Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਈਟੀਟੀ ਅਧਿਆਪਕ ਬਲਕਾਰ ਅੱਤਰੀ ਨੂੰ ਰੋਟਰੀ ਕਲੱਬ ਪਠਾਨਕੋਟ ਵਲੋਂ ਨੇਸਨ ਬਿਲਡਰ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਮੀਡੀਆ ਕੋਆਰਡੀਨੇਟਰ ਦੇ ਤੌਰ ਤੇ ਵਧੀਆ ਸੇਵਾਵਾਂ ਨਿਭਾਉਣ ਲਈ ਕੀਤਾ ਸਨਮਾਨਿਤ।

Award

Web Admin

Web Admin

5 Dariya News

ਪਠਾਨਕੋਟ , 08 Sep 2021

Last updated on: Sep 08, 2021, 00:00 IST

ਅਧਿਆਪਕ ਦਿਵਸ ਦੇ ਮੌਕੇ ਤੇ ਰੋਟਰੀ ਕਲੱਬ ਗ੍ਰੇਟਰ ਪਠਾਨਕੋਟ ਵਲੋਂ ਪ੍ਰਧਾਨ ਸੁਨੀਲ ਮਹਾਜਨ ਦੀ ਅਗਵਾਈ ਹੇਠ ਕਰਵਾਏ ਗਏ ਇਕ ਅਵਾਰਡ ਸਮਾਰੋਹ ਵਿਚ ਬਲਾਕ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਈਟੀਟੀ ਅਧਿਆਪਕ ਬਲਕਾਰ ਅੱਤਰੀ ਨੂੰ ਨੇਸਨ ਬਿਲਡਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡੀਈਓ ਸੈਕੰਡਰੀ ਠਾਕੁਰ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਜਿਲਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਨਾਲ ਸੰਬੰਧਤ ਲੱਗਭਗ 25 ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਰੋਟਰੀ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਅਧਿਆਪਕਾਂ ਲਈ ਬੜੇ ਹੀ ਮਾਨ ਸਨਮਾਨ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਅਧਿਆਪਕ ਬਲਕਾਰ ਅੱਤਰੀ ਨੂੰ ਮੀਡੀਆ ਕੋਆਰਡੀਨੇਟਰ ਦੇ ਤੌਰ ਤੇ ਵਧੀਆ ਸੇਵਾਵਾਂ ਨਿਭਾਉਣ ਲਈ ਰੋਟਰੀ ਕਲੱਬ ਪਠਾਨਕੋਟ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਠਾਨਕੋਟ ਜਸਵੰਤ ਸਿੰਘ. ਡਿਪਟੀ ਡੀਈਓ ਰਾਜੇਸ਼ਵਰ ਸਲਾਰੀਆ ਸਹਿਤ ਡੀਈਓ ਦਫਤਰ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤੇ ਗਏ ਅਧਿਆਪਕਾਂ ਦੇ ਇਸ ਸਨਮਾਨ ਸਮਾਰੋਹ ਵਿੱਚ ਸੰਬੋਧਨ ਕਰਦਿਆਂ ਰੋਟਰੀ ਕਲੱਬ ਦੇ ਚੇਅਰਮੈਨ ਰੋਟੇਰੀਅਨ ਯੂ. ਐਸ, ਘਈ ਅਤੇ ਡਾਕਟਰ ਐਨ ਪੀ ਸਿੰਘ ਨੇ ਕਿਹਾ ਕਿ ਰੋਟਰੀ ਕਲੱਬ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਅੱਜ ਅਧਿਆਪਕ ਦਿਵਸ ਦੇ ਮੌਕੇ ਤੇ ਉਨ੍ਹਾਂ ਨੇ ਜਿਲ੍ਹਾ ਪਠਾਨਕੋਟ ਦੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਮੌਕਾ ਮਿਲਿਆ ਹੈ।ਇਸ ਮੌਕੇ ਤੇ ਉਨ੍ਹਾਂ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਹਰੇਕ ਸਫਲ ਵਿਅਕਤੀ ਦੀ ਸਫਲਤਾ ਦੇ ਪਿੱਛੇ ਉਸਦੇ ਅਧਿਆਪਕਾਂ ਦੀ ਮਿਹਨਤ ਅਤੇ ਯੋਗ ਅਗਵਾਈ ਦਾ ਯੋਗਦਾਨ ਸਭ ਤੋਂ ਮਹੱਤਵਪੂਰਨ ਹੁੰਦਾ ਹੈ ਇਸ ਲਈ ਕੋਈ ਵੀ ਵਿਅਕਤੀ ਕਦੇ ਵੀ ਆਪਣੇ ਅਧਿਆਪਕ ਦਾ ਮੁੱਲ ਨਹੀਂ ਮੋੜ ਸਕਦਾ। ਇਸ ਮੌਕੇ ਤੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਡਿਪਟੀ ਡੀਈਓ ਰਾਜੇਸ਼ਵਰ ਸਲਾਰੀਆ ਸਹਿਤ ਰੋਟਰੀ ਕਲੱਬ ਦੇ ਅਧਿਕਾਰੀਆਂ ਦਾ ਇਸ ਸਨਮਾਨ ਸਮਾਰੋਹ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਅਮਰੀਕ ਸਿੰਘ, ਸਟੈਨੋ ਅਰੁਣ ਮਹਾਜਨ, ਹੈਡ ਟੀਚਰ ਅਜੇ ਮਹਾਜਨ ਸਹਿਤ ਵੱਖ ਵੱਖ ਸਕੂਲਾਂ ਦੇ ਪਿ੍ਰੰਸੀਪਲ, ਹੋਣਹਾਰ ਅਧਿਆਪਕ ਅਤੇ ਰੋਟਰੀ ਕਲੱਬ ਦੇ ਆਹੁਦੇਦਾਰ ਹਾਜਰ ਸਨ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD