Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਖੰਨਾ ਪੁਲਿਸ ਵੱਲੋਂ ਬੈਂਕ/ਏ.ਟੀ.ਐਮ. ਫਰਾਡ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਮੈਂਬਰਾਂ ਨੂੰ ਕੀਤਾ ਕਾਬੂ

ਵੱਖ-ਵੱਖ ਬੈਂਕਾਂ ਦੇ 72 ਏ.ਟੀ.ਐਮ. ਕਾਰਡ ਵੀ ਕੀਤੇ ਬਰਾਮਦ

Crime News Punjab, Punjab Police, Police, Crime News, Khanna Police, Khanna

Web Admin

Web Admin

5 Dariya News

ਖੰਨਾ/ਲੁਧਿਆਣਾ , 08 Sep 2021

Last updated on: Sep 08, 2021, 00:00 IST

ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ ਖੰਨਾ, ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਨਾ ਪੁਲਿਸ ਵੱਲੋ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਸਪੈਸ਼ਲ ਮੁਹਿੰਮ ਵਿੱਚ ਖੰਨਾ ਪੁਲਿਸ ਨੂੰ ਬੈਂਕ/ਏ.ਟੀ.ਐਮ. ਫਰਾਡ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਮੈਂਬਰਾਂ ਨੂੰ ਮਿਤੀ 07-09-2021 ਨੂੰ ਗ੍ਰਿਫਤਾਰ ਕਰਦਿਆਂ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਜੇਰ ਸਰਕਰਦਗੀ ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ (ਆਈ) ਖੰਨਾ, ਸ਼੍ਰੀ ਰਾਜਨਪ੍ਰਮਿੰਦਰ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ ਖੰਨਾ, ਥਾਣੇਦਾਰ ਰਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਸਿਟੀ-1 ਖੰਨਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਇੱਕ ਖੂਫੀਆ ਜਾਣਕਾਰੀ ਪ੍ਰਾਪਤ ਹੋਈ ਕਿ ਪੰਜਾਬ, ਹਰਿਆਣਾ, ਦਿੱਲੀ, ਯੂ.ਪੀ. ਤੇ ਹੋਰ ਵੱੱਖ-ਵੱਖ ਰਾਜਾਂ ਦੇ ਭੋਲੇ ਭਾਲੇ ਲੋਕਾਂ/ਬਜ਼਼ੁਰਗਾਂ ਦੇ ਬੈਂਕ ਖਾਤਿਆ ਵਿੱਚ ਪੈਸੇ ਕੱਢਵਾ ਕੇ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਠੱਗੀ ਮਾਰਨ ਦੇ ਇਰਾਦੇ ਨਾਲ ਖੰਨਾ ਸ਼ਹਿਰ ਵਿੱਚ ਘੁੰਮ ਰਹੇ ਹਨ, ਜਿਸ ਤੇ ਕਾਰਵਾਈ ਕਰਦਿਆ ਨੇੜੇ ਰਤਨਹੇੜੀ ਫਾਟਕਾਂ, ਖੰਨਾ ਦੌਰਾਨੇ ਗਸਤ ਦੋਸ਼ੀਆਂ 1) ਸੋਨੂੰ ਪੁੱਤਰ ਮਨੋਜ ਵਾਸੀ ਹੀਰਾਪੁਰ ਥਾਣਾ ਕੋਤਵਾਲੀ ਕਲਪੀ, ਜਿਲਾਂ ਜਲੂਨ, ਯੂ.ਪੀ. ਅਤੇ 2) ਭੂਰੇ ਪੁੱਤਰ ਸੁਮਿਤ ਨਰਾਇਣ ਵਾਸੀ ਕੰਨਝਾਰੀ, ਥਾਣਾ ਕਠਾਊਡ, ਜਿਲ੍ਹਾਂ ਜਲੂਨ, ਯੂ.ਪੀ. ਨੂੰ ਕਾਬੂ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਉਕਤ ਵਿਅਕਤੀਆ ਦੇ ਖਿਲਾਫ ਮੁੱਕਦਮਾ ਨੰਬਰ 138, ਮਿਤੀ 07।09।2021 ਅ/ਧ 420, 380 ਭ ਦੰ ਥਾਣਾ ਸਿਟੀ-1 ਖੰਨਾ, ਦਰਜ਼ ਰਜਿਸਟਰ ਕੀਤਾ ਗਿਆ। ਦੋਸ਼ੀ ਉੱਕਤਾਨ ਪਾਸੋਂ ਵੱਖ ਵੱਖ ਬੈਂਕਾਂ ਦੇ ਕੁੱਲ 72 ਏ.ਟੀ.ਐਮ. ਕਾਰਡ ਬ੍ਰਾਮਦ ਹੋਏ, ਜਿਨ੍ਹਾਂ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ 'ਤੇ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਉੱਕਤਾਨ ਭੋਲੇ ਭਾਲੇ ਤੇ ਬਜੁਰਗ ਲੋਕਾਂ ਦੇ ਏ.ਟੀ.ਐਮ. ਕਾਰਡ ਮੱਦਦ ਕਰਨ ਦੇ ਬਹਾਨੇ ਚਲਾਕੀ ਨਾਲ ਬਦਲ ਲੈਂਦੇ ਸੀ ਤੇ ਉਨ੍ਹਾਂ ਦੇ ਏ.ਟੀ.ਐਮ. ਕਾਰਡ ਨੰਬਰ ਦੇਖ ਲੈਂਦੇ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੇ ਖਾਤਿਆ ਵਿੱਚੋ ਵੱਖ-ਵੱਖ ਏ.ਟੀ.ਐਮ. ਰਾਹੀ ਕਾਨਪੂਰ, ਲੱਖਨਊ, ਦਿੱਲੀ, ਯੂ.ਪੀ. ਆਦਿ ਥਾਵਾਂ ਤੋਂ ਪੈਸੇ ਕਢਵਾ ਲੈਂਦੇ ਸੀ ਅਤੇ ਦੋਸ਼ੀ ਉੱਕਤਾਨ ਨੇ ਦੱਸਿਆ ਕਿ ਉਹ ਆਪਣੇ ਜਾਣਕਾਰਾਂ ਅਤੇ ਪਿੰਡ ਦੇ ਲੋਕਾਂ ਨੂੰ ਕੁੱਝ ਪੈਸੇ ਦਾ ਲਾਲਚ ਦੇ ਕੇ ਉਨ੍ਹਾਂ ਦੇ ਏ.ਟੀ.ਐਮ. ਕਾਰਡ ਲੈ ਲੈਂਦੇ ਸੀ ਅਤੇ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਕੁੱਝ ਪੈਸੇ ਜਮ੍ਹਾਂ ਕਰਵਾ ਕੇ, ਉਨ੍ਹਾਂ ਦੇ ਏ.ਟੀ.ਐਮ. ਕਾਰਡ ਰਾਹੀਂ ਏ.ਟੀ.ਐਮ. ਮਸ਼ੀਨਾਂ ਵਿੱਚੋ ਪੈਸੇ ਕਢਵਾਉਣ ਉਪਰੰਤ ਵੀ ਕੁੱਝ ਤਕਨੀਕੀ ਢੰਗਾਂ ਨਾਲ ਏ.ਟੀ.ਐਮ. ਦੀ ਟ੍ਰਾਜੈਕਸ਼ਨ ਫੇਲਡ ਕਰਵਾ ਲੈਂਦੇ ਸੀ ਅਤੇ ਫੇਰ ਫੇਲਡ ਹੋਈ ਟ੍ਰਾਂਜੈਕਸ਼ਨ ਦੇ ਸਬੰਧ ਵਿੱਚ ਬੈਂਕ ਨੂੰ ਆਨਲਾਇਨ ਕੰਪਲੇਟ ਪਾ ਕੇ ਪੈਸੇ ਰਿਫੰਡ ਕਰਵਾ ਕੇ ਬੈਂਕਾਂ ਨਾਲ ਵੀ ਠੱਗੀ ਮਾਰਦੇ ਸਨ, ਜਿਨ੍ਹਾਂ ਨੇ ਹੁਣ ਤੱਕ ਕਰੀਬ 10-20 ਲੱਖ ਰੁਪਏ ਦੀ ਠੱਗੀ ਮਾਰੀ ਹੈ। ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ :-

1) ਵੱਖ ਵੱਖ ਬੈਂਕਾਂ ਦੇ 72 ਏ.ਟੀ.ਐਮ ਕਾਰਡ।

ਗ੍ਰਿਫਤਾਰ ਦੋਸ਼ੀ : -

1) ਸੋਨੂੰ ਪੁੱਤਰ ਮਨੋਜ ਵਾਸੀ ਹੀਰਾਪੁਰ ਥਾਣਾ ਕੋਤਵਾਲੀ ਕਲਪੀ, ਜਿਲਾਂ ਜਲੂਨ, ਯੂ.ਪੀ.

2) ਭੂਰੇ ਪੁੱਤਰ ਸੁਮਿਤ ਨਰਾਇਣ ਵਾਸੀ ਕੰਨਝਾਰੀ, ਥਾਣਾ ਕਠਾਊਡ, ਜਿਲ੍ਹਾਂ ਜਲੂਨ, ਯੂ.ਪੀ.

 

Tags: Crime News Punjab , Punjab Police , Police , Crime News , Khanna Police , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD