Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੱਤਰਕਾਰ ਦੇ ਪਰਿਵਾਰ ਤੇ ਹਮਲਾ ਕਰਨ ਵਾਲੇ ਦੋਸ਼ੀ ਪੁਲਿਸ ਦੀ ਪਹੁੰਚ ਤੋਂ ਕੋਹਾਂ ਦੂਰ

ਪੱਤਰਕਾਰ ਭਾਈਚਾਰੇ ਵੱਲੋਂ ਇੱਕ ਦੋ ਦਿਨ ਤੱਕ ਲਿਆ ਜਾਵੇਗਾ ਵੱਡਾ ਐਕਸ਼ਨ

Web Admin

Web Admin

5 Dariya News (ਲਖਵਿੰਦਰ ਸਿੰਘ ਗੋਲਣ)

ਤਰਨ-ਤਾਰਨ/ਭਿੱਖੀਵਿੰਡ , 08 Sep 2021

Last updated on: Sep 08, 2021, 00:00 IST

ਹਲਕਾ ਖੇਮਕਰਨ ਦੇ ਸਮੂਹ ਪੱਤਰਕਾਰ ਭਾਈਚਾਰੇ ਦੀ ਮਿਤੀ 08 ਸਤੰਬਰ ਨੂੰ ਹੰਗਾਮੀ ਮੀਟਿੰਗ ਹੋਈ। ਮੀਟਿੰਗ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਵੀ ਮੌਜੂਦ ਸਨ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੱਤਰਕਾਰ ਭਾਈਚਾਰੇ ਦੇ ਸੀਨੀਅਰ ਆਗੂ ਰਾਣਾ ਬੁੱਗ,ਲਖਵਿੰਦਰ ਸਿੰਘ ਗੋਲਣ ਅਤੇ ਗੁਰਮੀਤ ਸਿੰਘ ਵਲਟੋਹਾ ਨੇ ਕਿਹਾ ਕਿ ਬੀਤੇ ਦਿਨੀਂ ਪੱਤਰਕਾਰ ਬਲਜੀਤ ਸਿੰਘ ਦੇ ਪਰਿਵਾਰ ਤੇ ਹੋਏ ਹਮਲੇ ਨੂੰ ਲੈ ਕੇ ਜਿੱਥੇ ਪੁਲਿਸ ਪ੍ਰਸ਼ਾਸਨ ਵਲੋਂ ਦੋਸ਼ੀਆਂ ਨੂੰ ਫੜਨ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ ਉਥੇ ਹੀ ਪੱਤਰਕਾਰ ਭਾਈਚਾਰੇ ਵੱਲੋਂ ਵਾਰ ਵਾਰ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਨ ਦੇ ਬਾਵਜੂਦ ਵੀ ਪੁਲਿਸ ਚੌਕੀ ਅਲਗੋਂ ਕੋਠੀ ਦੇ ਇੰਚਾਰਜ ਦੇ ਸਿਰ ਤੇ ਜੂੰ ਨਹੀਂ ਸਰਕ ਰਹੀ। ਦਰਅਸਲ ਡੀ.ਐਸ.ਪੀ ਭਿੱਖੀਵਿੰਡ ਵਲੋਂ ਵਾਰ ਵਾਰ ਚੌਂਕੀ ਇੰਚਾਰਜ ਅਲਗੋਂ ਕੋਠੀ ਚਰਨ ਸਿੰਘ ਨੂੰ ਸੱਦ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਹੁਕਮ ਦਿੱਤੇ ਜਾ ਚੁੱਕੇ ਹਨ। ਪਰ ਡੀ.ਐਸ.ਪੀ ਦੇ ਹੁਕਮਾਂ ਨੂੰ ਅਲਗੋਂ ਕੋਠੀ ਦਾ ਇੰਚਾਰਜ ਟਿੱਚ ਜਾਣਦਾ ਹੈ। ਪੁਲਿਸ ਦੀ ਇਸ ਢਿੱਲੀ ਕਾਰਗੁਜਾਰੀ ਦੇ ਚਲਦਿਆਂ ਪੱਤਰਕਾਰ ਭਾਈਚਾਰੇ ਵਿੱਚ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ।ਜਿਸ ਨੂੰ ਲੈ ਕੇ ਪੰਜਾਬ ਦੇ ਸਮੂਹ ਪੱਤਰਕਾਰ ਭਾਈਚਾਰੇ ਨਾਲ ਵਿਚਾਰ ਵਟਾਂਦਰਾ ਕਰਕੇ ਅਗਲੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੱਤਰਕਾਰਾਂ ਨੇ ਇਹ ਐਲਾਨ ਕੀਤਾ ਕਿ ਜਿੰਨੀ ਦੇਰ ਪੁਲਿਸ ਦੋਸ਼ੀਆਂ ਨੂੰ ਕਾਬੂ ਨਹੀ ਕਰਦੀ ਉਦੋਂ ਤੱਕ ਹਲਕਾ ਖੇਮਕਰਨ ਦਾ ਸਮੂਹ ਪੱਤਰਕਾਰ ਭਾਈਚਾਰਾ ਕਾਂਗਰਸ ਪਾਰਟੀ ਅਤੇ ਸਮੂਹ ਪੁਲਿਸ ਪ੍ਰਸ਼ਾਸਨ ਦੀਆਂ ਖਬਰਾਂ ਦਾ ਬਾਈਕਾਟ ਕਰੇਗਾ।ਇਸ ਮੌਕੇ ਪੱਤਰਕਾਰ ਭਾਈਚਾਰੇ ਨੇ ਜ਼ਿਲ੍ਹਾ ਤਰਨਤਾਰਨ ਦੇ ਐਸ.ਐਸ.ਪੀ ਅਤੇ ਡੀ.ਜੀ.ਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਇਸ ਮਸਲੇ ਵੱਲ ਧਿਆਨ ਦੇ ਕੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸਦੇ ਨਾਲ ਹੀ ਸਮੂਹ ਪੱਤਰਕਾਰ ਭਾਈਚਾਰੇ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਦੇ ਸੀਨੀਅਰ ਪੱਤਰਕਾਰ ਗੁਰਦੇਵ ਸਿੰਘ ਭੂਰਾ,ਰਿੰਪਲ ਗੋਲਣ,ਪਲਵਿੰਦਰ ਸਿੰਘ ਕੰਡਾ,ਹਰਮਨ ਵਾਂ,ਹਰਵਿੰਦਰ ਸਿੰਘ ਭਾਟੀਆ,ਦਲਬੀਰ ਉਦੋਕੇ,ਗੁਰਬਾਜ਼ ਸਿੰਘ ਵਲਟੋਹਾ, ਬੋਬੀ ਭਿੱਖੀਵਿੰਡ,ਰਾਜਨ ਚੋਪੜਾ,ਹਰਦਿਆਲ ਭੈਣੀ,ਰਾਜੂ ਘਰਿਆਲਾ,ਰਛਪਾਲ ਪੰਨੂੰ ਘਰਿਆਲਾ,ਦਰਸ਼ਨ ਘਰਿਆਲਾ,ਬਲਵੀਰ ਸਿੰਘ ਖ਼ਾਲਸਾ,ਅਮਰਗੌਰ ਭਗਵਾਨਪੁਰਾ,ਮਨੀ ਭਿੱਖੀਵਿੰਡ,ਕੁਲਦੀਪ ਦੀਪਾ ਤਰਨਤਾਰਨ,ਪਰਦੀਪ ਬੇਗੇਪੁਰ,ਹੈਪੀ ਸਭਰਾ,ਜਸਬੀਰ ਛੀਨਾ, ਭੁਪਿੰਦਰ ਭਿੱਖੀਵਿੰਡ ਅਤੇ ਹਰਜਿੰਦਰ ਕਲਸੀਆਂ,ਦਿਲਬਾਗ ਦੋਦੇ,ਮਹਿਲ ਸਿੰਘ ਮਾੜੀ-ਮੇਘਾ,ਮਨਦੀਪ ਮਾੜੀ-ਮੇਘਾ,ਹਰਜੀਤ ਸਿੰਘ,ਸੁਠਪਾਲ ਦੋਦੇ,ਪਾਲ ਮਨਾਵਾਂ,ਗੌਰੀ ਆਦਿ ਕਿਸਾਨ ਸੰਘਰਸ਼ ਕਮੇਟੀ ਆਗੂ ਹਾਜ਼ਰ ਸਨ।

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD