Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਤਮਗ਼ਾ ਜੇਤੂ ਤੇ ਹੋਰ ਖਿਡਾਰੀਆਂ ਨੂੰ ਪਿਛਲੇ ਮਹੀਨੇ 28.36 ਕਰੋੜ ਰੁਪਏ ਨਾਲ ਕੀਤਾ ਗਿਆ ਸੀ ਸਨਮਾਨਤ

Rana Gurmeet Singh Sodhi, Rana Gurmit Singh Sodhi, Punjab Pradesh Congress Committee, Congress, Punjab Congress, Government of Punjab, Punjab Government, Punjab, Neeraj Chopra, Gurlal Singh

Web Admin

Web Admin

5 Dariya News

ਚੰਡੀਗੜ੍ਹ , 08 Sep 2021

Last updated on: Sep 08, 2021, 00:00 IST

ਪੰਜਾਬ ਦੇ ਖੇਡ ਮੰਤਰੀ ਰਾਣਾ ਗਰਮੀਤ ਸਿੰਘ ਸੋਢੀ ਨੇ ਟੋਕੀਉ ਉਲੰਪਿਕ ਖੇਡਾਂ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਜੈਵਲਿਨ ਥਰੋਅਰ ਨੀਰਜ ਚੋਪੜਾ ਅਤੇ ਜਕਾਰਤਾ ਪੈਰਾ-ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਗੁਰਲਾਲ ਸਿੰਘ ਨੂੰ ਅੱਜ ਇੱਥੇ ਨਕਦ ਪੁਰਸਕਾਰਾਂ ਨਾਲ ਸਨਮਾਨਤ ਕੀਤਾ।ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਰਾਣਾ ਸੋਢੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਐਲਾਨ ਮੁਤਾਬਕ 'ਗੋਲਡਨ ਬੁਆਏ' ਨੀਰਜ ਚੋਪੜਾ ਨੂੰ 2.51 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਅਤੇ 2018 ਵਿੱਚ ਜਕਾਰਤਾ ਵਿਖੇ ਹੋਈਆਂ ਪੈਰਾ-ਏਸ਼ੀਆਈ ਖੇਡਾਂ ਵਿੱਚ ਸਾਈਕਲਿੰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਗੁਰਲਾਲ ਸਿੰਘ ਨੂੰ 50 ਲੱਖ ਰੁਪਏ ਦੇ ਚੈੱਕ ਭੇਟ ਕੀਤਾ।ਸਮਾਗਮ ਦੌਰਾਨ ਆਪਣੇ ਸੰਬੋਧਨ ਦੌਰਾਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਸਣੇ ਉਲੰਪਿਕ ਵਿੱਚ ਹਿੱਸਾ ਲੈਣ ਵਾਲੇ ਬਾਕੀ ਖਿਡਾਰੀਆਂ ਨੂੰ ਕੁੱਲ 28.36 ਕਰੋੜ ਰੁਪਏ ਦੀ ਰਾਸ਼ੀ ਨਾਲ ਪਹਿਲਾਂ ਹੀ ਸਨਮਾਨਤ ਕੀਤਾ ਜਾ ਚੁੱਕਾ ਹੈ ਪਰ ਉਦੋਂ ਨੀਰਜ ਚੋਪੜਾ ਜ਼ਰੂਰੀ ਰੁਝੇਵਿਆਂ ਕਾਰਨ ਪਹੁੰਚ ਨਹੀਂ ਸਨ ਸਕੇ, ਜਿਨ੍ਹਾਂ ਨੂੰ ਅੱਜ ਨਕਦ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਕਦ ਰਾਸ਼ੀ ਖੁਣੋਂ ਰਹਿ ਗਏ ਪੈਰਾ ਖਿਡਾਰੀ ਗੁਰਲਾਲ ਸਿੰਘ ਨੂੰ ਵੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੇ ਖਿਡਾਰੀ 2024 ਦੀਆਂ ਪੈਰਿਸ ਉਲੰਪਿਕਸ ਵਿੱਚ ਇਸ ਤੋਂ ਵੀ ਵੱਧ ਤਮਗ਼ੇ ਦੇਸ਼ ਦੀ ਝੋਲੀ ਪਾਉਣਗੇ।ਖੇਡ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦਿਨਾਂ ਦੌਰਾਨ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਸਮਾਗਮ ਕਰਵਾ ਕੇ ਇਨਾਮ ਤਕਸੀਮ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਡ ਨੀਤੀ ਰੰਗ ਲਿਆ ਰਹੀ ਹੈ ਅਤੇ ਪੰਜਾਬ ਮੁੜ ਖੇਡਾਂ ਵਿੱਚ ਆਪਣੇ ਚੋਟੀ ਦੇ ਸਥਾਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ।ਦੱਸ ਦੇਈਏ ਕਿ ਪਿਛਲੇ ਮਹੀਨੇ ਟੋਕੀਉ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ ਸੀ। ਇਸ ਸਮਾਗਮ ਦੌਰਾਨ ਟੋਕੀਉ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ 10 ਪੁਰਸ਼ ਹਾਕੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਮਨਦੀਪ ਸਿੰਘ, ਹਾਰਦਿਕ ਸਿੰਘ, ਰੁਪਿੰਦਰ ਪਾਲ ਸਿੰਘ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ ਤੇ ਸਿਮਰਨਜੀਤ ਸਿੰਘ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ ਗੁਰਜੀਤ ਕੌਰ ਤੇ ਰੀਨਾ ਖੋਖਰ, ਭਾਰਤੀ ਪੁਰਸ਼ ਹਾਕੀ ਟੀਮ ਦੇ ਰਾਖਵੇਂ ਗੋਲਕੀਪਰ ਕ੍ਰਿਸ਼ਨ ਬਹਾਦਰ ਪਾਠਕ ਅਤੇ ਇਕ ਫਾਈਨਲਿਸਟ ਅਥਲੀਟ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਛੇ ਹੋਰ ਖਿਡਾਰੀਆਂ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਗੁਰਪ੍ਰੀਤ ਸਿੰਘ, ਨਿਸ਼ਾਨੇਬਾਜ਼ ਅੰਗਦਵੀਰ ਸਿੰਘ ਬਾਜਵਾ ਤੇ ਅੰਜੁਮ ਮੌਦਗਿਲ, ਮੁੱਕੇਬਾਜ਼ ਸਿਮਰਨਜੀਤ ਕੌਰ ਅਤੇ ਪੈਰਾ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਸ੍ਰੀ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫ਼ਟੀਨੈਂਟ ਜਨਰਲ (ਸੇਵਾ-ਮੁਕਤ) ਡਾ. ਜਗਬੀਰ ਸਿੰਘ ਚੀਮਾ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਚੇਅਰਮੈਨ ਸ੍ਰੀ ਕਰਨ ਗਿਲਹੋਤਰਾ, ਹਾਕੀ ਉਲੰਪੀਅਨ ਅਜੀਤ ਸਿੰਘ, ਤੇਨਜ਼ਿੰਗ ਨੌਰਗੇ ਐਵਾਰਡੀ ਕਰਨਲ ਸਰਫ਼ਰਾਜ਼ ਸਿੰਘ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸਣੇ ਸਮੂਹ ਪੰਜਾਬੀ ਉਲੰਪਿਕ ਖਿਡਾਰੀ ਵੀ ਹਾਜ਼ਰ ਸਨ।

 

Tags: Rana Gurmeet Singh Sodhi , Rana Gurmit Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Neeraj Chopra , Gurlal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD