Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਹੋਇਆ ਆਗਾਜ਼

ਪਹਿਲੇ ਦਿਨ 1073 ਪ੍ਰਾਰਥੀਆਂ ਵਿਚੋਂ 849 ਪ੍ਰਾਰਥੀ ਰੋਜ਼ਗਾਰ ਲਈ ਚੁਣੇ ਗਏ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 09 Sep 2021

Last updated on: Sep 09, 2021, 00:00 IST

ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਅੱਜ ਆਗਾਜ਼ ਹੋ ਗਿਆ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਆਈ. ਟੀ. ਆਈ (ਲੜਕੇ) ਨਵਾਂਸ਼ਹਿਰ ਤੋਂ ਇਸ ਮੇਲੇ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨਾਂ ਮੇਲੇ ਵਿਚ ਭਾਗ ਲੈ ਰਹੇ ਵੱਖ-ਵੱਖ ਅਦਾਰਿਆਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਾਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਰੋਜ਼ਗਾਰ ਲਈ ਚੁਣੇ ਗਏ ਉਮੀਦਵਾਰਾਂ ਨੂੰ ਚੋਣ ਪੱਤਰਾਂ ਦੀ ਵੰਡ ਕੀਤੀ। ਮੇਲੇ ਦੇ ਅੱਜ ਪਹਿਲੇ ਦਿਨ 1073 ਪ੍ਰਾਰਥੀਆਂ ਵਿਚੋਂ 849 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਮੌਕੇ ਉਨਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਵੱਡੀ ਗਿਣਤੀ ਵਿਚ ਕੰਪਨੀਆਂ ਭਾਗ ਲੈ ਰਹੀਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਤਿੰਨ ਥਾਵਾਂ ’ਤੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਜ਼ਿਲੇ ਦੇ 10 ਹਜ਼ਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਦੱਸਿਆ ਕਿ ਆਈ. ਟੀ. ਆਈ ਨਵਾਂਸ਼ਹਿਰ ਵਿਖੇ ਭਲਕੇ 10 ਸਤੰਬਰ ਨੂੰ ਵੀ ਇਹ ਰੋਜ਼ਗਾਰ ਮੇਲਾ ਲੱਗੇਗਾ।

ਇਸੇ ਤਰਾਂ 14 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ 16 ਸਤੰਬਰ ਨੂੰ ਰਿਆਤ ਇੰਸਟੀਚਿਊਟ ਰੈਲ ਮਾਜਰਾ, ਬਲਾਚੌਰ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੱਗਣ ਵਾਲੇ ਇਨਾਂ ਰੁਜ਼ਗਾਰ ਮੇਲਿਆਂ ਵਿਚ ਦਸਵੀਂ, ਬਾਰਵੀਂ, ਗ੍ਰੈਜੂਏਟ ਅਤੇ ਆਈ. ਟੀ. ਆਈ ਪਾਸ ਬੇਰੁਜ਼ਗਾਰ ਉਮੀਦਵਾਰ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ, ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ। ਉਨਾ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਦੀ ਜਾਣਕਾਰੀ ਵੀ ਵਿਸਥਾਰ ਪੂਰਵਕ ਦਿੱਤੀ ਜਾ ਰਹੀ ਹੈ। ਅਤੇ ਜਿਹੜੇ ਪ੍ਰਾਰਥੀ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨਾਂ ਪ੍ਰਾਰਥੀਆਂ ਦਾ ਤਾਲਮੇਲ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਇਸ ਰੋਜ਼ਗਾਰ ਮੇਲੇ ਵਿਚ ਕਰਵਾਇਆ ਜਾ ਰਿਹਾ ਹੈ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਪਿ੍ਰੰਸੀਪਲ ਆਈ. ਟੀ. ਆਈ ਨਵਾਂਸ਼ਹਿਰ (ਲੜਕੇ) ਰੁਪਿੰਦਰ ਸਿੰਘ, ਪਿ੍ਰੰਸੀਪਲ ਆਈ. ਟੀ. ਆਈ ਨਵਾਂਸ਼ਹਿਰ (ਲੜਕੀਆਂ) ਰਛਪਾਲ ਚੰਦੜ, ਤਹਿਸੀਲ ਹੈੱਡ ਜੀ. ਓ. ਜੀ ਕੈਪਟਨ ਸਤਪਾਲ ਸਿੰਘ ਅਤੇ ਕਰੀਅਰ ਕਾਊਂਸਲਰ ਹਰਮਨਦੀਪ ਸਿਘ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਅਤੇ ਜਿੰਨੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD