Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਵਿਧਾਇਕ ਮਾਨਸ਼ਾਹੀਆ ਅਤੇ ਡਿਪਟੀ ਕਮਿਸ਼ਨਰ ਵੱਲੋਂ ‘ਫਿੱਟ ਇੰਡੀਆ ਫਰੀਡਮ ਰਨ’ ਦਾ ਆਗਾਜ਼

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਕਰਵਾਈ ਦੌੜ, ਜ਼ਿਲ੍ਹੇ ਭਰ ਵਿੱਚੋਂ ਵਲੰਟੀਅਰਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ

Nazar Singh Manshahia, Punjab Congress, Mansa

Web Admin

Web Admin

5 Dariya News

ਮਾਨਸਾ , 04 Sep 2021

ਮਾਨਸਾ ਵਿਖੇ ਕੇਂਦਰ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਵਿਭਾਗ ਵੱਲੋ ਨਹਿਰੂ ਯੁਵਾ ਕੇਂਦਰ ਮਾਨਸਾ ਰਾਹੀਂ ਅਜਾਦੀ ਦੇ 75ਵੇਂ ਮਹਾਉਤਸਵ ਦੇ ਸਬੰਧ ਵਿੱਚ ਫਿੱਟ ਇੰਡੀਆ ਮੁਹਿੰਮ ਤਹਿਤ ਇੱਕ ਫਰੀਡਮ ਰਨ ਦਾ ਆਯੋਜਨ ਕੀਤਾ ਗਿਆ। ਇਸ ਫਰੀਡਮ ਦੋੜ ਵਿੱਚ 110 ਦੇ ਕਰੀਬ ਯੂਥ ਕਲੱਬਾਂ ਦੇ ਮੈਂਬਰਾਂ ,ਐਨ.ਐਸ.ਐਸ ਵਲੰਟੀਅਰਜ ਅਤੇ ਖਿਡਾਰੀਆਂ ਨੇ ਭਾਗ ਲਿਆ। ਤਿੰਨ ਕੋਨੀ ਤੋ ਸ਼ੁਰੂ ਹੋ ਕੇ ਇਹ ਦੌੜ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜਾ ਕੇ ਸਮਾਪਤ ਹੋਈ। ਇਸ ਦੋੜ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਦੋੜ ਦੀ ਵਿਸ਼ੇਸ਼ਤਾ ਇਹ ਰਹੀ ਕਿ ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਵੀ ਭਾਗੀਦਾਰਾਂ ਨਾਲ ਅੰਤ ਤੱਕ ਇਸ ਦੌੜ ਵਿੱਚ ਭਾਗ ਲਿਆ।ਇਸ ਦੋੜ ਨੂੰ ਹਰੀ ਝੰਡੀ ਦੇਣ ਦੀ ਰਸਮ ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਅਦਾ ਕੀਤੀ ਗਈ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਅਜਾਦੀ ਦੇ 75ਵੇਂ ਮਹਾਂਉਤਸਵ ਦੇ ਸਬੰਧ ਵਿੱਚ ਵੱਖ-ਵੱਖ ਪ੍ਰੋਗਰਾਮ ਬਣਾਏ ਗਏ ਹਨ ਅਤੇ ਇਹ ਸਾਰਾ ਸਾਲ ਚੱਲਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡ-ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਜਲਦੀ ਹੀ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਂ ਵਿਭਾਗ ਨੂੰ ਫਰੀਡਮ ਰਨ ਕਰਾੳਣ ਲਈ ਵਧਾਈ ਦਿੱਤੀ ਅਤੇ ਭਰੋਸਾ ਦਿੱਤਾ ਕਿ ਯੂਥ ਕਲੱਬਾਂ ਨੂੰ ਹਰ ਕਿਸਮ ਦੀ ਮਦਦ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਦੇਸ਼ ਦੇ ਵਿਕਾਸ ਲਈ ਹਰ ਨਾਗਿਰਕ ਦਾ ਤੰਦਰੁਸਤ ਹੋਣਾ ਜਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਅਤੇ ਵੱਧ ਤੋ ਵੱਧ ਅੁਨਸ਼ਾਸਨ ਵਿੱਚ ਰਹਿਣ ਲਈ ਪ੍ਰਰੇਤਿ ਕਰਨ। ਉਨ੍ਹਾਂ ਨੋਜਵਾਨਾਂ ਨੂੰ ਕਿਹਾ ਕਿ ਉਹ ਸਮਾਜ ਵਿੱਚ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ 9, 14 ਅਤੇ 17 ਸਤੰਬਰ 2021 ਨੂੰ ਲੱਗ ਰਹੇ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਵੀ ਨੌਜਵਾਨਾਂ ਨੂੰ ਅਪੀਲ ਕੀਤੀ।ਫਰੀਡਮ ਰਨ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਅਜਾਦੀ ਦੇ 75ਵੇ ਮਹਾਉਤਸਵ ਦੇ ਸਬੰਧ ਵਿੱਚ ਕਰਵਾਈ ਗਈ ਇਹ ਫਰੀਡਮ ਰਨ ਦੇਸ਼ ਦੇ ਸਾਰੇ 744 ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।ਨੋਜਵਾਨਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਡਾਇਰਕੇਟਰ ਯੁਵਕ ਸੇਵਾਵਾਂ ਸ਼੍ਰੀ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਸਾਝੇ ਤੌਰ ’ਤੇ ਅਜਾਦੀ ਦੇ ਮਹਾਉਤਸਵ ਦੇ ਸਬੰਧ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ, ਭਾਸ਼ਣ, ਪੇਟਿੰਗ ਅਤੇ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਫਰੀਡਮ ਰਨ ਵਿੱਚ ਹੋਰਨਾਂ ਤੋਂ ਇਲਾਵਾ ਖੇਡ ਵਿਭਾਗ ਵੱਲੋਂ ਮਨਪ੍ਰੀਤ ਸਿੰਘ, ਸੰਗਰਾਮਜੀਤ ਸਿੰਘ ਫੁੱਟਬਾਲ ਕੋਚ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਵਾਲੀਬਾਲ ਕੋਚ, ਨੇਕੀ ਫਾਊਡੇਸ਼ਨ ਵੱਲੋਂ ਸੁਖਚੇਨ ਸਿੰਘ, ਵੀਰ ਸਿੰਘ, ਮਨੋਜ ਕੁਮਾਰ, ਜੋਨੀ ਸਿੰਘ, ਗੁਰਪ੍ਰੀਤ ਕੌਰ, ਬੇਅੰਤ ਕੌਰ, ਐਡਵੋਕੇਟ ਮੰਜੂ ਰਾਣੀ, ਮਨਪ੍ਰੀਤ ਕੌਰ ਆਹਲੂਪੁਰ, ਗੁਰਪ੍ਰੀਤ ਕੌਰ ਅੱਕਾਂਵਾਲੀ ਜਗਤਾਰ ਸਿੰਘ ਅਤਲਾ ਖੁਰਦ ਅਤੇ ਗੁਰਪ੍ਰੀਤ ਸਿੰਘ ਨੰਦਗੜ ਸਮੂਹ ਵਲੰਟੀਅਰਜ ਨੇ ਸ਼ਮੂਲੀਅਤ ਕੀਤੀ।

 

Tags: Nazar Singh Manshahia , Punjab Congress , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD