ਦੌਰੇ ਤੋਂ ਕੀਮਤੀ ਜਾਨਾਂ ਬਚਾਏਗਾ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ, ਡਾ. ਐਸ ਰਾਮਕ੍ਰਿਸ਼ਨ, ਡਾ. ਬਿਸ਼ਵ ਮੋਹਨ, ਡਾ. ਜੀ.ਐਸ. ਵਾਂਡਰ, ਪ੍ਰੇਮ ਗੁਪਤਾ ਅਤੇ ਹੋਰਨਾਂ ਦੇ ਨਾਲ, ਕੈਬਨਿਟ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਕਰਾਰ ਦਿੱਤਾ ਜਿਸ ਦੇ ਤਹਿਤ ਦਿਲ ਵਿੱਚ ਖੂਨ ਦੇ ਕਲੋਟਜ਼ ਨੂੰ ਖ਼ਤਮ ਕਰਨ ਲਈ ਟੈਨੈਕਟੈਪਲੇਜ਼ ਦਵਾਈ 11 ਕੇਂਦਰਾਂ ਤੇ ਮਰੀਜ਼ਾਂ ਨੂੰ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਲੁਧਿਆਣਾ ਵਿੱਚ ਪ੍ਰੋਜੈਕਟ ਸੁ਼ਰੂ ਕਰਨ ਲਈ ਆਈ.ਸੀ.ਐਮ.ਆਰ, ਡੀ.ਐਮ.ਸੀ.ਐਚ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਸ੍ਰੀ ਆਸ਼ੂ ਨੇ ਦੱਸਿਆ ਕਿ ਆਮ ਨਾਗਰਿਕ ਦਿਲ ਵਿੱਚ ਖੂਨ ਦੇ ਕਲੋਟਜ਼ ਨੂੰ ਖ਼ਤਮ ਕਰਨ ਲਈ ਟੈਨੈਕਟੈਪਲੇਜ਼ ਵਰਗੀ ਮਹਿੰਗੀ ਦਵਾਈ (ਲਗਭਗ 25 ਤੋਂ 30 ਹਜ਼ਾਰ ਰੁਪਏ) ਖਰੀਦਣ ਤੋਂ ਅਸਮਰੱਥ ਹੁੰਦੇ ਹਨ. ਉਨ੍ਹਾਂ ਕਿਹਾ ਕਿ 70 ਫੀਸਦੀ ਮਾਮਲਿਆਂ ਵਿੱਚ, ਇਹ ਦਵਾਈ ਦੇਰੀ ਨਾਲ ਪਹੁੰਚਣ ਕਾਰਨ ਦਿੱਤੀ ਨਹੀਂ ਜਾਂਦੀ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਦਿਲ ਦੇ ਦੌਰੇ ਦੇ ਲੱਛਣਾਂ ਬਾਰੇ ਆਪਣੇ ਜ਼ਮੀਨੀ ਪੱਧਰ ਦੇ ਸਿਹਤ ਕਰਮਚਾਰੀਆਂ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨ ਕਿਉਂਕਿ  ਬਹੁਤ ਸਾਰੇ ਲੋਕ ਲੱਛਣਾਂ ਬਾਰੇ ਜਾਗਰੂਕ ਨਹੀਂ ਹਨ ਜੋਕਿ ਅਕਸਰ ਮਰੀਜ਼ ਲਈ ਘਾਤਕ ਸਿੱਧ ਹੁੰਦਾ ਹੈ।ਸ੍ਰੀ ਸ਼ਰਮਾ ਨੇ ਦੱਸਿਆ ਕਿ ਸਿਵਲ ਹਸਪਤਾਲ, ਕ੍ਰਿਸ਼ਨਾ ਹਸਪਤਾਲ, ਪਾਹਵਾ ਹਸਪਤਾਲ, ਆਰ.ਸੀ.ਐਚ. ਪੋਹੀੜ, ਸਰਾਭਾ ਹਸਪਤਾਲ, ਐਸ.ਡੀ.ਐਚ. ਜਗਰਾਉਂ, ਐਸ.ਡੀ.ਐਚ. ਪਾਇਲ, ਐਸ.ਡੀ.ਐਚ. ਸਮਰਾਲਾ, ਲਾਈਫ ਕੇਅਰ ਹਸਪਤਾਲ ਅਤੇ ਐਸ.ਡੀ.ਐਚ. ਮਛੀਵਾੜਾ ਸਮੇਤ 11 ਕੇਂਦਰ ਲੁਧਿਆਣਾ ਵਿੱਚ ਸਥਾਪਤ ਕੀਤੇ ਗਏ ਹਨ ਤਾਂ ਜੋ ਦਿਲ ਦੇ ਦੌਰੇ ਤੋਂ ਪੀੜਤ ਮਰੀਜ਼ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਪਿਛਲੇ ਇੱਕ ਸਾਲ ਤੋਂ ਡੀ.ਐਮ.ਸੀ.ਐਚ. ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ।ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ.) ਦੇ ਡਾਕਟਰ ਬਿਸ਼ਵ ਮੋਹਨ ਨੇ ਕਿਹਾ ਕਿ ਦਿਲ ਦੀਆਂ ਬਿਮਾਰੀਆਂ, ਖ਼ਾਸਕਰ ਐਸ.ਟੀ.ਐਲੀਵੇਸ਼ਨ ਮਾਇਓਕਾਰਡੀਅਲ ਇਨਫਾਰਕਸ਼ਨ(ਐਸ.ਟੀ.ਈ.ਐਮ.ਆਈ. ਜਾਂ ਦਿਲ ਦਾ ਦੌਰਾ) ਵਿਸ਼ਵਵਿਆਪੀ ਅਤੇ ਭਾਰਤ ਵਿੱਚ ਮੌਤ ਦਾ ਇੱਕ ਪ੍ਰਮੁੱਖ ਕਾਰਨ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇ ਮਰੀਜ਼ ਨੂੰ ਤਿੰਨ ਘੰਟਿਆਂ ਦੇ ਅੰਦਰ ਇਲਾਜ ਮਿਲਦਾ ਹੈ ਤਾਂ 95 ਪ੍ਰਤੀਸ਼ਤ ਜਾਨਾਂ ਦਿਲ ਦੇ ਦੌਰੇ ਤੋਂ ਬਚਾਈਆਂ ਜਾ ਸਕਦੀਆਂ ਹਨ ਅਤੇ ਜੇ ਦਵਾਈ ਛੇ ਘੰਟਿਆਂ ਦੇ ਅੰਦਰ ਦਿੱਤੀ ਜਾਂਦੀ ਹੈ ਤਾਂ 80 ਪ੍ਰਤੀਸ਼ਤ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD