Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ `ਤੇ ਤਨਖ਼ਾਹ ਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ

ਚੇਅਰਮੈਨ ਵੱਲੋਂ ਸਾਇੰਟੀਫ਼ਿਕ ਸਕਿਊਰਿਟੀ ਮੈਨੇਜਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਨੂੰ ਕਾਰਵਾਈ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼

Geja Ram Valmiki, Punjab State Safai Karamchari Commission

Web Admin

Web Admin

5 Dariya News

ਪਟਿਆਲਾ , 09 Sep 2021

Last updated on: Sep 09, 2021, 00:00 IST

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਾਉਂਦਿਆਂ ਸਬੰਧਤ ਕੰਪਨੀ ਨੂੰ ਸਫ਼ਾਈ ਕਰਮਚਾਰੀਆਂ ਨੂੰ ਡੀ.ਸੀ. ਰੇਟ ਮੁਤਾਬਕ ਤਨਖ਼ਾਹਾਂ ਤੇ ਬਣਦਾ ਬਕਾਇਆ ਦੇਣ, ਈ.ਪੀ.ਐੱਫ ਦੀ ਰਕਮ ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾਂ ਕਰਨ ਅਤੇ ਵਰਦੀਆਂ ਮੁਹੱਈਆ ਕਰਾਉਣ ਲਈ ਪਾਬੰਦ ਕੀਤਾ ਹੈ ਅਤੇ ਕੰਪਨੀ ਨੂੰ ਸਮੂਹ ਸਹੂਲਤਾਂ ਦੇਣ ਉਪਰੰਤ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।ਕਮਿਸ਼ਨ ਦੇ ਮੋਹਾਲੀ ਸਥਿਤ ਦਫ਼ਤਰ ਵਿੱਚ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਠੇਕੇਦਾਰ ਕੰਪਨੀ ਸਾਇੰਟੀਫ਼ਿਕ ਸਕਿਊਰਿਟੀ ਮੈਨੇਜਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਵਾਲਮੀਕੀ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕੰਮ ਕਰਦੇ ਸਫ਼ਾਈ ਕਰਮਚਾਰੀ ਨਾਲ ਧੱਕਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਪ੍ਰਧਾਨ ਸ਼੍ਰੀ ਰਾਮ ਕਿਸ਼ਨ ਅਤੇ ਸ਼੍ਰੀ ਅਜੈ ਕੁਮਾਰ ਸਿੱਪਾ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਅਰੁਣ ਕੁਮਾਰ, ਸ਼੍ਰੀ ਪ੍ਰਦੀਪ ਕੁਮਾਰ ਅਤੇ ਸ਼੍ਰੀ ਅਮਨ ਨੇ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਸਫ਼ਾਈ ਕਰਮਚਾਰੀ ਦੀਆਂ ਸੇਵਾਵਾਂ ਵਿੱਚ ਊਣਤਾਈਆਂ ਜਿਵੇਂ ਕੰਪਨੀ ਵੱਲੋਂ ਦਿੱਤੀ ਜਾਂਦੀ ਘੱਟ ਤਨਖ਼ਾਹ, ਵਰਦੀਆਂ ਨਾ ਦੇਣ ਆਦਿ ਮਸਲੇ ਚੁੱਕੇ। ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ/ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ 28 ਅਗਸਤ, 2021 ਨੂੰ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਇਹ ਮਸਲੇ ਚੁੱਕੇ ਗਏ ਸਨ ਪਰ ਕੋਈ ਹੱਲ ਨਹੀਂ ਨਿਕਲਿਆ।ਚੇਅਰਮੈਨ ਨੇ ਫ਼ੌਰੀ ਕਾਰਵਾਈ ਕਰਦਿਆਂ ਰਾਜਿੰਦਰਾ ਹਸਪਤਾਲ ਵਿਖੇ ਸਫ਼ਾਈ ਕਰਮਚਾਰੀਆਂ ਦੀ ਸਪਲਾਈ ਨਾਲ ਸਬੰਧਤ ਠੇਕੇਦਾਰ ਕੰਪਨੀ ਦੇ ਡਾਇਰੈਕਟਰ ਸ਼੍ਰੀ ਪ੍ਰਦੀਪ ਗਰਗ, ਸ਼੍ਰੀ ਸੰਜੇ ਮੌਂਗਾ ਅਤੇ ਰੀਜਨਲ ਮੈਨੇਜਰ ਸ਼੍ਰੀ ਪ੍ਰਦੀਪ ਸ਼ਰਮਾ ਨੂੰ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਕਿਹਾ। 

ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਦੋਹਾਂ ਧਿਰਾਂ ਦਰਮਿਆਨ ਹੋਏ ਸਮਝੌਤੇ ਮੁਤਾਬਕ ਸਾਇੰਟੀਫ਼ਿਕ ਸਕਿਊਰਿਟੀ ਮੈਨੇਜਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਰਜਿੰਦਰਾ ਹਸਪਤਾਲ ਪਟਿਆਲਾ, ਗੁਰੂ ਨਾਨਕ ਦੇਵ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਹੋਰਨਾਂ ਅਜਿਹੇ ਸ਼ਹਿਰਾਂ, ਜਿੱਥੇ ਕੰਪਨੀ ਸਫ਼ਾਈ ਕਰਮਚਾਰੀਆਂ ਦੀ ਸਪਲਾਈ ਕਰਦੀ ਹੈ, ਵਿਖੇ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਮੌਜੂਦਾ ਡੀ.ਸੀ. ਰੇਟ ਮੁਤਾਬਕ ਤਨਖ਼ਾਹ ਦੇਣਾ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਕੰਪਨੀ ਵੱਲੋਂ 1 ਅਪ੍ਰੈਲ, 2021 ਤੋਂ ਸਫ਼ਾਈ ਕਰਮਚਾਰੀਆਂ ਨੂੰ ਤਨਖ਼ਾਹਾਂ ਦਾ ਬਣਦਾ ਬਕਾਇਆ ਦਿੱਤਾ ਜਾਵੇਗਾ ਅਤੇ ਈ.ਪੀ.ਐਫ਼. ਦੀ ਰਕਮ ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਕੰਪਨੀ ਹਰ ਮਹੀਨੇ ਦੀ 7 ਤਰੀਕ ਨੂੰ ਤਨਖ਼ਾਹ ਦੇਣ ਲਈ ਪਾਬੰਦ ਹੋਵੇਗੀ ਅਤੇ ਹਰ ਸਫ਼ਾਈ ਕਰਮਚਾਰੀ ਨੂੰ ਵਰਦੀਆਂ ਦੇ ਦੋ ਸੈੱਟ, ਬੂਟ ਅਤੇ ਦਸਤਾਨੇ ਮੁਹੱਈਆ ਕਰਵਾਏਗੀ।ਇਸ ਦੇ ਨਾਲ ਹੀ ਚੇਅਰਮੈਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਫ਼ਾਈ ਕਰਮਚਾਰੀ ਵੀ ਵਰਦੀ ਨੂੰ ਪਹਿਨਣ ਦੇ ਪਾਬੰਦ ਹੋਣਗੇ। ਵਰਦੀ ਨਾ ਪਾਉਣ ਦੀ ਸੂਰਤ ਵਿੱਚ ਕਰਮਚਾਰੀਆਂ ਨੂੰ ਇਸ ਸਹੂਲਤ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਜੇ ਕੋਈ ਸਫ਼ਾਈ ਕਰਮਚਾਰੀ ਬਿਨਾਂ ਪ੍ਰਵਾਨਗੀ ਡਿਊਟੀ ਤੋਂ ਲਗਾਤਾਰ 15 ਦਿਨ ਗ਼ੈਰ ਹਾਜ਼ਰ ਰਹਿੰਦਾ ਹੈ ਤਾਂ ਕੰਪਨੀ ਵੱਲੋਂ ਅਜਿਹੇ ਕਰਮਚਾਰੀ ਨੂੰ ਬਿਨਾਂ ਦੱਸੇ ਜਾਂ ਬਿਨਾਂ ਨੋਟਿਸ ਕੱਢੇ ਉਸ ਦੀ ਥਾਂ ਦੂਜੇ ਕਰਮਚਾਰੀ ਦੀ ਭਰਤੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਕੰਪਨੀ ਵੱਲੋਂ ਨਾਜਾਇਜ਼ ਪਰੇਸ਼ਾਨ ਕਰਨ ਸਬੰਧੀ ਸ਼ਿਕਾਇਤ ਸਿੱਧੇ ਤੌਰ `ਤੇ ਕਮਿਸ਼ਨ ਕੋਲ ਕਰ ਸਕਣਗੇ। ਇਸ ਤੋਂ ਇਲਾਵਾ ਕੰਪਨੀ 270 ਨਰਸਾਂ ਨੂੰ ਵੀ ਦੋ-ਦੋ ਵਰਦੀਆਂ ਦੇਣ, ਹਰ ਸਫ਼ਾਈ ਕਰਮਚਾਰੀ ਤੇ ਨਰਸਾਂ ਦੀਆਂ ਸੇਵਾਵਾਂ ਨਾਲ ਸਬੰਧਤ ਰਿਕਾਰਡ, ਬੈਂਕ ਖਾਤੇ, ਉਨ੍ਹਾਂ ਨੂੰ ਮਿਲਣ ਵਾਲਾ ਈ.ਪੀ.ਐੱਫ. ਦਾ ਰਿਕਾਰਡ ਦੇਣ ਅਤੇ ਲੈਬ ਅਟੈਂਡੇਂਟ/ਪੈਰਾ ਮੈਡੀਕਲ ਸਟਾਫ਼ ਲਈ ਦੋ-ਦੋ ਓਵਰ ਕੋਟ ਦੇਣ ਲਈ ਪਾਬੰਦ ਹੋਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਕੰਪਨੀ ਵੱਲੋਂ ਦਿੱਤੀਆਂ ਜਾਣ ਵਾਲੀ ਵਰਦੀਆਂ, ਬੂਟ ਅਤੇ ਦਸਤਾਨੇ ਖ਼ਰੀਦਣ ਲਈ ਕਮੇਟੀ ਬਣਾਈ ਗਈ ਹੈ ਜਿਸ ਦੇ ਇੰਚਾਰਜ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ ਹੋਣਗੇ ਜਦਕਿ ਕੰਪਨੀ ਦੇ ਰੀਜਨਲ ਮੈਨੇਜਰ ਸ਼੍ਰੀ ਪ੍ਰਦੀਪ ਕੁਮਾਰ ਸ਼ਰਮਾ ਅਤੇ ਯੂਨੀਅਨ ਦੇ ਪ੍ਰਧਾਨ ਸ਼੍ਰੀ ਰਾਮ ਕਿਸ਼ਨ, ਸ਼੍ਰੀ ਅਜੈ ਕੁਮਾਰ ਸਿੱਪਾ ਸਹਿਯੋਗੀ ਮੈਂਬਰ ਹੋਣਗੇ।

 

Tags: Geja Ram Valmiki , Punjab State Safai Karamchari Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD