Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਰੇ ਪੰਜਾਬ ਦੇ ਅਧਿਆਪਕਾਂ ਨੇ ਵਿਜੈ ਇੰਦਰ ਸਿੰਗਲਾ ਵੱਲੋਂ ਸਿੱਖਿਆ ਖੇਤਰ ਨੂੰ ਨਿਖਾਰਨ ਲਈ ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੀਆਂ ਕਈ ਯੂਨੀਅਨਾਂ ਨੇ ਅਧਿਆਪਕ ਦਿਵਸ ਮੌਕੇ ਕੀਤਾ ਸਿੱਖਿਆ ਮੰਤਰੀ ਦਾ ਸਨਮਾਨ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 04 Sep 2021

Last updated on: Sep 04, 2021, 00:00 IST

ਅਧਿਆਪਕ ਦਿਵਸ ਨੂੰ ਸਮਰਪਿਤ ਸ਼ਨੀਵਾਰ ਨੂੰ ਸੰਗਰੂਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੂੰ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕੀਤੇ ਗਏ  ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੀਆਂ ਕਈ ਅਧਿਆਪਕਾਂ ਅਤੇ ਹੋਰਨਾਂ ਵਰਗਾਂ ਦੀਆਂ ਯੂਨੀਅਨਾਂ ਨੇ ਸਨਮਾਨਿਤ ਕੀਤਾ। ਡਾਇਰੈਕਟ ਐਚਐਮ ਐਸੋਸੀਏਸ਼ਨ ਪੰਜਾਬ, ਬੀਪੀਈਓਜ਼ ਐਸੋਸੀਏਸ਼ਨ ਪੰਜਾਬ, ਡਾਇਰੈਕਟ ਰਕਿਉਟਰਡਜ਼ ਡੀਪੀਈਜ਼ ਐਸੋਸੀਏਸ਼ਨ, ਸੀਐਚਟੀ ਐਂਡ ਐਚਟੀ ਐਸੋਸੀਏਸ਼ਨ ਅਤੇ ਗੈਰ-ਅਧਿਆਪਨ ਸਟਾਫ ਸਮੇਤ ਹੋਰਨਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਪਾਰਦਰਸ਼ਤਾ ਅਤੇ ਸੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਲੁਧਿਆਣਾ ਜਿ਼ਲ੍ਹੇ ਦੇ ਸਰਕਾਰੀ ਹਾਈ ਸਕੂਲ ਜੇਠੇਵਾਲ ਵਿਖੇ ਤਾਇਨਾਤ ਅੰਗਰੇਜ਼ੀ ਅਧਿਆਪਕਾ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਵਿਭਾਗ ਵਿੱਚ ਨਵੇਂ ਅਧਿਆਪਕਾਂ ਦੀ ਨਿਰੋਲ ਯੋਗਤਾ ਦੇ ਆਧਾਰ `ਤੇ ਭਰਤੀ ਲਈ ਕੈਬਨਿਟ ਮੰਤਰੀ ਦੇ ਬਹੁਤ ਧੰਨਵਾਦੀ ਹਨ। ਇਸ ਦੌਰਾਨ, `ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ` ਪ੍ਰੋਜੈਕਟ ਦੇ ਜਿ਼ਲ੍ਹਾ  ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਹ ਵਿਜੈ ਇੰਦਰ ਸਿੰਗਲਾ ਦੀ ਦੂਰਅੰਦੇਸ਼ੀ ਲੀਡਰਸ਼ਿਪ ਸੀ ਜਿਸ ਨੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਅਤੇ ਹੋਰ ਸੂਬਿਆਂ ਦੇ ਆਪਣੇ ਹਮਰੁਤਬਾ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ।  ਉਨ੍ਹਾਂ ਅੱਗੇ ਕਿਹਾ ਕਿ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਅਧਾਰ ਨੂੰ ਮਜ਼ਬੂਤ ਕਰਨਾ ਹੈ ਜਿਸ ਲਈ ਉਨ੍ਹਾਂ ਦੇ ਸਿਲੇਬਸ ‘ਚ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਵਿਦਿਆਰਥੀਆਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।ਆਨਲਾਈਨ ਅਧਿਆਪਕ ਤਬਾਦਲਾ ਨੀਤੀ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਨੌਜਵਾਨ ਅਧਿਆਪਕਾ ਰਜ਼ੀਆ ਰਾਣੀ ਨੇ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਦੇ ਕਾਰਨ ਉਨ੍ਹਾਂ ਦਾ ਬਿਨਾਂ ਕਿਸੇ ਸਿਫਾਰਸ਼ ਦੇ ਆਨਲਾਈਨ ਤਬਾਦਲਾ ਕੀਤਾ ਗਿਆ ਹੈ। 

ਉਸਨੇ ਇਹ ਵੀ ਕਿਹਾ ਕਿ ਉਹ ਜਲੰਧਰ ਜਿ਼ਲ੍ਹੇ ਦੇ ਨੂਰ ਮਹਿਲ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਬਾਦਲ ਖਾਨ ਵਿਖੇ ਤਾਇਨਾਤ ਸੀ ਜੋ ਕਿ ਉਸਦੀ ਰਿਹਾਇਸ਼ ਤੋਂ 150 ਕਿਲੋਮੀਟਰ ਤੋਂ ਵੱਧ ਦੀ ਦੂਰੀ `ਤੇ ਸੀ। ਅਧਿਆਪਕਾ ਨੇ ਅੱਗੇ ਦੱਸਿਆ ਕਿ ਉਸ ਨੇ ਤਬਾਦਲੇ ਲਈ ਆਨਲਾਈਨ ਅਰਜ਼ੀ ਦਿੱਤੀ ਅਤੇ ਸਰਕਾਰੀ ਮਿਡਲ ਸਕੂਲ, ਰੂਪਾਹੇੜੀ (ਸੰਗਰੂਰ) ਵਿੱਚ ਬਦਲੀ ਹੋਣ ਦੇ ਆਦੇਸ਼ ਨਿਰੋਲ ਮੈਰਿਟ ਦੇ ਅਧਾਰ ਤੇ ਪ੍ਰਾਪਤ ਕੀਤੇ। ਮੌਜੂਦਾ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਬੀਪੀਈਓ ਗੁਰਮੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਰਾਹੀਂ ਪ੍ਰਸ਼ਾਸਕੀ ਅਹੁਦਿਆਂ `ਤੇ ਸਿੱਧੀ ਭਰਤੀ ਕਰਨ ਦਾ ਫੈਸਲਾ ਲਿਆ ਹੈ ਜਿਸ ਨਾਲ ਸਿੱਧੇ ਬੀਪੀਈਓਜ਼, ਪ੍ਰਿੰਸੀਪਲ ਤੇ ਹੋਰ ਅਹਿਮ ਅਹੁਦਿਆਂ ‘ਤੇ ਸਿੱਧੀ ਭਰਤੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਇਸੇ ਫੈਸਲੇ ਦਾ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਨੌਜਵਾਨਾਂ ਦੀ ਸਮਰੱਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਰਿਹਾ ਹੈ। ਜੀਐਸਐਸਐਸ ਬਨੂੜ ਵਿਖੇ ਕੈਮਿਸਟਰੀ ਦੇ ਲੈਕਚਰਾਰ ਮੈਡਮ ਨਰੇਸ਼ ਗੁਪਤਾ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਤਰੱਕੀਆਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖ ਪਹੁੰਚ ਨੂੰ ਵੀ ਯਕੀਨੀ ਬਣਾਇਆ ਹੈ ਅਤੇ ਹੁਣ ਉਹ ਆਪਣੀ ਡਿਊਟੀ ਨੂੰ ਪੂਰੀ ਕੁਸ਼ਲਤਾ ਨਾਲ ਨਿਭਾਅ ਰਹੇ ਹਨ। ਜੀਐਸਐਸਐਸ ਮਹਿਲਾਂ ਵਿੱਚ ਐਸਐਲਏ ਵਜੋਂ ਕੰਮ ਕਰ ਰਹੀ ਰਜਨੀ ਬਾਲਾ ਨੇ ਦੱਸਿਆ ਕਿ ਉਸਦੇ ਪਤੀ ਅਨਿਲ ਕੁਮਾਰ ਦੀ ਮੌਤ ਤੋਂ ਬਾਅਦ, ਉਸਨੂੰ ਥੋੜੇ ਸਮੇਂ ਵਿੱਚ ਹੀ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਨਿਯੁਕਤੀ ਦਿੱਤੀ ਗਈ ਸੀ।  ਉਸਨੇ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਤਰਸ ਦੇ ਆਧਾਰ `ਤੇ ਨਿਯੁਕਤੀਆਂ ਵੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੀੜਤ ਪਰਿਵਾਰਾਂ ਨੂੰ ਸਨਮਾਨ ਨਾਲ ਰੋਜ਼ੀ -ਰੋਟੀ ਕਮਾਉਣ ਦਾ ਮੌਕਾ ਮਿਲਿਆ ਹੈ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਗੈਰ-ਅਧਿਆਪਨ ਸਟਾਫ ਦਾ ਧੰਨਵਾਦ ਕੀਤਾ ਅਤੇ ਅਧਿਆਪਕ ਦਿਵਸ ਦੇ ਪਵਿੱਤਰ ਮੌਕੇ ‘ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਅਤੇ ਸਖਤ ਮਿਹਨਤ ਨੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕਰਨਾ ਸੰਭਵ ਬਣਾਇਆ ਹੈ।  ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।        

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD