Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਨਿਗਮਾਂ ਤੇ ਕੌਸਲਾਂ ਵਿਚ ਰੋਜ਼ਮੱਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ

ਸ਼ਹਿਰੀ ਖੇਤਰਾਂ ਅੰਦਰ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕੀਤੇ ਜਾਣ ਦਾ ਲਿਆ ਜਾਇਜ਼ਾ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 07 Sep 2021

Last updated on: Sep 07, 2021, 00:00 IST

ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਅੰਦਰ ਸਰਬਪੱਖੀ ਵਿਕਾਸ ਲਈ ਚੱਲ ਰਹੇ ਕੰਮਾਂ ਦਾ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਰਿਵਿਊ ਕੀਤਾ ਗਿਆ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ੍ਰੀ ਰਾਜੀਵ ਵਰਮਾ, ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਤੇ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਲੋਕਾਂ ਨੂੰ ਨਗਰ ਨਿਗਮਾਂ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ, ਪੀਣ ਵਾਲੇ ਪਾਣੀ ਦੀ ਸਹੂਲਤ, ਸੀਵਰੇਜ਼ ਵਿਵਸਥਾ ਤੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਨੂੰ ਚਾਲੂ ਹਾਲਤ ਵਿਚ ਰੱਖਣ ਸਬੰਧੀ ਵੀ ਲਗਾਤਾਰ ਮੌਕੇ ’ਤੇ ਜਾ ਕੇ ਜਾਇਜ਼ਾ ਲੈਣ।  ਉਨ੍ਹਾਂ ਕਿਹਾ ਕਿ ਲੋਕਾਂ ਰੋਜ਼ਮੱਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਵਿਧੀ ਨੂੰ ਸੁਖਾਲਾ ਕੀਤਾ ਜਾਵੇ ਤਾਂ ਜੋ ਲੋਕ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਦੇਰੀ ਤੇ ਖੱਜਲ ਖੁਆਰੀ ’ਤੋਂ ਪ੍ਰਾਪਤ ਕਰ ਸਕਣ।ਉਹ ਬਸੇਰਾ ਯੋਜਨਾ, ਪੀ.ਐਮ. ਸਵੈਨਿਧੀ, ਸ਼ਹਿਰੀ ਵਿਕਾਸ ਮਿਸ਼ਨ , ਸਵੱਛ ਭਾਰਤ ਮਿਸ਼ਨ, ਠੋਸ ਕੂੜੇ ਦੇ ਪ੍ਰਬੰਧਨ ਆਦਿ ਪ੍ਰਾਜੈਕਟਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਲਈ ਖੁਦ ਨਿਗਰਾਨ ਦੀ ਭੂਮਿਕਾ ਨਿਭਾਉਣ। ਸਮਾਰਟ ਸਿਟੀ ਸੁਲਤਾਨਪੁਰ ਲੋਧੀ ਤਹਿਤ ਸ਼ੁਰੂ ਹੋਣ ਵਾਲੇ ਵਿਕਾਸ ਕੰਮਾਂ ਜਿਵੇਂ ਕਿ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ, ਸੇਫ ਸਿਟੀ ਤਹਿਤ ਸੀ.ਸੀ.ਟੀ.ਵੀ. ਕੈਮਰੇ ਲਾਉਣ , ਘਰ-ਘਰ ਕੂੜਾ ਚੁੱਕਣ ਤੇ ਉਸਦੇ ਪ੍ਰਬੰਧਨ, ਸਮਾਰਟ ਸਕੂਲਾਂ ਦੀ ਉਸਾਰੀ ਬਾਰੇ ਵੀ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਪੰਜਾਬ ਸਰਕਾਰ ਵਲੋਂ ਪਿਛਲੇ ਸਾਲ 551 ਵੇਂ ਗੁਰਪੁਰਬ ਮੌਕੇ ਸ਼ੁਰੂ ਕੀਤੇ ਲਗਭਗ 40 ਕਰੋੜ ਅਤੇ ਉਸ ਤੋਂ ਬਾਅਦ ਫਰਵਰੀ ਮਹੀਨੇ ਸ਼ੁਰੂ ਕੀਤੇ 134 ਕਰੋੜ ਰੁਪੈ ਦੇ ਕੰਮਾਂ ਵਿਚ ਤੇਜੀ ਲਿਆਂਦੀ ਜਾਵੇ। 

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD