Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਕਪੂਰਥਲਾ ਹਲਕੇ ਲਈ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਰਾਣਾ ਗੁਰਜੀਤ ਸਿੰਘ

ਪਹਿਲੇ ਪੜਾਅ ਤਹਿਤ 83 ਪੰਚਾਇਤਾਂ ਨੂੰ 8.61 ਕਰੋੜ ਰੁਪਏ ਦੇ ਚੈੱਕ ਵੰਡੇ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 08 Sep 2021

Last updated on: Sep 08, 2021, 00:00 IST

ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਮ ਤਹਿਤ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਲਈ ਵਿਧਾਨ ਸਭਾ ਹਲਕਾ ਕਪੂਰਥਲਾ ਲਈ ਜਾਰੀ ਕੀਤੀ 10 ਕਰੋੜ ਰੁਪਏ ਦੀ ਗ੍ਰਾਂਟ ਵਿੱਚੋਂ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈੱਕ ਵੰਡਣ ਦੀ ਸ਼ੁਰੂਆਤ ਅੱਜ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੀਤੀ ਗਈ।ਉਨਾਂ ਹਲਕੇ ਦੇ ਤਿੰਨ ਪਿੰਡਾਂ ਸੈਦੋਵਾਲ,ਸੁੰਨੜਵਾਲ ਅਤੇ ਧਾਲੀਵਾਲ ਦੋਨਾ ਵਿਖੇ ਹੋਏ ਵੱਖ-ਵੱਖ ਸਮਾਗਮਾਂ ਦੌਰਾਨ ਪੰਚਾਇਤਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਚੈੱਕ ਤਕਸੀਮ ਕੀਤੇ।ਪਹਿਲੇ ਪੜਾਅ ਤਹਿਤ 83 ਪਿੰਡਾਂ ਦੀਆਂ ਪੰਚਾਇਤਾਂ ਨੂੰ 8 ਕਰੋੜ 61 ਲੱਖ ਰਪੁਏ ਦੇ ਚੈੱਕ ਵੰਡੇ ਗਏ ਹਨ।ਵੱਖ-ਵੱਖ ਥਾਵਾਂ ਤੇ ਹੋਏ ਸਮਾਗਮਾਂ ਦੌਰਾਨ ਲੋਕਾਂ ਦੇ ਮੁਖਾਤਿਬ ਹੁੰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਅੰਦਰ 100 ਫੀਸਦੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 10-10ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਉਨਾਂ ਦੱਸਿਆ ਕਿ ਇਨਾਂ ਗ੍ਰਾਂਟਾਂ ਨਾਲ ਕੰਕਰੀਟ ਦੀਆਂ ਗਲੀਆਂ,ਸੀਵਰੇਜ਼,ਸਟਰੀਟ ਲਾਈਟਾਂ,ਪਾਰਕਾਂ,ਸ਼ਮਸ਼ਾਨ ਘਾਟਾਂ ਦੀ ਉਸਾਰੀ,ਪਾਇਪ ਲਾਈਨਾਂ,ਧਰਮਸ਼ਾਲਾਵਾਂ,ਜਿੰਮ ਦੇ ਕਮਰੇ ਦੀ ਉਸਾਰੀ,ਇੰਟਰਲਾਕ ਟਾਇਲਾ ਲਾਉਣ,ਸੀਵਰੇਜ਼ ਪਾਉਣ ਆਦਿ ਦੀ ਉਸਾਰੀ ਅਗਲੇ 2 ਮਹੀਨਿਆਂ ਦੌਰਾਨ ਮੁਕੰਮਲ ਕਰ ਲਈ ਜਾਵੇਗੀ।ਉਨਾਂ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਇਨਾਂ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ।ਉਨਾਂ ਕਿਹਾ ਕਿ ਕਪੂਰਥਲਾ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਖੁੱਲਦਿਲੀ ਨਾਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵ) ਸ੍ਰੀ ਐਸ.ਪੀ ਆਂਗਰਾ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ,ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ, ਬੀ.ਡੀ.ਪੀ.ਓ ਅਮਰਜੀਤ ਸਿੰਘ ਤੋਂ ਇਲਾਵਾ ਅਨੇਕਾਂ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD