Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਤੇ ਭਾਜਪਾ ਪੰਜਾਬ ਦੇ ਜ਼ਿਲ੍ਹਿਆਂ ਦੇ ਨਾਮਾਂ ਤੇ ‘ਲਵ ਲੈਟਰਾਂ’ ਦੀ ਸਿਆਸਤ ਬੰਦ ਕਰਕੇ ਨੋਟਿਫਿਕੇਸ਼ਨ ਕਰਨ: ਜਸਵੀਰ ਸਿੰਘ ਗੜ੍ਹੀ

ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਫਗਵਾੜਾ ਵਿਖੇ ਹੋਈ ਵਰਕਰ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਣੀਵਾਲ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਫਗਵਾੜਾ , 09 Sep 2021

Last updated on: Sep 09, 2021, 00:00 IST

ਪੰਜਾਬ ਦੇ ਕਈ ਸ਼ਹਿਰਾਂ ਨੂੰ ਜ਼ਿਲ੍ਹੇ ਬਣਾਉਣ ਦੇ ਨਾਮ ਤੇ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ‘ਲਵ ਲੈਟਰਾਂ’ ਦੀ ਸਿਆਸਤ ਨੂੰ ਦੋਵੇਂ ਪਾਰਟੀਆਂ ਦੇ ਆਗੂਆਂ ਵੱਲੋਂ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਹੈ ਕਿਉਂਕਿ ਜੇ ਸੱਤਾ ਦੇ ਵਿੱਚ ਰਹਿੰਦਿਆਂ ਵੀ ਕਾਂਗਰਸੀ ਜ਼ਿਲ੍ਹਾ ਬਣਾਉਣ ਦੀ ਮੰਗ ਹੀ ਕਰ ਰਹੇ ਹਨ ਤਾਂ ਸਮਝਿਆ ਜਾ ਸਕਦਾ ਹੈ ਕਾਂਗਰਸ ਅਤੇ ਕਾਂਗਰਸੀਆਂ ਦੀ ਨੀਅਤ ਕਿੰਨੀਂ ਕੁ ਸਾਫ ਹੈ। ਨਾਲ ਹੀ ਭਾਜਪਾ ਦੇ ਜਿਹੜੇ ਆਗੂ ਹੁਣ ਚਿੱਠੀਆਂ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਰਹੇ ਹਨ, ਉਹ ਖੁਦ ਪੰਜਾਬ ਦੀ ਸੱਤਾ ਵਿੱਚ ਰਹੇ ਉਸ ਸਮੇਂ ਉਨ੍ਹਾਂ ਆਗੂਆਂ ਨੇ ਫਗਵਾੜਾ ਨੂੰ ਜ਼ਿਲ੍ਹਾ ਕਿਉਂ ਨਹੀਂ ਬਣਾਇਆ ? ਇਨ੍ਹਾਂ ਸਾਰੀਆਂ ਗੱਲਾਂ ਤੋਂ ਸਾਫ ਹੁੰਦਾ ਹੈ ਕਿ ਇਹ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕਰ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵੀਰਵਾਰ ਨੂੰ ਫਗਵਾੜਾ ਵਿਖੇ ਕੀਤਾ। ਉਹ ਫਗਵਾੜਾ ਵਿਖੇ ਬਸਪਾ ਦੇ ਵਰਕਰਾਂ ਦੀ ਮੀਟਿੰਗ ਦੌਰਾਨ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਤ ਕਰ ਰਹੇ ਸਨ ਜਿੱਥੇ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ਤੇ ਪਹੁੰਚੇ ਹੋਏ ਸੀ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਤੇ ਦਿਨੀਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਭੇਜੀ ਗਈ ਸੀ ਜਦਕਿ ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਨਾਂਹ ਇਹ ਚਿੱਠੀ ਅਗਸਤ ਮਹੀਨੇ ਦੀ ਭੇਜੀ ਹੋਈ ਹੈ। ਉਧਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਬੁੱਧਵਾਰ ਨੂੰ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਸੀ ਜਿਸ ਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੂੰ ਲੰਬੇ ਹੱਥੀਂ ਲੈਂਦਿਆਂ ਇਸ ਨੂੰ ‘ਲਵ ਲੈਟਰਾਂ’ ਦੀ ਸਿਆਸਤ ਦੱਸਦੇ ਹੋਏ ਖੂਬ ਸ਼ਬਦੀ ਹਮਲੇ ਬੋਲੇ ਹਨ। 

ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕਾਂਗਰਸੀਆਂ ਨੇ ਝੂਠੇ ਵਾਅਦੇ ਕੀਤੇ, ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੱਡੇ ਵੱਡੇ ਸੁਪਨੇ ਦਿਖਾਏ ਪਰ ਪੂਰਾ ਇੱਕ ਵੀ ਨਹੀਂ ਕੀਤਾ ਤੇ ਹੁਣ ਕੈਪਟਨ ਸਾਹਿਬ ‘ਕੁਕਿੰਗ ਡਿਪਲੋਮੇਸੀ’ ਕਰਦੇ ਹੋਏ ਡਰਾਮੇਬਾਜ਼ੀਆਂ ਕਰ ਰਹੇ ਹਨ ਜਦਕਿ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰਿਆਂ ਲਈ ਤਾਂ ਕੁੱਝ ਬਣਾਇਆ ਜਾਂ ਨਹੀਂ ਇਸ ਗੱਲ ਤਾਂ ਕਿਸੇ ਨੂੰ ਵੀ ਨਹੀਂ ਪਤਾ ਪਰ ਪੰਜਾਬ ਦੇ ਲੋਕਾਂ ਨੂੰ ਮੂਰਖ ਜ਼ਰੂਰ ਬਣਾਇਆ, ਇਸ ਗੱਲ ਦਾ ਸਾਾ ਪੰਜਾਬ ਗਵਾਹ ਬਣਿਆ ਬੈਠਾ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਥੋੜਾ ਹੀ ਸਮਾਂ ਰਹਿ ਗਿਆ ਹੈ ਅਤੇ ਪੰਜਾਬ ਦੇ ਲੋਕ ਅਕਾਲੀ-ਬਸਪਾ ਦੀ ਸਰਕਾਰ ਪੰਜਾਬ ਵਿੱਚ ਬਣਾਉਣ ਜਾ ਰਹੇ ਹਨ ਅਤੇ ਉਹ ਗੱਠਜੋੜ ਵਿੱਚ ਭਾਈਵਾਲ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਇਹ ਐਲਾਨ ਕਰਦੇ ਹਨ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ‘ਮੁੱਖ ਸ਼ੈਫ’ ਨਿਯੁਕਤ ਕਰਦੇ ਹੋਏ ਨਿਯੁਕਤੀ ਪੱਤਰ ਵੀ ਪਹਿਲ ਦੇ ਆਧਾਰ ਤੇ ਦਿੱਤਾ ਜਾਵੇਗਾ ਅਤੇ ਇਸ ਗੱਲ ਨੂੰ ਪ੍ਰਮਾਣ ਦੀ ਲੋੜ ਨਹੀਂ ਕਿ ਬਸਪਾ ਆਪਣੇ ਕੀਤੇ ਵਾਅਦਿਆਂ ਤੋਂ ਮੁਨਕਰ ਨਹੀਂ ਹੁੰਦੀ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੋਂ ਇਲਾਵਾ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਵੀ ਵਰਕਰਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਸੁਸ਼ਾਸਨ ਦੀ ਲੋੜ ਹੈ ਅਤੇ ਉਹ ਸਿਰਫ ਅਕਾਲੀ-ਬਸਪਾ ਦੀ ਸਰਕਾਰ ਹੀ ਦੇ ਸਕਦੀ ਹੈ। ਉਨ੍ਹਾਂ ਸਾਰੇ ਹੀ ਵਰਕਰਾਂ ਨੂੰ ਦਿਨ ਰਾਤ ਇੱਕ ਕਰਕੇ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਅਕਾਲੀ-ਬਸਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਮੱਖਣ ਟਿੱਬੀ, ਅਸ਼ੋਕ ਸਰਪੰਚ, ਚਰਨਜੀਤ ਚੱਕ ਹਕੀਮ, ਪ੍ਰਵੀਨ ਬੰਗਾ, ਅਮਰਜੀਤ ਖੁੱਤਣ, ਨਿਰਮਲ ਸਿੰਘ ਮਲਕਪੁਰ, ਭਾਵਨਾ ਮਲਕਪੁਰ, ਸੁਰਜੀਤ ਸਿੰਘ ਰਿਹਾਣਾ ਜੱਟਾਂ, ਹਰਭਜਨ ਨੰਗਲ ਸਰਪੰਚ, ਗੁਰਮੀਤ ਸੁੰਨੜਾ, ਅਸ਼ੋਕ ਰਾਮਪੁਰਾ, ਲੇਖਰਾਜ ਸਰਪੰਚ ਕਾਂਸ਼ੀ ਨਗਰ, ਮੇਜਰ ਸਿੰਘ, ਅਮਰਜੀਤ ਪੰਡਵਾ, ਨਰਿੰਦਰ ਪੰਡਵਾ, ਜੋਗਿੰਦਰ ਖਲਵਾੜਾ, ਰਾਜਿੰਦਰ ਖੋਥੜਾਂ, ਨੀਲਮ ਸਹਿਜਲ, ਮਨਜੀਤ ਕੌਰ ਕੋਟਰਾਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD