Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਵਰਚੂਅਲ ਆਗਾਜ਼

ਫਾਜ਼ਿਲਕਾ ਜ਼ਿਲੇ੍ਹ ਵਿਚ ਪਿਛਲੇ ਸਾਲ 9706 ਲੋਕਾਂ ਨੂੰ ਰੋਜ਼ਗਾਰ ਕੈਂਪਾਂ ਵਿਚ ਮਿਲਿਆ ਰੋਜ਼ਗਾਰ-ਡਿਪਟੀ ਕਮਿਸ਼ਨਰ

DC Fazilka, Arvind Pal Singh Sandhu, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 09 Sep 2021

Last updated on: Sep 09, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੂਅਲ ਤਰੀਕੇ ਨਾਲ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।ਇਸ ਦੌਰਾਨ ਉਨ੍ਹਾਂ ਨੇ ਰੋਜ਼ਗਾਰ ਉਤਪਤੀ ਵਿਭਾਗ ਦੀਆਂ ਦੋ ਹੋਰ ਸਕੀਮਾਂ ਦਾ ਵੀ ਆਨਲਾਈਨ ਆਗਾਜ਼ ਕੀਤਾ।ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜ਼ੋੜਨ ਲਈ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਤਰਜੀਹ ਦਿੱਤੀ ਤਾਂ ਜ਼ੋ ਸਾਡੇ ਨੌਜਵਾਨ ਵੱਖ-ਵੱਖ ਸੈਕਟਰਾਂ ਵਿਚ ਰੋਜ਼ਗਾਰ ਪ੍ਰਾਪਤ ਕਰ ਸਕਣ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਯਤਨਾ ਨਾਲ ਰਾਜ ਵਿਚ 91 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਰੋਜ਼ਗਾਰ ਦੇ ਹੋਰ ਵੀ ਵੱਡੀ ਗਿਣਤੀ ਵਿਚ ਮੌਕੇ ਨੌਜਵਾਨਾਂ ਨੂੰ ਮਿਲਣਗੇ।ਇਸੇ ਤਰ੍ਹਾਂ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਨਾਲ ਵੀ ਜ਼ੋੜਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਇਵੇਟ ਨੌਕਰੀਆਂ ਲਈ ਮੁਫਤ ਆਨਲਾਈਨ ਕੋਚਿੰਗ ਦਾ ਆਗਾਜ ਵੀ ਅੱਜ ਤੋਂ ਕੀਤਾ ਗਿਆ ਹੈ। ਜਿਸ ਤਹਿਤ ਇਕ ਲੱਖ ਨੌਜਵਾਨਾਂ ਨੂੰ ਇਹ ਮੁਫਤ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ ਜਿਸ ਦੇ ਪਹਿਲੇ ਬੈਚ ਵਿਚ 11 ਹਜ਼ਾਰ ਨੌਜਵਾਨ ਸਿਖਲਾਈ ਸ਼ੁਰੂ ਕਰਨਗੇ।ਇਸੇ ਤਰ੍ਹਾਂ ਅੱਜ ਹੀ ਮੇਰਾ ਕਾਮ ਮੇਰਾ ਮਾਨ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ।ਜਿਸ ਤਹਿਤ ਉਸਾਰੀ ਕਿਰਤੀਆਂ ਦੇ ਬਚਿਆਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਇਕ ਸਾਲ ਤੱਕ ਭੱਤਾ ਵੀ ਮਿਲੇਗਾ।ਇਸ ਸਕੀਮ ਤਹਿਤ 30 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ।

ਇਸ ਤੋਂ ਪਹਿਲਾਂ ਬੋਲਦਿਆਂ ਤਕਨੀਕੀ ਸਿਖਿਆ ਤੇ ਰੋਜ਼ਗਾਰ ਵਿਭਾਗ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵਿਭਾਗ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਸਾਂਝਾ ਕੀਤਾ।ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਦਿੱਤੀ।ਉਧਰ ਜ਼ਿਲ੍ਹਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਜੁੜੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ 9706 ਨੌਜ਼ਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਜਦਕਿ ਹੁਣ ਫਿਰ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾ ਨੇ ਇਸ ਮੋਕੇ ਅੱਜ ਫਾਜ਼ਿਲਕਾ ਵਿਖੇ ਲਗਾਏ ਰੋਜ਼ਗਾਰ ਮੇਲੇ `ਚ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ।ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਬਲਵੀਰ ਸਿੰਘ ਦਾਨੇਵਾਲੀਆ, ਸਹਾਇਕ ਕਮਿਸ਼ਨਰ (ਜ) ਸ੍ਰੀ ਕੰਵਰਜੀਤ ਸਿੰਘ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ਼, ਪੀ.ਏ.ਡੀ.ਬੀ. ਫਾਜ਼ਿਲਕਾ ਦੇ ਵਾਈਸ ਚੇਅਰਮੈਨ ਸ੍ਰੀ ਕਵਲ ਕਾਲੜਾ, ਜ਼ਿਲ੍ਹਾ ਰੋਜ਼ਗਾਰ ਤੇ ਉਤਪਤੀ ਅਫਸਰ ਸ੍ਰੀ ਕ੍ਰਿਸ਼ਨ ਸਿੰਘ, ਸ੍ਰੀ ਕਰਮਜੀਤ ਸਿੰਘ ਚੇਅਰਮੈਨ ਰਾਏ ਸਿੱਖ ਵੈਲਫੇਅਰ ਬੋਰਡ, ਦਰਸ਼ਨ ਸਿੰਘ ਵਾਈਸ ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ, ਬਲਕਾਰ ਚੰਦ ਜ਼ੋਸਨ, ਬ੍ਰਿਜ ਲਾਲ ਪ੍ਰਜਾਪਤ, ਅਤਿੰਦਰ ਪਾਲ, ਦਰਸ਼ਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੌਜੂਦ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD