Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫੇਜ਼ 3 ਬੀ 1 ਵਿਚ 30 ਬੈੱਡਾਂ ਦੇ ਹਸਪਤਾਲ ਦਾ ਸਿਹਤ ਮੰਤਰੀ ਨੇ ਕੀਤਾ ਦੌਰਾ

ਸੈਕਟਰ 66 ਵਿੱਚ ਨਵੇਂ ਸਿਵਲ ਹਸਪਤਾਲ ਦਾ ਕੰਮ ਵੀ ਛੇਤੀ ਹੋਵੇਗਾ ਸ਼ੁਰੂ : ਬਲਬੀਰ ਸਿੰਘ ਸਿੱਧੂ

Balbir Singh Sidhu, Health and Family Welfare Minister, S.A.S.Nagar, Mohali, S.A.S. Nagar Mohali, Sahibzada Ajit Singh Nagar, Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 07 Sep 2021

Last updated on: Sep 07, 2021, 00:00 IST

ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ  ਇਕ ਹੋਰ ਤੋਹਫਾ ਦਿੱਤਾ ਹੈ। ਮੋਹਾਲੀ ਦੇ ਫੇਜ਼ 3 ਬੀ 1 ਵਨ ਵਿਚ ਡਿਸਪੈਂਸਰੀ ਨੂੰ ਅਪਗਰੇਡ ਕੀਤੇ ਜਾ ਰਹੇ 30 ਬੈੱਡਾਂ ਵਾਲੇ ਹਸਪਤਾਲ ਨੂੰ ਨਵੰਬਰ ਤਕ ਲੋਕ ਅਰਪਿਤ ਕਰਨ ਦਾ ਸਿਹਤ ਮੰਤਰੀ ਸਿੱਧੂ ਨੇ ਐਲਾਨ ਕੀਤਾ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਅੱਜ ਸਿਹਤ ਮੰਤਰੀ ਨੇ ਆਪਣੀ ਟੀਮ ਦੇ ਨਾਲ ਵਿਸ਼ੇਸ਼ ਤੌਰ ਤੇ ਇਸ ਹਸਪਤਾਲ ਦਾ ਦੌਰਾ ਕੀਤਾ ਅਤੇ ਬਿਲਡਿੰਗ  ਦੇ ਚੱਲ ਰਹੇ ਕੰਮ ਦੀ ਨਜ਼ਰਸਾਨੀ ਕੀਤੀ। ਇਸ ਮੌਕੇ ਸਿਹਤ  ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੰਦਿਆਂ ਕਿਹਾ ਕਿ ਇਹ ਕੰਮ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਮੁਹਾਲੀ ਵਿੱਚ ਵੱਡੇ ਪੱਧਰ ਤੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਇਸ ਡਿਸਪੈਂਸਰੀ ਨੂੰ ਅਪਗਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਬੈੱਡਾਂ ਦੇ ਅਪਗਰੇਡ ਹੋ ਰਹੇ ਇਸ ਹਸਪਤਾਲ ਵਿੱਚ 2 ਆਪ੍ਰੇਸ਼ਨ ਥੀਏਟਰ,  ਪੰਜ ਪ੍ਰਾਈਵੇਟ ਰੂਮ, ਜਨਰਲ ਵਾਰਡ ਅਤੇ ਓਪੀਡੀ ਹੋਵੇਗੀ 

ਇਸ ਤੋਂ ਇਲਾਵਾ ਮਾਹਰ ਡਾਕਟਰ ਵੀ ਹੋਣਗੇ।ਇਸੇ ਦੌਰਾਨ ਸਿਹਤ ਮੰਤਰੀ ਵੱਲੋਂ ਸੈਕਟਰ 66 ਵਿੱਚ  ਗਮਾਡਾ ਵੱਲੋਂ ਈਅਰ ਮਾਰ ਕੀਤੀ ਗਈ ਉਸ ਜ਼ਮੀਨ ਦਾ ਦੌਰਾ ਵੀ ਕੀਤਾ ਜਿਥੇ ਮੁਹਾਲੀ ਦਾ ਨਵਾਂ ਸਿਵਲ ਹਸਪਤਾਲ ਬਣਾਇਆ ਜਾਣਾ ਹੈ। ਗਮਾਡਾ ਵੱਲੋਂ ਈਅਰ ਮਾਰਕ ਕੀਤੀ ਗਈ ਉਸ ਜ਼ਮੀਨ ਦਾ ਦੌਰਾ ਕੀਤਾ ਗਿਆ ਜਿਥੇ ਨਵਾਂ ਸਿਲੇਬਸ ਸਿਵਲ ਹਸਪਤਾਲ ਬਣਾਇਆ ਜਾਣਾ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਦੇ ਫੇਜ਼ ਛੇ ਵਿੱਚ ਸਥਿਤ ਪੁਰਾਣੇ ਸਿਵਲ ਹਸਪਤਾਲ ਦੀ ਥਾਂ ਤੇ ਮੈਡੀਕਲ ਕਾਲਜ ਦੀ ਉਸਾਰੀ ਕੀਤੀ ਜਾਣੀ ਹੈ। ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿੱਜੀ ਉਪਰਾਲਿਆਂ ਦੇ ਸਦਕਾ ਸੈਕਟਰ 66 ਵਿੱਚ 9 ਏਕੜ ਜ਼ਮੀਨ ਨਵੇਂ ਸਿਵਲ ਹਸਪਤਾਲ ਵਾਸਤੇ ਰਾਖਵੀਂ ਕੀਤੀ ਗਈ ਹੈ। ਇਸ ਜ਼ਮੀਨ ਦਾ ਦੌਰਾ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇੱਥੇ ਸਿਵਲ ਹਸਪਤਾਲ ਦੀ ਉਸਾਰੀ ਦਾ ਕੰਮ ਛੇਤੀ ਆਰੰਭ ਕਰਵਾਇਆ ਜਾਵੇ।ਸਿਹਤ ਮੰਤਰੀ ਨੇ ਇਸ ਜ਼ਮੀਨ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇੱਥੇ ਨਵੇਂ ਸਿਵਲ ਹਸਪਤਾਲ ਦੀ ਉਸਾਰੀ ਦਾ ਕੰਮ ਵੀ ਛੇਤੀ ਆਰੰਭ ਕਰਵਾਇਆ ਜਾਵੇ। ਇਸ ਮੌਕੇ ਕੌਂਸਲਰ ਜਸਪ੍ਰੀਤ ਗਿੱਲ, ਆਈਡੀ ਸਿੰਘ, ਜਤਿੰਦਰ ਭੱਟੀ, ਵਿਕਟਰ ਨਿਹੋਲਕਾ, ਅਰਵਿੰਦਰ ਬੇਦੀ, ਸਿਹਤ ਵਿਭਾਗ ਦੇ ਐੱਸ ਈ ਕਰਨਦੀਪ ਸਿੰਘ ਚਾਹਲ, ਐਕਸੀਅਨ ਰਵਿੰਦਰ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , S.A.S.Nagar , Mohali , S.A.S. Nagar Mohali , Sahibzada Ajit Singh Nagar , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD