Saturday, 11 May 2024

 

 

ਖ਼ਾਸ ਖਬਰਾਂ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ

 

ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਗਮਾਡਾ ਦੀ ਐਰੋਟਰੋਪੋਲਿਸ ਸਕੀਮ ਤਹਿਤ ਜ਼ਮੀਨ ਮਾਲਕਾਂ ਨੂੰ ਲੈਟਰ ਆਫ ਇੰਟੈਂਟ ਦੇਣ ਲਈ ਆਨਲਾਈਨ ਵੰਡ ਸ਼ੁਰੂ

ਜ਼ਮੀਨ ਮਾਲਕਾਂ ਨੂੰ ਸੌਖੇ ਤਰੀਕੇ ਅਤੇ ਖੱਜਲ ਖੁਆਰੀ ਤੋਂ ਮੁਕਤ ਕਰਨ ਲਈ ਲੈਟਰ ਆਫ ਇੰਟੈਂਟ ਦੀ ਆਨਲਾਈਨ ਪ੍ਰਕਿਰਿਆ ਕੀਤੀ ਸ਼ੁਰੂ

Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਐਸ.ਏ.ਐਸ. ਨਗਰ , 08 Sep 2021

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਉਨ੍ਹਾਂ ਜ਼ਮੀਨਾਂ ਦੇ ਮਾਲਕਾਂ ਨੂੰ ਆਨਲਾਈਨ ਢੰਗ ਨਾਲ ਲੈਟਰ ਆਫ ਇੰਟੈਂਟ (ਐਲ.ਓ.ਆਈ) ਜਾਰੀ ਕਰਨ ਦੀ ਸ਼ੁਰੂਆਤ ਕੀਤੀ ਹੈ ਜਿਨ੍ਹਾਂ ਦੀ ਜ਼ਮੀਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਅਧੀਨ ਐਰੋਟਰੋਪੋਲਿਸ ਪ੍ਰਾਜੈਕਟ ਲਈ ਐਕੁਆਇਰ ਕੀਤੀ ਗਈ ਹੈ।ਡਿਜੀਟਲ ਢੰਗ ਨਾਲ ਲੈਟਰ ਆਫ਼ ਇੰਟੈਂਟ (ਆਗਿਆ ਪੱਤਰ) ਜਾਰੀ ਕਰਨ ਦੀ ਇਸ ਪਹਿਲਕਦਮੀ ਨੇ ਐਲ.ਓ.ਆਈ ਜਾਰੀ ਕਰਨ ਦੇ ਪੁਰਾਣੇ ਰਵਾਇਤੀ ਅਮਲ ਨੂੰ ਬਦਲ ਦਿੱਤਾ ਹੈ। ਪੁੱਡਾ ਭਵਨ, ਐਸਏਐਸ ਨਗਰ ਵਿਖੇ ਐਰੋਟਰੋਪੋਲਿਸ ਸਕੀਮ ਤਹਿਤ ਐਕੁਆਇਰ ਕੀਤੀ ਜ਼ਮੀਨ ਦੇ ਮਾਲਕਾਂ ਨੂੰ ਐਲਓਆਈ ਜਾਰੀ ਕਰਨ ਦੀ ਆਨਲਾਈਨ ਪ੍ਰਕਿਰਿਆ ਦੀ ਸ਼ੁਰੂਆਤ ਕਰਨ ਮੌਕੇ ਸਰਕਾਰੀਆ ਨੇ ਇਸ ਨੂੰ ਇਕ ਮੀਲ ਪੱਥਰ ਸਥਾਪਿਤ ਕਰਨ ਵਾਲਾ ਦਿਨ ਦੱਸਿਆ। ਇਸ ਮੌਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਪ੍ਰਦੀਪ ਕੁਮਾਰ ਅਗਰਵਾਲ ਵੀ ਮੌਜੂਦ ਸਨ।ਇਸ ਨਵੀਂ ਪ੍ਰਣਾਲੀ ਵਿੱਚ ਜ਼ਮੀਨ ਮਾਲਕਾਂ ਨੂੰ ਇੱਕ ਐਸਐਮਐਸ ਪ੍ਰਾਪਤ ਹੁੰਦਾ ਹੈ ਜਿਸ ਵਿੱਚ ਇੱਕ ਲਿੰਕ ਹੁੰਦਾ ਹੈ ਜਿਸ ‘ਤੇ ਕਲਿਕ ਕਰਕੇ ਉਹ ਐਲਓਆਈ ਡਾਊਨਲੋਡ ਕਰ ਸਕਦੇ ਹਨ। ਹੁਣ ਜ਼ਮੀਨ ਮਾਲਕਾਂ ਨੂੰ ਐਲਓਆਈ ਪ੍ਰਾਪਤ ਕਰਨ ਲਈ ਗਮਾਡਾ ਦਫਤਰ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਹੈ। 

ਇਸ ਨਾਲ ਲੋਕਾਂ ਦਾ ਸਮਾਂ ਵੀ ਬਚੇਗਾ ਅਤੇ ਨਾਲ ਹੀ ਉਨ੍ਹਾਂ ਨੂੰ ਤੇਜ਼ੀ ਨਾਲ ਸਪੁਰਦਗੀ ਵੀ ਮਿਲੇਗੀ। ਆਨਲਾਈਨ ਐਲਓਆਈ ਜਾਰੀ ਕਰਨਾ ਸਬੰਧਤ ਲੋਕਾਂ ਤੱਕ ਸਪੁਰਦਗੀ ਨੂੰ ਵੀ ਯਕੀਨੀ ਬਣਾਉਂਦਾ ਹੈ ਕਿਉਂਕਿ ਪਿਛਲੇ ਸਮੇਂ ਦੌਰਾਨ ਜਦੋਂ ਐਲਓਆਈ ਦਸਤੀ ਜਾਰੀ ਕੀਤੇ ਜਾਂਦੇ ਸਨ ਤਾਂ ਕੁਝ ਮਾਮਲਿਆਂ ਵਿੱਚ ਜ਼ਮੀਨ ਮਾਲਕਾਂ ਵਲੋਂ ਐਲਓਆਈ ਨਾ ਪ੍ਰਾਪਤ ਹੋਣ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ।  ਜਿ਼ਕਰਯੋਗ ਹੈ ਕਿ ਗਮਾਡਾ ਨੇ ਐਰੋਟਰੋਪੋਲਿਸ ਪ੍ਰੋਜੈਕਟ ਦੇ ਏ, ਬੀ, ਸੀ ਅਤੇ ਡੀ ਪਾਕਿਟਸ ਦੇ ਵਿਕਾਸ ਲਈ ਲਗਭਗ 1650 ਏਕੜ ਜ਼ਮੀਨ ਐਕੁਆਇਰ ਕੀਤੀ ਹੈ ਜੋ ਐਸ.ਏ.ਐਸ. ਨਗਰ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਸ਼ੁਰੂ ਹੋਣ ਜਾ ਰਿਹਾ ਹੈ। ਲਗਭਗ 1460 ਏਕੜ ਜ਼ਮੀਨ ਦੇ ਮਾਲਕਾਂ ਨੇ ਲੈਂਡ ਪੁਲਿੰਗ ਦੀ ਚੋਣ ਕੀਤੀ ਸੀ ਜਿਨ੍ਹਾਂ ਨੂੰ ਹੁਣ ਐਲਓਆਈ ਆਨਲਾਈਨ ਜਾਰੀ ਕੀਤੇ ਜਾ ਰਹੇ ਹਨ। ਸਾਰੇ ਐਲਓਆਈ ਅਗਲੇ 30-40 ਦਿਨਾਂ ਵਿੱਚ ਜਾਰੀ ਹੋਣ ਦੀ ਆਸ ਹੈ।ਜਿੱਥੋਂ ਤੱਕ ਪ੍ਰੋਜੈਕਟ ਦੀ ਪ੍ਰਗਤੀ ਦਾ ਸਵਾਲ ਹੈ ਤਾਂ ਲਗਭਗ 215 ਕਰੋੜ ਰੁਪਏ ਦੇ ਟੈਂਡਰ ਵੱਖ -ਵੱਖ ਨਾਗਰਿਕ, ਜਨਤਕ ਸਿਹਤ ਅਤੇ ਬਿਜਲੀ ਸੇਵਾਵਾਂ ਨੂੰ ਚਲਾਉਣ ਲਈ ਜਲਦ ਹੀ ਜਾਰੀ ਕੀਤੇ ਜਾਣਗੇ। ਪ੍ਰੋਜੈਕਟ ਦੀ ਯੋਜਨਾ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਵਾਤਾਵਰਣ ਸਬੰਧੀ ਮਨਜ਼ੂਰੀ ਮਿਲਣ ਤੋਂ ਬਾਅਦ ਅੰਦਰੂਨੀ ਵਿਕਾਸ ਸ਼ੁਰੂ ਹੋ ਜਾਵੇਗਾ। ਮਨਜ਼ੂਰੀ ਲੈਣ ਲਈ ਗਮਾਡਾ ਨੇ ਪਹਿਲਾਂ ਹੀ ਰਾਜ ਵਾਤਾਵਰਨ ਪ੍ਰਭਾਵ ਮੁਲਾਂਕਣ ਅਥਾਰਟੀ ਨੂੰ ਅਰਜ਼ੀ ਦੇ ਦਿੱਤੀ ਹੈ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD