Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪਿੰਡ ਕੁਰੜਾ ਤੋਂ ਤੰਗੌਰੀ ਤੱਕ ਸੜਕ ਹੋਵੇਗੀ 18 ਫੁੱਟ ਚੌੜੀ : ਬਲਬੀਰ ਸਿੰਘ ਸਿੱਧੂ

ਇਕ ਕਰੋੜ ਰੁਪਏ ਦੀ ਆਏਗੀ ਲਾਗਤ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 07 Sep 2021

Last updated on: Sep 07, 2021, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਵਿੱਚ ਪੈਂਦੇ ਪਿੰਡ ਕੁਰੜਾ ਤੇ ਤੰਗੌਰੀ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਇਨ੍ਹਾਂ ਪਿੰਡਾਂ ਤੋਂ ਲਾਂਡਰਾ-ਬਨੂੜ ਸੜਕ ਨੂੰ ਜੋੜਦੀ 10 ਫੁੱਟ ਚੌੜੀ ਸੜਕ ਨੂੰ 18 ਫੁੱਟ ਚੌੜੀ ਕਰਨ ਲਈ ਇਕ ਕਰੋੜ ਰੁਪਏ ਦੀ ਲਾਗਤ ਆਵੇਗੀ।ਇੱਥੇ ਪਿੰਡਾਂ ਨੂੰ ਗਰਾਂਟਾਂ ਦੇ ਚੈੱਕ ਵੰਡਣ ਮੌਕੇ ਸ. ਸਿੱਧੂ ਨੇ ਦੱਸਿਆ ਕਿ ਇਸ ਨਾਲ ਹਲਕੇ ਦੇ ਪਿੰਡ ਕੁਰੜਾ ਤੇ ਤੰਗੌਰੀ ਦੇ ਲੋਕਾਂ ਤੋਂ ਇਲਾਵਾ ਹੋਰ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਵਿੱਚ ਆਰਥਿਕ ਗਤੀਵਿਧੀਆਂ ਵਿੱਚ ਵੀ ਤੇਜ਼ੀ ਆਵੇਗੀ ਤੇ ਲੋਕਾਂ ਨੂੰ ਆਉਣ-ਜਾਣ ਵਿੱਚ ਆਉਂਦੀਆਂ ਦਿੱਕਤਾਂ ਤੋਂ ਨਿਜ਼ਾਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਕੰਮ ਚੱਲ ਰਿਹਾ ਹੈ ਅਤੇ ਕਈਆਂ ਦੇ ਤਖਮੀਨੇ ਪਾਸ ਹੋ ਚੁੱਕੇ ਹਨ, ਜਿਨ੍ਹਾਂ ਦਾ ਕੰਮ ਆਉਣ ਵਾਲੇ ਦਿਨਾਂ ਵਿੱਚ ਜੰਗੀ ਪੱਧਰ ਉਤੇ ਸ਼ੁਰੂ ਹੋਵੇਗਾ। 

ਇਸ ਦੌਰਾਨ ਉਨ੍ਹਾਂ ਪਿੰਡ ਕੁਰੜਾ ਵਿੱਚ ਬਾਜ਼ੀਗਰ ਬਸਤੀ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਲਈ 12 ਲੱਖ ਰੁਪਏ ਦੀ ਗਰਾਂਟ ਦਿੱਤੀ ਤੇ ਗਲੀਆਂ ਨਾਲੀਆਂ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਪਿੰਡ ਕੁਰੜਾ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਗੰਦੇ ਪਾਣੀ ਦੀ ਨਿਕਾਸੀ ਲਈ ਵੀ ਦਿੱਤੀ।ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਲੇਬਰਫੈੱਡ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਰਪੰਚ ਦਵਿੰਦਰ ਸਿੰਘ ਕੁਰੜਾ, ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਗੁਲਜ਼ਾਰ ਸਿੰਘ, ਜਤਿੰਦਰ ਸਿੰਘ, ਹਾਕਮ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ (ਸਾਰੇ ਪੰਚ), ਪਰਮਜੀਤ ਸਿੰਘ ਪੰਮੀ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ, ਗੁਰਵਿੰਦਰ ਸਿੰਘ ਬੜੀ ਅਤੇ ਬੀ.ਡੀ.ਪੀ.ਓ. ਹਿਤੇਨ ਕਪਿਲਾ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD