Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਐਨ.ਆਈ.ਟੀ.ਟੀ.ਟੀ.ਆਰ. ਨੇ ਆਪਣਾ 54ਵਾਂ ਸਲਾਨਾ ਦਿਵਸ ਮਨਾਇਆ

Dharmendra Pradhan, National Institute of Technical Teachers Training and Research, NITTTR, National Education Policy, NEP, Shyam Sundar Pattnaik, Digital Mission, Unnat  Bharat, Atam Nirbhar Bharat, Swachh Bharat

Web Admin

Web Admin

5 Dariya News

ਚੰਡੀਗੜ੍ਹ , 07 Sep 2021

ਸਰਕਾਰ ਦੇ ਸਿੱਖਿਆ ਮੰਤਰਾਲੇ (ਐਮਓਈ) ਦੀ ਇੱਕ ਖੁਦਮੁਖਤਿਆਰ ਸੰਸਥਾ ਨੈਸ਼ਨਲ ਇੰਸਟੀਚਿਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.), ਚੰਡੀਗੜ੍ਹ ਨੇ 7 ਸਤੰਬਰ, 2021 ਨੂੰ ਆਪਣਾ 54ਵਾਂ ਸਲਾਨਾ ਦਿਵਸ ਮਨਾਇਆ। ਇਹ ਸੰਸਥਾ ਸਾਲ 1967 ਵਿੱਚ ਸਥਾਪਿਤ ਕੀਤੀ ਗਈ ਸੀ।ਇਸ ਸ਼ੁਭ ਮੌਕੇ, ਭਾਰਤ ਸਰਕਾਰ ਦੇ ਸਿੱਖਿਆ ਮੰਤਰੀ (ਐਮਓਈ), ਸ੍ਰੀ ਧਰਮੇਂਦਰ ਪ੍ਰਧਾਨ ਨੇ ਏਆਰ/ਵੀਆਰ ਲੈਬ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਫੈਕਲਟੀ ਲਈ ਰਿਹਾਇਸ਼ੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਮੌਕੇ ਸਾਰਿਆਂ ਨੂੰ ਸੰਬੋਧਨ ਵੀ ਕੀਤਾ। ਮੰਤਰੀ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਫੈਕਲਟੀ, ਸਟਾਫ਼, ਵਿਦਿਆਰਥੀਆਂ ਅਤੇ ਸੰਸਥਾ ਦੀ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਵੀ ਉੱਚ ਤਕਨੀਕੀ ਸਿੱਖਿਆ ਪ੍ਰਣਾਲੀ ਪ੍ਰਤੀ ਵੱਡਮੁੱਲੇ ਯੋਗਦਾਨ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਡਿਜੀਟਲ ਮਿਸ਼ਨ, ਉੱਨਤ ਭਾਰਤ, ਆਤਮ ਨਿਰਭਰ ਭਾਰਤ, ਸਵੱਛ ਭਾਰਤ ਵਿੱਚ ਪਰਿਵਰਤਨਸ਼ੀਲ ਯੋਗਦਾਨ ਲਈ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੇ ਪ੍ਰਭਾਵੀ ਅਤੇ ਸਮੇਂ ਸਿਰ ਲਾਗੂਕਰਨ ਲਈ ਫੈਕਲਟੀ ਨੂੰ ਉਨ੍ਹਾਂ ਦੇ ਸਹਿਯੋਗ ਅਤੇ ਯੋਗਦਾਨ ਲਈ ਵੀ ਅਪੀਲ ਕੀਤੀ। ਮੰਤਰੀ ਦੇ ਸੰਬੋਧਨ ਦੌਰਾਨ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਬਾਰੇ ਵਿਚਾਰ ਪ੍ਰਤਖ਼ਹ ਸਣ।ਐਨ.ਆਈ.ਟੀ.ਟੀ.ਟੀ.ਆਰ. ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ ਸ਼ਿਆਮ ਸੁੰਦਰ ਪਟਨਾਇਕ ਨੇ ਸਾਲ 2020-21 ਦੀ ਸਲਾਨਾ ਰਿਪੋਰਟ ਪੇਸ਼ ਕਰਦੇ ਹੋਏ ਟੀਮ ਵਜੋਂ ਮਿਲ ਕੇ ਕੰਮ ਕਰਨ, ਮਿਲ ਕੇ ਟੀਚੇ ਹਾਸਲ ਕਰਨ ਅਤੇ ਜਿੱਤ ਹਾਸਲ ਕਰਨ ਸਬੰਧੀ ਆਪਣੇ ਕੰਮ ਕਰਨ ਦੇ ਫ਼ਲਸਫ਼ੇ ਨੂੰ ਦੁਹਰਾਇਆ।

ਸੰਸਥਾ ਨੇ 74,337 ਤਕਨੀਕੀ ਫੈਕਲਟੀਜ਼ ਨੂੰ ਸਿਖਲਾਈ ਦਿੱਤੀ, 7 ਕਰੋੜ ਆਈਆਰਜੀ ਤਿਆਰ ਕੀਤੇ, 55 ਕਰੀਕੁਲਮ ਵਰਕਸ਼ਾਪਾਂ ਆਯੋਜਿਤ ਕਰਵਾਈਆਂ, 269 ਖੋਜ ਪ੍ਰਕਾਸ਼ਨ ਪ੍ਰਕਾਸ਼ਤ ਕੀਤੇ (215 ਅੰਤਰਰਾਸ਼ਟਰੀ ਰਸਾਲਿਆਂ ਵਿੱਚ, 54 ਕਾਨਫਰੰਸਾਂ ਵਿੱਚ), 49 ਖੋਜ ਪ੍ਰਾਜੈਕਟ ਪੇਸ਼ ਕੀਤੇ, 10 ਵਿਦਿਆਰਥੀਆਂ ਨੂੰ ਪੀਐਚਡੀ ਡਿਗਰੀਆਂ ਦਿੱਤੀਆਂ, 4 ਪੇਟੈਂਟ ਦਾਖਲ ਕੀਤੇ ਅਤੇ ਬਹੁਤ ਕੁਝ ਹੋਰ ਕੀਤਾ ਜਿਸਦੀ  ਮਹਾਂਮਾਰੀ ਦੇ ਸਮੇਂ ਦੌਰਾਨ ਕਲਪਨਾ ਨਹੀਂ ਸੀ ਕੀਤੀ ਜਾ ਸਕਦੀ। ਪ੍ਰੋਫੈਸਰ ਪਟਨਾਇਕ ਨੇ ਇਸ ਪ੍ਰਾਪਤੀ ਨੂੰ ਇਮਾਨਦਾਰੀ, ਟੀਮ ਵਰਕ ਅਤੇ  ਫੈਕਲਟੀ ਸਟਾਫ ਅਤੇ ਵਿਦਿਆਰਥੀਆਂ ਦੀ ਵਚਨਬੱਧਤਾ ਨੂੰ ਸਮਰਪਿਤ ਕੀਤਾ। ਉਨਾਂ ਦੱਸਿਆ ਕਿ ਇੰਸਟੀਚਿਊਟ  ਯੂਨੀਵਰਸਿਟੀ ਦਾ ਦਰਜਾ (ਡੀ ਨੋਵੋ ਸ੍ਰੇਣੀ) ਹਾਸਲ ਕਰਨ ਦੀ ਕਗਾਰ ‘ਤੇ ਹੈ। ਸਲਾਨਾ ਰਿਪੋਰਟ ਵਿੱਚ ਦਰਜ ਕੀਤੇ ਗਏ ਸ਼ਾਨਦਾਰ ਯੋਗਦਾਨਾਂ ਤੋਂ ਸਪੱਸ਼ਟ ਤੌਰ ‘ਤੇ ਇਹ ਜ਼ਾਹਰ ਹੋ ਗਿਆ ਹੈ ਕਿ ਜੇਕਰ ਸੰਸਥਾ ਨੂੰ ਯੂਨੀਵਰਸਿਟੀ ਦਾ ਦਰਜਾ ਦਿੱਤਾ ਜਾਂਦਾ ਹੈ ਤਾਂ ਉਹ ਦੇਸ਼ ਦੇ ਉੱਘੇ ਉੱਚ- ਵਿਦਿਅਕ ਅਦਾਰਿਆਂ ਵਿੱਚੋਂ ਇੱਕ ਹੋਵੇਗੀ ਜੋ ਅਧਿਆਪਕਾਂ ਦੀ ਸਿਖਲਾਈ ਵਿੱਚ ਸਾਲਾਂ ਦੇ ਕੌਮੀ ਅਤੇ ਅੰਤਰਰਾਸ਼ਟਰੀ ਖੇਤਰਾਂ ਦੇ ਆਪਣੇ 54 ਤਜਰਬੇ ਨਾਲ ਇੱਕ ਅਮਿੱਟ ਛਾਪ ਛੱਡੇਗੀ। ਵਿਸ਼ੇਸ਼ ਮਹਿਮਾਨ  ਆਈਆਈਟੀ ਰੋਪੜ ਦੇ ਪ੍ਰੋ.ਰਾਜੀਵ ਅਹੂਜਾ,ਗੈਸਟ ਆਫ ਆਨਰ ਡਾ. ਅਸ਼ਵਨੀ ਜੌਹਰ, ਇੰਡੀਆ ਰਸ਼ੀਆ ਬਾਇਲੇਟਰਲ ਕੌਂਸਲ ਨੀਤੀ ਆਯੋਗ ਦੇ ਮੈਂਬਰ,  ਐਨਬੀਏ ਦੇ ਮੈਂਬਰ ਸਕੱਤਰ ਏ.ਕੇ ਨਾਸਾ ਨੇ ਆਪਣਾ ਸੰਬੋਧਨ ਕਰਦੇ ਹੋਏ ਕਰਮਚਾਰੀਆਂ ਨੂੰ ਉਨਾਂ ਦੀ ਸ਼ਾਨਦਾਰ ਕਾਰਗੁਜਾਰੀ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ  ਕਿ ਐਮਓਈ ਦੀ ਮੌਜੂਦਗੀ ਸੰਸਥਾ ਦੇ ਕਰਮਚਾਰੀਆਂ ਨੂੰ ਉਤਸ਼ਾਹਤ ਅਤੇ ਪ੍ਰੇਰਿਤ ਕਰਨ ਲਈ ਇੱਕ ਅਹਿਮ ਕਾਰਕ  ਵਜੋਂ ਕੰਮ ਕਰੇਗੀ, ਜਿਸ ਵਿੱਚ ਸੁਹਿਰਦ ਯੋਗਦਾਨ  ਅਤੇ ਬਹੁਤ ਮਜਬੂਤ ਕਾਰਜ ਸੱਭਿਆਚਾਰ ਸ਼ਾਮਲ ਹੈ।ਸਾਲਾਨਾ ਸਮਾਰੋਹ ਦੌਰਾਨ, ਸੰਸਥਾ ਨੇ ਸਰਬੋਤਮ ਪ੍ਰਦਰਸ਼ਨ ਕਰਨ ਵਾਲੇ ਕਰਮਚਾਰੀਆਂ, ਹੋਣਹਾਰ ਵਿਦਿਆਰਥੀਆਂ, ਸਰਬੋਤਮ ਪ੍ਰਦਰਸ਼ਨ ਕਰਨ ਵਾਲੇ ਪੌਲੀਟੈਕਨਿਕਸ ਅਤੇ ਇੰਜੀਨੀਅਰਿੰਗ ਕਾਲਜਾਂ ਅਤੇ ਡਿਜੀਟਲ ਪੋਸਟਰ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਤ ਕੀਤਾ।

 

Tags: Dharmendra Pradhan , National Institute of Technical Teachers Training and Research , NITTTR , National Education Policy , NEP , Shyam Sundar Pattnaik , Digital Mission , Unnat Bharat , Atam Nirbhar Bharat , Swachh Bharat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD