Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਮਿੰਦਰ ਡੂਮਛੇੜੀ ਤੇ ਪਰਦੀਪ ਜ਼ੀਰਕਪੁਰ ਨੇ ਜਿੱਤੀ ਝੰਡੀ ਦੀ ਕੁਸ਼ਤੀ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪੁੱਜੇ

Balbir Singh Sidhu, Health and Family Welfare Minister, Punjab, Punjab Congress, Punjab Government, Government of Punjab

Web Admin

Web Admin

5 Dariya News

ਐਸ.ਏ.ਐਸ. ਨਗਰ , 09 Sep 2021

Last updated on: Sep 09, 2021, 00:00 IST

ਪਿੰਡ ਗੀਗੇਮਾਜਰਾ ਵਿੱਚ ਬਾਬਾ ਗੋਸਾਈਆਂ ਵਾਲਾ ਦੀ ਯਾਦ ਵਿੱਚ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਛਿੰਝ ਕਰਵਾਈ ਗਈ, ਜਿਸ ਵਿੱਚ 200 ਦੇ ਕਰੀਬ ਪਹਿਲਵਾਨਾਂ ਨੇ ਹਿੱਸਾ ਲਿਆ।ਇਸ ਮੌਕੇ ਇਕ-ਇਕ ਲੱਖ ਰੁਪਏ ਦੀ ਝੰਡੀ ਦੀਆਂ ਦੋ ਕੁਸ਼ਤੀਆਂ ਕਰਵਾਈਆਂ ਗਈਆਂ, ਜਿਸ ਵਿੱਚ ਪਹਿਲੀ ਕੁਸ਼ਤੀ ਪਰਮਿੰਦਰ ਡੂਮਛੇੜੀ ਤੇ ਕਰਮਾ ਪਟਿਆਲਾ ਵਿਚਕਾਰ ਹੋਈ। ਇਸ ਗਹਿਗੱਚ ਮੁਕਾਬਲੇ ਵਿੱਚ ਪਰਮਿੰਦਰ ਡੂਮਛੇੜੀ ਨੇ ਜਿੱਤ ਹਾਸਲ ਕੀਤੀ, ਜਦੋਂ ਕਿ ਝੰਡੀ ਦੀ ਦੂਜੀ ਕੁਸ਼ਤੀ ਪਰਦੀਪ ਜ਼ੀਰਕਪੁਰ ਤੇ ਸਮਸ਼ੇਰ ਦੀਨਾਨਗਰ ਵਿਚਕਾਰ ਹੋਈ। ਇਸ ਵਿੱਚ ਪਰਦੀਪ ਜ਼ੀਰਕਪੁਰ ਜੇਤੂ ਰਿਹਾ। ਇੱਕੀ ਹਜ਼ਾਰ ਦੀ ਤੀਜੀ ਝੰਡੀ ਦੀ ਕੁਸ਼ਤੀ ਅਮਨ ਬਠਿੰਡਾ ਤੇ ਰਾਜੂ ਖੰਨਾ ਵਿਚਕਾਰ ਹੋਈ, ਜਿਸ ਵਿੱਚ ਅਮਨ ਬਠਿੰਡਾ ਨੇ ਜਿੱਤ ਹਾਸਲ ਕੀਤੀ।ਛਿੰਝ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਜਿੱਥੇ ਆਪਣੇ ਵੱਲੋਂ 21 ਹਜ਼ਾਰ ਦੀ ਰਾਸ਼ੀ ਛਿੰਝ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ, ਉਥੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਤੇ ਹੋਰ ਸਹੂਲਤਾਂ ਦੇ ਰਹੀ ਹੈ ਤਾਂ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਹਾਲ ਵਿੱਚ ਉਲੰਪਿਕ ਤਮਗਾ ਜੇਤੂਆਂ ਨੂੰ ਕਰੋੜਾਂ ਰੁਪਏ ਦੇ ਇਨਾਮਾਂ ਨਾਲ ਨਿਵਾਜ਼ਿਆ ਗਿਆ। ਛਿੰਝ ਦੌਰਾਨ ਕੈਬਨਿਟ ਮੰਤਰੀ ਸ. ਸਿੱਧੂ ਨੇ ਰਿੰਪਾ ਪਹਿਲਵਾਨ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪੰਚਾਇਤ ਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਸ. ਸਿੱਧੂ ਤੇ ਹੋਰ ਪਤਵੰਤਿਆਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆਛਿੰਝ ਦੌਰਾਨ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਵਿੰਦਰ ਸਿੰਘ ਬੜੀ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ, ਗੁਰਿੰਦਰ ਸਿੰਘ ਦੈੜੀ ਡਾਇਰੈਕਟਰ ਮਿਲਕ ਪਲਾਂਟ ਮੁਹਾਲੀ, ਸਰਪੰਚ ਤਰਸੇਮ ਸਿੰਘ, ਬਾਬਾ ਦਲਵਿੰਦਰ ਸਿੰਘ, ਨੰਬਰਦਾਰ ਗੁਰਚਰਨ ਸਿੰਘ, ਹਰਵਿੰਦਰ ਸਿੰਘ ਪੰਚ, ਯੁੱਧਵੀਰ ਸਿੰਘ ਪ੍ਰਧਾਨ ਛਿੰਝ ਕਮੇਟੀ, ਅਵਤਾਰ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਧਰਮ ਸਿੰਘ, ਜਰਨੈਲ ਸਿੰਘ, ਭਗਵੰਤ ਸਿੰਘ ਗੀਗੇਮਾਜਰਾ, ਟਹਿਲ ਸਿੰਘ ਮਾਣਕਪੁਰ ਕੱਲ੍ਹਰ, ਗੁਰਧਿਆਨ ਸਿੰਘ ਦੁਰਾਲੀ, ਪੰਡਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਦਰਬਾਰਾ ਸਿੰਘ, ਸਰਪੰਚ ਸੁਖਵਿੰਦਰ ਸਿੰਘ ਗੀਗੇਮਾਜਰਾ, ਗੁਰਦੀਪ ਸਿੰਘ ਸਰਪੰਚ ਦੈੜੀ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਬਹਾਦਰ ਸਿੰਘ ਸਾਬਕਾ ਸਰਪੰਚ ਗੀਗੇਮਾਜਰਾ, ਰਣਧੀਰ ਸਿੰਘ ਚਾਓਮਾਜਰਾ ਅਤੇ ਚੌਧਰੀ ਰਾਮ ਈਸ਼ਵਰ ਸਰਪੰਚ ਗੋਬਿੰਦਗੜ੍ਹ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD