Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵਿੱਚ 21 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

Balbir Singh Sidhu, Health and Family Welfare Minister, Punjab, Punjab Congress, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 09 Sep 2021

Last updated on: Sep 09, 2021, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ ਇੱਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟ੍ਰਿਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਅਤੇ ਟੀਬੀ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਅਤੇ 2 ਫੌਰੈਂਸਿਕ ਮੈਡੀਸਨ ਸਪੈਸ਼ਲਿਸਟ ਸ਼ਾਮਲ ਹਨ।ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੇ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ `ਘਰ ਘਰ ਰੋਜ਼ਗਾਰ ਯੋਜਨਾ` ਅਧੀਨ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਪਹਿਲਕਦਮੀ ਦੀ ਕਲਪਨਾ ਕੀਤੀ ਸੀ। ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਨੇ ਸਾਲ 2017 ਤੋਂ 2021 ਤੱਕ ਮੈਡੀਕਲ ਅਫਸਰਾਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਪੂਰੀ ਕਰ ਲਈ ਹੈ ਜਦੋਂ ਕਿ ਹੋਰ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ -ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ, ਸਿਹਤ ਵਿਭਾਗ ਦਾ ਸਟਾਫ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਨਵ ਨਿਯੁਕਤ ਡਾਕਟਰਾਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀ ਡਿਊਟੀ ਵਧੇਰੇ ਕੁਸ਼ਲਤਾ ਨਾਲ ਨਿਭਾਉਂਦਿਆਂ ਇਸ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਦੇ ਕੇ ਰਾਸ਼ਟਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ, ਸਟੇਟ ਹੈਲਥ ਐਜੂਕੇਟਰ ਜਗਜੀਵਨ ਸ਼ਰਮਾ, ਕਲਾਕਾਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD