Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ

ਮੇਰਾ ਕੰਮ-ਮੇਰਾ ਮਾਣ' ਪ੍ਰੋਗਰਾਮ ਕੀਤਾ ਆਗਾਜ, ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਕੀਤੀ ਸ਼ੁਰੂਆਤ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB, Varinder Kumar Sharma

Web Admin

Web Admin

5 Dariya News

ਲੁਧਿਆਣਾ , 09 Sep 2021

ਰੋਜ਼ਗਾਰ ਦੇ ਬਿਹਤਰ ਮੌਕਿਆਂ ਰਾਹੀਂ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਤੋਂ ਇਲਾਵਾ ਬੇਰੋਜ਼ਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ 'ਮੇਰਾ ਕੰਮ - ਮੇਰਾ ਮਾਣ' ਪ੍ਰੋਗਰਾਮ ਦਾ ਆਗਾਜ ਕੀਤਾ ਅਤੇ ਵੱਖ-ਵੱਖ ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ।ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਪੰਜਾਬ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਉਪ-ਚੇਅਰਮੈਨ ਸ੍ਰੀ ਰਮੇਸ਼ ਜੋਸ਼ੀ ਦੇ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਗਾ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਜੋ ਕਿ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋ}ਗਾਰ ਦੇ ਨਵੇਂ ਰਾਹ ਖੋਲ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਮੁੱਖ ਟੀਚਾ ਰਿਹਾ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਹਰ ਘਰ ਨੌਕਰੀਂ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਉਦਯੋਗਿਕ ਅਤੇ ਕਾਰੋਬਾਰੀ ਦਿੱਗਜ ਇਨ੍ਹਾਂ ਮੇਲਿਆਂ ਵਿੱਚ ਸ਼ਮੂਲੀਅਤ ਕਰਨਗੇ।ਉਨ੍ਹਾਂ ਦੱਸਿਆ ਕਿ ਅੱਜ ਪਹਿਲਾ ਮੇਲਾ ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਵਿਖੇ ਆਯੋਜਿਤ ਕੀਤਾ ਗਿਆ ਹੈ, ਦੂਜਾ 13 ਸਤੰਬਰ ਨੂੰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਟਜ਼, ਖੰਨਾ ਵਿੱਚ ਅਤੇ ਤੀਜਾ 15 ਸਤੰਬਰ ਨੂੰ ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ ਆਫ਼ ਗਰਲਜ਼ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਆਖਰੀ ਮੇਲਾ ਸਥਾਨਕ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ 17 ਸਤੰਬਰ ਨੂੰ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਰੋ}ਗਾਰ ਮੇਲੇ ਨੌਜਵਾਨਾਂ ਨੂੰ ਸਵੈਮਾਣ ਨਾਲ ਜੀਵਨ ਬਤੀਤ ਕਰਨ ਲਈ ਲਾਭਦਾਇਕ ਢੰਗ ਨਾਲ ਰੋ}ਗਾਰ ਦੇ ਕਈ ਰਾਹ ਖੋਲ੍ਹਣਗੇ।ਉਨ੍ਹਾਂ ਕਿਹਾ ਕਿ ਕੰਪਨੀਆਂ ਪਾਰਦਰਸ਼ਤਾ ਨਾਲ ਇਨ੍ਹਾਂ ਵਿਦਿਆਰਥੀਆਂ ਦੀ ਲੋੜ ਅਨੁਸਾਰ ਉਨ੍ਹਾਂ ਦੀ ਚੋਣ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਰੁਜ਼ਗਾਰ ਮੇਲੇ ਇੱਕ ਪਾਸੇ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਦੂਜੇ ਪਾਸੇ ਸਥਾਨਕ ਉਦਯੋਗ ਦੀਆਂ ਲੋੜਾਂ ਦੀ ਪੂਰਤੀ ਲਈ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਦੇ ਦੋ ਉਦੇਸ਼ਾਂ ਦੀ ਪੂਰਤੀ ਕਰਨਗੇ।ਡਿਪਟੀ ਕਮਿਸ਼ਨਰ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਮੇਰਾ ਕੰਮ - ਮੇਰਾ ਮਾਣ ਪ੍ਰੋਗਰਾਮ ਦਾ ਆਗਾਜ਼ ਕੀਤਾ ਅਤੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਖਲਾਈ ਕੋਰਸ ਸ਼ੁਰੂ ਹੋਣ ਤੋਂ ਲੈ ਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਛੋਟੀ ਮਿਆਦ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਅਧੀਨ ਸਿਖਿਆਰਥੀਆਂ ਨੂੰ 12 ਮਹੀਨਿਆਂ ਦੀ ਮਿਆਦ ਲਈ 2500 ਰੁਪਏ ਪ੍ਰਤੀ ਮਹੀਨਾ ਰੋ}ਗਾਰ ਭੱਤਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਭੱਤਾ ਸਿਖਲਾਈ ਦੇ ਸਮੇਂ ਦੌਰਾਨ ਦਿੱਤਾ ਜਾਵੇਗਾ ਅਤੇ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾ ਦੇ ਆਸ਼ਰਿਤਾਂ ਨੂੰ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਨਾਲ ਸੰਪਰਕ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.), ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.), ਸਟਾਫ ਚੋਣ ਕਮਿਸ਼ਨ (ਐਸ.ਐਸ.ਸੀ.), ਪੁਲਿਸ, ਰੇਲਵੇ ਬੋਰਡ, ਪ੍ਰੋਬੇਸ਼ਨਰੀ ਅਫਸਰ ਪ੍ਰੀਖਿਆ ਸਮੇਤ ਰਾਜ ਸਰਕਾਰ ਦੁਆਰਾ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫਤ ਆਨਲਾਈਨ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਰੋ}ਗਾਰ ਯੋਗਤਾ ਵਿੱਚ ਸੁਧਾਰ ਹੋਵੇਗਾ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਸੁਪਨੇ ਪੂਰੇ ਹੋਣਗੇ।ਡਿਪਟੀ ਕਮਿਸ਼ਨਰ ਨੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਨ੍ਹਾਂ ਮੁਫਤ ਆਨਲਾਈਨ ਕਲਾਸਾਂ ਲਈ ਆਪਣਾ ਨਾਮ ਦਰਜ ਕਰਵਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਸਿੰਘ ਬੇਦੀ ਅਤੇ ਹੋਰ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Varinder Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD