Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪਟਿਆਲਾ 'ਚ ਸਥਾਪਤ ਹੋਈ ਪੰਜਾਬ ਦੀ ਪਲੇਠੀ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਯਾਦਗਾਰ

ਡੀ.ਸੀ. ਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਦੀ ਯਾਦ 'ਚ ਸਮਾਰਕ ਲੋਕਾਂ ਨੂੰ ਸਮਰਪਿਤ

DC Patiala, Deputy Commissioner Patiala, Kumar Amit, Patiala, Road Victims Memorial, Patiala Foundation SADAK, Patiala Media Club

Web Admin

Web Admin

5 Dariya News

ਪਟਿਆਲਾ , 07 Sep 2021

Last updated on: Sep 07, 2021, 00:00 IST

ਲੋਕਾਂ ਨੂੰ ਸੜਕ ਹਾਦਸਿਆਂ ਪ੍ਰਤੀ ਸੁਚੇਤ ਕਰਨ ਲਈ ਪਟਿਆਲਾ ਫਾਊਂਡੇਸ਼ਨ ਨੇ ਇੱਕ ਨਿਵੇਕਲੀ ਪਹਿਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਟਿਆਲਾ ਮੀਡੀਆ ਕਲੱਬ ਦੇ ਸਹਿਯੋਗ ਨਾਲ ਇੱਥੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਨੇੜੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਪੰਜਾਬ 'ਚ ਪਲੇਠੀ ਯਾਦਗਾਰ ਦੀ ਉਸਾਰੀ ਕਰਵਾਈ ਹੈ।ਸੜਕੀ ਹਾਦਸਿਆਂ ਦੇ ਪੀੜਤਾਂ ਦੀ ਇਸ ਨਿਵੇਕਲੀ ਯਾਦਗਾਰ ਨੂੰ ਅੱਜ ਸ਼ਾਮ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਸਾਂਝੇ ਤੌਰ 'ਤੇ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਦੇ ਨਾਲ ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਸ੍ਰੀ ਰਵੀ ਸਿੰਘ ਆਹਲੂਵਾਲੀਆ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਸੜਕ ਹਾਦਸਿਆਂ 'ਚ ਮਾਰੇ ਗਏ ਲੋਕਾਂ ਦੀ ਯਾਦ 'ਚ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਫਾਊਂਡੇਸ਼ਨ ਵੱਲੋਂ ਤਿਆਰ ਤੇ ਪਟਿਆਲਾ ਮੀਡੀਆ ਕਲੱਬ ਵੱਲੋਂ ਚਲਾਈ ਜਾਣ ਵਾਲੀ ਆਨ ਲਾਈਨ ਵਾਲ ਆਫ਼ ਰਿਮੈਂਬਰੈਂਸ ਵੀ ਕਲਿਕ ਕਰਕੇ ਸ਼ੁਰੂ ਕੀਤੀ।ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਫਾਊਂਡੇਸ਼ਨ ਅਤੇ ਸ੍ਰੀ ਰਵੀ ਸਿੰਘ ਆਹਲੂਵਾਲੀਆ ਵੱਲੋਂ ਸੜਕ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਮ ਲੋਕਾਂ ਨੂੰ ਸੜਕ 'ਤੇ ਚਲਦਿਆਂ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਰਕ ਸੜਕ ਹਾਦਸੇ ਰੋਕਣ ਲਈ ਲੋਕਾਂ ਨੂੰ ਸੁਚੇਤ ਕਰਨ 'ਚ ਇੱਕ ਮੀਲ ਪੱਥਰ ਸਾਬਤ ਹੋਵੇਗਾ।

ਕੁਮਾਰ ਅਮਿਤ ਨੇ ਕਿਹਾ ਕਿ ਕੀਮਤੀ ਜਾਨਾਂ ਨੂੰ ਸੜਕ ਹਾਦਸਿਆਂ 'ਚ ਅਜਾਂਈ ਜਾਣ ਤੋਂ ਬਚਾਉਣ ਲਈ ਸਾਨੂੰ ਆਵਾਜਾਈ ਨੇਮਾਂ ਪ੍ਰਤੀ ਹੋਰ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਮਾਮਲੇ 'ਚ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਸੜਕ ਹਾਦਸਿਆਂ 'ਚ ਘੱਟ ਤੋਂ ਘੱਟ ਲੋਕਾਂ ਦੀਆਂ ਜਾਨਾਂ ਜਾਣ।ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਸ੍ਰੀ ਰਵੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਸੜਕੀ ਹਾਦਸਿਆਂ 'ਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀ ਯਾਦਗਾਰ ਦੀ ਸਾਂਭ-ਸੰਭਾਲ ਪਟਿਆਲਾ ਫਾਊਂਡੇਸ਼ਨ, ਪਟਿਆਲਾ ਮੀਡੀਆ ਕਲੱਬ ਦੇ ਸਹਿਯੋਗ ਨਾਲ ਕੀਤੀ ਜਾਵੇਗੀ, ਜਿੱਥੇ ਹਾਦਸੇ 'ਚ ਜਾਨਾ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ 'ਮੈਨੂੰ ਯਾਦ ਰੱਖਿਓ' ਪਲੇਕ ਲਗਾਈ ਜਾ ਸਕੇਗੀ। ਇਸ ਨਾਲ ਨਾ ਕੇਵਲ ਅਜਿਹੇ ਪਰਿਵਾਰਾਂ ਨੂੰ ਧਰਵਾਸ ਮਿਲੇਗਾ, ਜਿਨ੍ਹਾਂ ਦੇ ਮੈਂਬਰਾਂ ਨੇ ਆਪਣੀਆਂ ਕੀਮਤੀ ਜਾਨਾਂ ਹਾਦਸਿਆਂ 'ਚ ਗਵਾਈਆਂ ਹਨ, ਬਲਕਿ ਟਾਲੇ ਜਾ ਸਕਣ ਵਾਲੇ ਸੜਕੀ ਹਾਦਸਿਆਂ ਨੂੰ ਠੱਲਣ ਲਈ ਆਮ ਲੋਕਾਂ ਨੂੰ ਇਸ ਜਰੀਏ ਜਾਗਰੂਕ ਵੀ ਕੀਤਾ ਜਾਵੇਗਾ।ਸ੍ਰੀ ਆਹਲੂਵਾਲੀਆ ਨੇ ਦੱਸਿਆ ਕਿ ਯੂ.ਐਨ. ਵੱਲੋਂ ਸੜਕ ਰਿਮੈਂਬਰੈਂਸ ਦਿਨ ਹਰੇਕ ਸਾਲ ਨਵੰਬਰ ਦੇ ਤੀਜੇ ਐਤਵਾਰ ਨੂੰ ਮਨਾਇਆ ਜਾਂਦਾ ਹੈ ਅਤੇ ਇੱਥੇ ਇਸ ਰੋਡ ਸੇਫ਼ਟੀ ਪਾਰਕ, ਜੋਕਿ ਪੰਜਾਬ ਦਾ ਪਹਿਲਾ ਸਮਾਰਕ ਹੈ ਅਤੇ ਪਟਿਆਲਾ ਫਾਊਂਡੇਸ਼ਨ ਨੇ ਆਪਣੇ ਵਿਸ਼ੇਸ਼ ਪ੍ਰਾਜੈਕਟ 'ਸੜਕ' ਤਹਿਤ ਇਸ ਯਾਦਗਾਰ ਦੀ ਉਸਾਰੀ ਛੇਵੇਂ ਯੂ.ਐਨ. ਗਲੋਬਲ ਰੋਡ ਸੇਫ਼ਟੀ ਹਫ਼ਤੇ ਨੂੰ ਮਨਾਉਂਦਿਆਂ ਸ਼ੁਰੂ ਕੀਤੀ ਸੀ।ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਡਾ. ਨਿਧੀ ਸ਼ਰਮਾ ਆਹਲੂਵਾਲੀਆ, ਫਾਊਂਡੇਸ਼ਨ ਦੇ ਮੈਂਬਰ ਅਨਮੋਲਜੀਤ ਸਿੰਘ, ਹਰਪ੍ਰੀਤ ਸੰਧੂ, ਰਾਕੇਸ਼ ਬਧਵਾਰ, ਪਵਨ ਗੋਇਲ, ਵਿਕਰਮ ਮਲਹੋਤਰਾ, ਹਰਬਖ਼ਸ਼ ਸਿੰਘ ਆਹਲੂਵਾਲੀਆ, ਡਾ. ਪ੍ਰਵੇਜ਼ ਮੁਹੰਮਦ, ਡਾ. ਸੁੰਮੀ ਭੁਟਾਨੀ, ਐਡਵੋਕੇਟ ਭੁਪਿੰਦਰ ਸਿੰਘ ਵਿਰਕ,  ਜੇ.ਪੀ. ਗਰਗ, ਹਰਦੀਪ ਕੌਰ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Kumar Amit , Patiala , Road Victims Memorial , Patiala Foundation SADAK , Patiala Media Club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD