Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸੰਦੀਪ ਸੰਧੂ ਵੱਲੋਂ 4.41 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਲਿੰਕ ਲਾਈਨ 66 ਕੇ.ਵੀ. ਡਬਲ ਸਰਕਟ ਹੰਬੜਾਂ ਤੋਂ ਅੱਡਾ ਦਾਖਾ ਦਾ ਕੀਤਾ ਉਦਘਾਟਨ

ਕੈਪਟਨ ਸੰਦੀਪ ਸੰਧੂ ਦੇ ਅਣਥੱਕ ਯਤਨਾਂ ਸਦਕਾ ਹਲਕਾ ਦਾਖਾ ਦੇ ਵਿਕਾਸ ਕਾਰਜਾਂ ਦੀ ਲੱਗੀ ਝੜੀ, ਬੜੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਪੂਰੀ ਕੀਤੀ - ਕੈਪਟਨ ਸੰਧੂ

Captain Sandeep Singh Sandhu, Congress, Punjab Congress, Sandeep Singh Sandhu

Web Admin

Web Admin

5 Dariya News

ਮੁੱਲਾਂਪੁਰ ਦਾਖਾ , 09 Sep 2021

Last updated on: Sep 09, 2021, 00:00 IST

ਸਤੰਬਰ ਗਰਮੀਆਂ ਦੇ ਦਿਨਾਂ ਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਿਜਲੀ ਦੇ ਅਣ ਐਲਾਨੇ ਕੱਟਾ ਤੋਂ ਨਿਜਾਤ ਦਿਵਾਉਣ ਲਈ ਪਾਵਰਕਾਮ ਅੱਡਾ ਦਾਖਾ ਨੇ ਪਹਿਲਕਦਮੀ ਕਰਦਿਆ ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਨੇ 4.41 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਡਬਲ ਸਰਕਟ ਲਾਈਨ (ਹੰਬੜਾਂ ਦਾ ਅੱਡਾ ਦਾਖਾ) ਦਾ ਉਦਘਾਟਨ ਕੀਤਾ ਅਤੇ ਉਸਾਰੀ ਉਪਰੰਤ ਚਾਲੂ ਕਰਕੇ ਇਲਾਕਾ ਨਿਵਾਸੀਆਂ ਨੂੰ ਵਧੀਆ ਸਪਲਾਈ ਦੇਣ ਲਈ ਸਮਰਪਿਤ ਕੀਤੀ। ਉਨ੍ਹਾਂ ਨਾਲ  ਐਸ.ਈ. ਅਨਿਲ ਸ਼ਰਮਾ, ਚੀਫ ਭੁਪਿੰਦਰ ਖੋਸ਼ਲਾ, ਐਕਸੀਅਨ ਧਰਮਪਾਲ, ਐਸ.ਡੀ.ਓ ਸਿਟੀ ਜਸਕਿਰਨਪ੍ਰੀਤ ਸਿੰਘ, ਪ੍ਰਮਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਸੀਨੀਅਰ ਮੀਤ ਪ੍ਰਧਾਨ ਕਰਨਵੀਰ ਸਿੰਘ ਸੇਖੋਂ, ਕਾਂਗਰਸ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਆਦਿ ਹਾਜਰ ਸਨ।ਇਸ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਬਿਜਲੀ ਦੇ ਲੱਗ ਰਹੇ ਕੱਟਾ ਨੂੰ ਦੇਖਦਿਆਂ ਬੜੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਸੀ, ਬਿਜਲੀ ਕਿਉਂ ਨਹੀਂ ਪੂਰੀ ਹੁੰਦੀ ਹੈ, ਜਿਸਨੂੰ ਅੱਜ ਪੂਰਾ ਕੀਤਾ ਗਿਆ। ਇਸ ਵੱਲ ਕਿਸੇ ਵੀ ਸਿਆਸੀ ਆਗੂ ਨੇ ਧਿਆਨ ਨਹੀਂ ਦਿੱਤਾ, ਸਗੋਂ ਇਹ ਤਾਂ ਕਹਿੰਦੇ ਰਹੇ ਕਿ ਬਿਜਲੀ ਦੇ ਪਾਵਰਕੱਟ ਬਹੁਤ ਲੱਗਦੇ ਹਨ। 

ਜਦ ਉਕਤ ਸਮੱਸਿਆ ਸਬੰਧੀ ਪਾਵਰਕਕਾਮ ਦੇ ਉੱਚ ਅਧਿਰਕਾਰੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਪਹਿਲ ਦੇ ਅਧਾਰ ਤੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਬੇਨਤੀ ਕੀਤੀ। ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸਨੂੰ ਜਲਦੀ ਕਰਨ ਦੇ ਹੁਕਮ ਦਿੱਤੇ। ਜਿਸ ਤੇ ਲਗਭਗ 4।41 ਕਰੋੜ ਦੀ ਲਾਗਤ ਆਈ ਹੈ, ਜੋ 11, 659 ਕਿਯਮੀਯ ਲੰਬੀ ਲਾਈਨ ਹੈ।ਐਕਸੀਅਨ ਧਰਮਪਾਲ ਨੇ ਦੱਸਿਆ ਕਿ 66 ਕੇ। ਵੀ ਲਾਈਨ ਸੁਧਾਰ ਤੋਂ ਅੱਡਾ ਦਾਖਾ ਰੇਡੀਅਲ ਹੈ। ਜਦ ਵੀ ਇਸ ਲਾਈਨ ਵਿਚ ਨੁਕਸ ਪੈਂਦਾ ਸੀ ਤਾਂ 66 ਕੇ।ਵੀ ਅੱਡਾ ਦਾਖਾ ਗਰਿਡ ਦੀ ਸਪਲਾਈ ਬਿਲਕੁੱਲ ਕੱਟ ਆਫ ਹੋ ਜਾਂਦੀ ਸੀ ,। ਇਹ ਲਾਈਨ ਸੁਧਾਰ ਗਰਿੱਡ ਲਈ ਵੀ ਵਰਦਾਨ ਸਿੱਧ ਹੋਵੇਗੀ ਕਿਉਂ ਕਿ ਇਹ ਡਬਲ ਸਰਕਟ ਲਾਈਨ ਹੈ ਕਿਉਂ ਕਿ ਸੁਧਾਰ ਗਰਿਡ ਦੀ ਸਪਲਾਈ ਇਸ ਲਾਈਨ ਤੋਂ ਚਲਾਈ ਜਾ ਸਕਦੀ ਹੈ,ਜਦੋਂ ਵੀ 66 ਕੇ। ਵੀ ਪੱਖੋਵਾਲ ਸੁਧਾਰ ਲਾਈਨ ਵਿਚ ਕੋਈ ਨੁਕਸ ਪੈਂਦਾ ਹੈ। ਇਸ ਲਾਈਨ ਨਾਲ ਇਸ ਏਰੀਏ ਵਿਚ 66 ਕੇ।ਵੀ ਲਾਈਨ ਦਾ ਮੇਨ ਸਿਸਟਮ ਬਣ ਗਿਆ। ਜਿਸ ਨਾਲ ਅੱਡਾ ਦਾਖਾ ਅਤੇ ਸੁਧਾਰ ਇਲਾਕੇ ਵਿਚ ਬਿਜਲੀ ਸਪਲਾਈ ਬਿਹਤਰ ਹੋ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD