Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਟੀ.ਬੀ ਦੀ ਰੋਕਥਾਮ ਲਈ ਵਿਸ਼ੇਸ਼ ਸਰਵੇਖਣ ਮੁਹਿੰਮ ਸ਼ੁਰੂ

Civil Surgeon Mansa

Web Admin

Web Admin

5 Dariya News

ਮਾਨਸਾ , 07 Sep 2021

ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਹਿਤਿੰਦਰ ਕੌਰ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਮਾਨਸਾ ਤੋਂ ਡਾ ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫਸਰ, ਡਾ. ਨਿਸ਼ੀ ਜ਼ਿਲ੍ਹਾ ਟੀ.ਬੀ.ਅਫ਼ਸਰ ਦੀ ਹਾਜ਼ਰੀ ਵਿਚ ਟੀ.ਬੀ.ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਐਕਟਿਵ ਕੇਸ ਫਾਈਂਡਿੰਗ ਮੁਹਿੰਮ ਦੀ ਸ਼ੁਰੂਆਤ ਕਰਦਿਆ ਟੀਮਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਸਿਵਲ ਸਰਜਨ ਡਾ.ਹਿਤਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਸਾਰੇ ਪੰਜਾਬ ਵਿਚ ਸ਼ੁਰੂ ਹੋ ਗਈ ਹੈ ਜੋ ਕਿ 1 ਨਵੰਬਰ ਤੱਕ ਚੱਲੇਗੀ।ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਘਰ ਘਰ ਜਾ ਕੇ ਟੀ.ਬੀ.ਰੋਗ ਦੇ ਲਈ ਸਰਵੇ ਕਰਨਗੇ ਅਤੇ ਟੀ.ਬੀ ਦੇ ਸ਼ੱਕੀ ਮਰੀਜ਼ਾਂ ਨੂੰ ਲੱਭ ਕੇ ਉਨ੍ਹਾਂ ਨੂੰ ਜਾਂਚ ਕਰਕੇ  ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਪਹੁੰਚਾਉਣਗੇ। ਦੋ ਹਫ਼ਤਿਆਂ ਤੋਂ ਪੁਰਾਣੀ ਖੰਘ, ਬੁਖਾਰ, ਖੰਘ ਵਿਚ ਬਲਗਮ ਦਾ ਆਉਣਾ ਆਦਿ ਦੀ ਸ਼ਿਕਾਇਤ ਹੋਣ ਦੀ ਸੂਰਤ ਵਿੱਚ ਬਲਗਮ ਦੀ ਜਾਂਚ ਅਤੇ ਛਾਤੀ ਦਾ ਐਕਸਰੇ ਕਰਕੇ ਇਸ ਬਿਮਾਰੀ ਦਾ ਪਤਾ ਲਗਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਡਾਕਟਰ ਦੀ ਸਲਾਹ ਨਾਲ ਰੈਗੂਲਰ ਇਲਾਜ਼ ਦੇ ਨਾਲ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕਦਾ ਹੈ।  ਇਸ ਮੌਕੇ ਵਿਜੇ ਕੁਮਾਰ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਟੀ. ਬੀ.ਦੀ ਬੀਮਾਰੀ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।ਪੇਂਡੂ ਏਰੀਏ ਵਿੱਚ ਸਕੂਲ ਟੀਚਰਜ ਅਤੇ ਆਂਗਣਵਾੜੀ ਵਰਕਰਾਂ ਦੇ ਨਾਲ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ ਤਾਂ ਜੋ ਹਰ ਘਰ ਤੱਕ ਟੀ.ਬੀ. ਦੀ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ  ਕਿਹਾ ਕਿ ਲੋਕ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰਾਂ ਨੂੰ ਬੀਮਾਰੀ ਦੱਸ ਕੇ ਪੂਰਾ ਸਹਿਯੋਗ ਦੇਣ ਤਾਂ ਜੋ ਟੀ.ਬੀ. ਵਰਗੀ ਨਾਮੁਰਾਦ ਬਿਮਾਰੀ ਉੱਤੇ ਕਾਬੂ ਪਾਇਆ ਜਾ ਸਕੇ ।ਇਸ ਮੌਕੇ ਡਾ. ਬਲਜੀਤ ਕੌਰ ਕਾਰਜਕਾਰੀ ਸਹਾਇਕ ਸਿਵਲ ਸਰਜਨ, ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਨਿਰਮਲ ਕੌਰ ਐਲ.ਐਚ.ਵੀ, ਮਲਕੀਤ ਕੌਰ ਏ.ਐਨ.ਐਮ., ਸੁਰਿੰਦਰ ਕੁਮਾਰ ਐਸ.ਟੀ.ਐਸ., ਹਰਸਿਮਰਨਜੀਤ ਸਿੰਘ ਤੋਂ ਇਲਾਵਾ  ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD