Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖ ਸੰਗਤ ਭਾਈਚਾਰੇ ਨੇ ਅਫਗਾਨਿਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪਾਂ ਨੂੰ ਆਦਰ ਨਾਲ ਭਾਰਤ ਲਿਅਉਣ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਪ੍ਰਧਾਨ ਮੰਤਰੀ, ਭਾਜਪਾ ਦੀ ਕੇਂਦਰ ਸਰਕਾਰ ਗੁਰੂਆਂ ਦੇ ਹੁਕਮ ਦੇ ਅਨੁਸਾਰ ਸੰਗਤ ਭਲਾਈ ਦੇ ਸਾਰੇ ਕੰਮ ਕਰਨਗੇ, ਹਮੇਸ਼ਾ ਸਿੱਖ ਭਾਈਚਾਰੇ ਦਾ ਆਦਰ ਕੀਤਾ ਹੈ : ਆਰ.ਪੀ. ਸਿੰਘ

BJP Chandigarh, Arun Sood, RP Singh, Bharatiya Janata Party, BJP

5 Dariya News

ਚੰਡੀਗੜ੍ਹ , 07 Sep 2021

Last updated on: Sep 07, 2021, 00:00 IST

ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜੇ ਤੋਂ ਬਾਅਦ ਅਤੇ ਅਫਰਾਤਫਰੀ ਦੇ ਮਹੌਲ ਦੇ ਚਲਦੇ ਉਥੇ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਵਿੱਤਰ ਸਵਰੂਪਾਂ ਨੂੰ ਵਿਸ਼ੇਸ਼ ਜਹਾਜ ਰਾਹੀਂ ਆਦਰ ਸਹਿਤ ਭਾਰਤ ਲਿਆਕੇ ਮਰਿਯਾਦਾ ਦੇ ਨਾਲ ਗੁਰੂਦੁਆਰਾ ਸ਼੍ਰੀ ਕਾਬਲੀ ਸਾਹਿਬ ਤਿਲਕ ਨਗਰ ਨਵੀਂ ਦਿੱਲੀ ਵਿੱਚ ਸਥਾਪਤ ਕਰਵਾਏ ਜਾਣ ਲਈ ਚੰਡੀਗੜ੍ਹ ਦੇ ਸਮੂਹ ਸਿੱਖ ਭਾਈਚਾਰੇ ਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਦੀ ਅਗਵਾਈ ਵਿੱਚ ਪ੍ਰਦੇਸ਼ ਦੇ ਪ੍ਰਧਾਨ ਅਰੁਣ ਸੂਦ ਦੁਆਰਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।ਉਕਤ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਬੁਲਾਰੇ ਕੈਲਾਸ਼ ਚੰਦ ਜੈਨ ਨੇ ਦਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਪਵਿੱਤਰ ਦਿਹਾੜੇ 'ਤੇ ਸ਼੍ਰੀ ਗੁਰੂ ਸਹਿਬ ਪੀਜੀਆਈ ਸੇਕਟਰ 12 ਵਿੱਚ ਪ੍ਰੋਗਰਾਮ ਕੀਤਾ ਗਿਆ, ਸਿੱਖ ਸੰਗਤ ਦੁਆਰਾ ਕੀਰਤਨ ਦਰਬਾਰ ਸਜਾਏ ਗਏ ਅਤੇ ਲੰਗਰ ਵੀ ਵਰਤਾਇਆ ਗਿਆ । ਇਸ ਪ੍ਰੋਗਰਾਮ ਵਿਚ ਚੰਡੀਗੜ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਵੀ ਹਜਾਰੀ ਲਗਾਈ ।ਇਸ ਮੌਕੇ 'ਤੇ ਸਿੱਖ ਭਾਈਚਾਰੇ ਵੱਲੋਂ ਅਫਗਾਨਿਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪਾਂ ਨੂੰ ਆਦਰ ਸਹਿਤ ਭਾਰਤ ਲਿਆ ਕੇ ਗੁਰੂਦੁਆਰਾ ਵਿਚ ਸਥਾਪਿਤ ਕਰਵਾਏ ਜਾਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਲਈ, ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੂੰ ਪ੍ਰਤੀਕ ਰੂਪ ਵਿੱਚ ਸ਼੍ਰੀ ਦਰਬਾਰ ਸਾਹਬ ਦਾ ਸੁੰਦਰ ਮਾਡਲ ਭੇਂਟ ਕੀਤਾ ਗਿਆ ਜਿਸਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਪਹੁੰਚਾਉਣ ਦੀ ਬੇਨਤੀ ਕੀਤੀ ਗਈ।ਗੁਰੂਦੁਆਰਾ ਕਮੇਟੀ ਵਲੋਂ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਖਾਂ ਦੀ ਭਾਵਨਾਵਾਂ ਦਾ ਆਦਰ ਕਰਦੇ ਹੋਏ ਪਵਿੱਤਰ ਸਵਰੂਪਾਂ ਦੇ ਰਾਖੀ ਕਰਦੇ ਹੋਏ ਸੁਰੱਖਿਅਤ ਅਤੇ ਆਦਰ ਸਹਿਤ ਭਾਰਤ ਲਿਆਉਣ ਦਾ ਜੋ ਕੰਮ ਕੀਤਾ ਹੈ ਉਸਦੇ ਲਈ ਸਾਰਾ ਸਿੱਖ ਸਮੁਦਾਏ ਓਹਨਾ ਦਾ ਧੰਨਵਾਦੀ ਹੈ ਅਤੇ ਸਿੱਖ ਸਮੁਦਾਏ ਵਿਚ ਪ੍ਰਧਾਨ ਮੰਤਰੀ ਦੇ ਲਈ ਹੋਰ ਵੀ ਮਾਣ-ਸਨਮਾਨ ਵੱਧ ਗਿਆ ਹੈ l  ਅਸੀਂ ਸਾਰੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ ।          

ਇਸ ਮੌਕੇ ਤੇ ਬੋਲਦੇ ਹੋਏ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾ ਗੁਰੁਸਾਹਿਬਾਂ ਦੇ ਹੁਕੁਮਾ ਤੇ ਚਲਦੇ ਹੋਏ ਕੰਮ ਕੀਤੇ ਹਨ ਅਤੇ ਸਿੱਖ ਸਮੁਦਾਏ ਨੂੰ ਹਮੇਸ਼ਾ ਮਾਣ-ਸਨਮਾਨ ਦਿਤਾ ਹੈ । ਕੇਂਦਰ ਵਿੱਚ ਬੀਜੇਪੀ ਦੀ ਸਰਕਾਰ ਬਨਣ ਤੋਂ ਬਾਅਦ ਸਿਖਾਂ ਦੀ ਬਲੈਕ ਸੂਚੀ ਖਤਮ ਕੀਤੀ ਗਈ, 1984 ਦੇ ਦੰਗਿਆਂ ਦੇ ਮੁਖ ਆਰੋਪੀ ਸੱਜਣ ਕੁਮਾਰ ਨੂੰ ਜੇਲ ਭੇਜਿਆ ਗਿਆ ਅਤੇ ਦੰਗਾ ਪੀੜਤਾਂ ਨੂੰ 127 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰੂਪੁਰਬ ਨੂੰ ਵਿਸ਼ਵ ਦੇ ਸਾਰੇ ਭਾਰਤੀ ਦੂਤਾਵਾਸਾਂ ਅਤੇ ਦੇਸ਼ਭਰ ਦੇ ਸਾਰੇ ਰਾਜਭਵਨਾਂ ਵਿੱਚ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ । ਗੁਰੂ ਦੀ ਬਾਣੀ ਦਾ ਅਨੁਵਾਦ ਹਿੰਦੁਸਤਾਨ ਦੀ ਹਰ ਭਾਸ਼ਾ ਵਿੱਚ ਜਾ ਰਿਹਾ ਹੈ। ਇਹ ਸਭ ਕਾਰਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਭਾਜਪਾ ਸਰਕਾਰ ਦੁਆਰਾ ਕੀਤਾ ਜਾ ਰਿਹਾ ਹੈ. ਜਿਸਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸ਼੍ਰੀ ਨਰੇਂਦਰ ਮੋਦੀ ਸਿੱਖ ਸਮਾਜ ਦਾ ਬਹੁਤ ਮਾਣ-ਸਮਾਨ ਕਰਦੇ ਹਨ, ਓਹਨਾ ਨੇ ਦਸਿਆ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੁਆਰਾ ਵਿਸ਼ੇਸ਼ ਮਿਸ਼ਨ ਰਾਹੀਂ ਇਹਨਾਂ ਸਵਰੂਪਾਂ ਨੂੰ ਅਫ਼ਗ਼ਾਨਿਸਤਾਨ ਤੋਂ ਵਿਸ਼ੇਸ਼ ਜਹਾਜ ਰਾਹੀਂ ਭਾਰਤ ਲਿਆਂਦਾ ਗਿਆ ਹੈ ਜਿਸਨੂੰ ਅਮਰੀਕੀ ਫੌਜ ਨੇ ਐਸਕਾਰਟ ਕਰਕੇ ਕਾਬੁਲ ਏਅਰਪੋਰਟ ਤਕ ਪਹੁੰਚਾਇਆ, ਇਸ ਤੋਂ ਬਾਅਦ ਭਾਰਤ ਲਿਆਂਦਾ ਗਿਆ ਅਤੇ ਭਾਰਤ ਆਉਣ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ, ਰਾਸ਼ਟਰੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਨੇ ਆਪਣੇ ਸਿਰ ਤੇ ਧਾਰਨ ਕਰਕੇ ਇਹਨਾਂ ਦਾ ਭਾਰਤ ਵਿਚ ਸਵਾਗਤ ਕੀਤਾ ।ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਮੇਸ਼ਾ ਭਾਰਤਵਾਸੀਆਂ ਦੀ ਚਿੰਤਾ ਕੀਤੀ ਹੈ, ਭਾਰਤ ਦੇ ਹਰੇਕ ਸਮੁਦਾਏ ਦੇ ਬਾਰੇ ਉਹਨਾਂ ਨੂੰ ਚਿੰਤਾ ਰਹਿੰਦੀ ਹੈ ਅਤੇ ਇਹ ਪਵਿੱਤਰ ਸਵਰੂਪ ਮੰਗਵਾ ਕੇ ਉਹਨਾਂ ਨੇ ਸਾਬਿਤ ਕਰ ਦਿਤਾ ਹੈ ਕਿ ਸਿੱਖ ਧਰਮ ਦੇ ਪ੍ਰਤੀ ਉਹਨਾਂ ਦਾ ਪੂਰਨ ਵਿਸ਼ਵਾਸ਼ ਹੈ ।ਅਰੁਣ ਸੂਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਦੇ ਚਲਦੇ ਸੀ. ਏ. ਏ. ਦੇ ਤਹਿਤ ਅਫ਼ਗ਼ਾਨਿਸਤਾਨ, ਪਾਕਿਸਤਾਨ ਵਿਚ ਰਹਿ ਰਹੇ ਸਿੱਖ ਅਤੇ ਹਿੰਦੂ ਭਾਈਆਂ ਨੂੰ ਜੋ ਨਾਗਰਿਕਤਾ ਦੇਣ ਦੀ ਗੱਲ ਕਹੀ ਸੀ ਉਸਦਾ ਪਰਿਣਾਮ ਅੱਜ ਸਾਡੇ  ਸਾਹਮਣੇ ਆ ਰਿਹਾ ਹੈ ਜਿਸਦੇ ਕਰਨ ਅਫ਼ਗ਼ਾਨਿਸਤਾਨ ਤੋਂ ਵਿਸਥਾਪਿਤ ਹੋ ਰਹੇ ਭਾਰਤੀਏ ਮੂਲ ਦੇ ਇਨ੍ਹਾਂ ਨਿਵਾਸੀਆਂ ਨੂੰ ਭਾਰਤ ਦੀ ਨਾਗਰਿਕਤਾ ਮਿਲਣ ਦੇ ਰਸਤੇ ਖੁਲ ਰਹੇ ਹਨ । ਉਹਨਾਂ ਨੇ ਵਿਸ਼ਵਾਸ਼ ਦਿਵਾਇਆ ਕਿ ਚੰਡੀਗੜ੍ਹ ਦੇ ਸਿਖਾਂ ਦੀਆਂ ਭਾਵਨਾਵਾਂ ਪ੍ਰਧਾਨ ਮੰਤਰੀ ਤਕ ਪਹੁੰਚਾਈਆਂ ਜਾਣਗੀਆਂ ।ਇਸ ਮੌਕੇ ਤੇ ਅਫ਼ਗ਼ਾਨਿਸਤਾਨ ਵਿਚ ਸ਼ਾਂਤੀ ਕਾਇਮ ਰੱਖਣ ਲਈ ਓਥੇ ਰਹਿ ਰਹੇ ਭਾਰਤੀ ਮੂਲ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਅਤੇ ਸਾਰਿਆਂ ਲਈ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਅਰਦਾਸ ਵੀ ਕੀਤੀ ਗਈ । ਇਸ ਮੌਕੇ ਤੇ ਸਿੱਖ ਭਰਾਚਾਰੇ ਵਲੋਂ ਕੁਲਮੀਤ ਸਿੰਘ, ਭਰਪੂਰ ਸਿੰਘ, ਹਰਦੇਵ ਸਿੰਘ, ਕੁਲਰਾਜ ਸਿੰਘ, ਜਸਜੋਤ ਸਿੰਘ, ਹਰਮਨਦੀਪ ਸਿੰਘ, ਮੁਖਤਿਆਰ ਸਿੰਘ ਛਾਬੜਾ, ਦੀਪਕ ਕੁਮਾਰ ਅਤੇ ਲਖਖੀ ਸ਼ਾਹ ਬਨਜਾਰਾ, ਗੁਰੂਦੁਆਰਾ ਪ੍ਰਧਾਨ ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤ ਵਿਸ਼ੇਸ਼ ਰੂਪ ਤੇ ਮੌਜੂਦ ਹੋਏ ।

 

Tags: BJP Chandigarh , Arun Sood , RP Singh , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD