Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਨਵ-ਜੰਮੇ ਬੱਚਿਆਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਪੰਜਾਬ ਦਾ ਪਹਿਲਾ ਬ੍ਰੈਸਟ ਮਿਲਕ ਪੰਪ ਬੈਂਕ ਸਥਾਪਤ

ਨਿਗਮ ਕੌਂਸਲਰ ਮਮਤਾ ਆਸ਼ੂ ਤੇ ਏ.ਡੀ.ਸੀ. ਅਮਿਤ ਕੁਮਾਰ ਪੰਚਾਲ ਵੱਲੋਂ ਸਿਵਲ ਹਸਪਤਾਲ ਵਿਖੇ ਸਮਰਪਿਤ ਕੀਤੀ ਗਈ ਇਹ ਸਹੂਲਤ

Punjab Congress, Amit Kumar Panchal, Dr Harjinder Singh Bedi, Mamta Ashu

Web Admin

Web Admin

5 Dariya News

ਲੁਧਿਆਣਾ , 10 Sep 2021

Last updated on: Sep 10, 2021, 00:00 IST

ਜਨਮ ਦੇ ਪਹਿਲੇ ਘੰਟੇ ਵਿੱਚ ਨਵ-ਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿੱਚ ਜੱਚਾ-ਬੱਚਾ ਕੇਂਦਰ ਵਿਖੇ ਬ੍ਰੈਸਟ ਮਿਲਕ ਪੰਪ ਬੈਂਕ ਸਥਾਪਤ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਮਾਂ ਦੇ ਦੁੱਧ ਤੋਂ ਪ੍ਰਾਪਤ ਹੋਣ ਵਾਲੇ ਜ਼ਰੂਰੀ ਪੌਸ਼ਟਿਕ ਤੱਤ ਤੇ ਐਂਟੀਬਾਡੀਜ਼ ਪ੍ਰਾਪਤ ਹੋ ਸਕਣ ਜੋ ਉਨ੍ਹਾਂ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਣ ਹਨ।ਇਹ ਪੰਜਾਬ ਦਾ ਇਸ ਤਰ੍ਹਾਂ ਦਾ ਪਹਿਲਾ ਬੈਂਕ ਹੈ, ਜਿੱਥੇ ਸਿਹਤ ਕਰਮਚਾਰੀ ਪੰਪ ਰਾਹੀਂ ਮਾਂ ਦਾ ਦੁੱਧ ਪ੍ਰਾਪਤ ਕਰ ਸਕਣਗੇ ਅਤੇ ਨਵ-ਜੰਮੇ ਬੱਚਿਆਂ ਨੂੰ ਦੇਣਗੇ ਕਿਉਂਕਿ ਜ਼ਿਆਦਾਤਰ ਨਵ-ਜੰਮੇ ਬੱਚੇ ਮਾਂ ਦਾ ਦੁੱਧ ਚੁੰਘਣ ਤੋਂ ਅਸਮਰੱਥ ਹੁੰਦੇ ਹਨ ਜਾਂ ਮਾਂਵਾਂ ਨੂੰ ਸੋਜ ਕਰਕੇ ਦੁੱਧ ਚੁੰਘਾਉਣ ਸਮੇਂ ਸਖਤ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਹੋਰ ਅਜਿਹੇ ਕਾਰਨਾਂ ਕਰਕੇ ਜਨਮ ਦੇ ਪਹਿਲੇ ਘੰਟੇ ਦੇ ਅੰਦਰ ਮਾਂ ਦਾ ਮਹੱਤਵਪੂਰਣ ਦੁੱਧ ਬੱਚੇ ਨੂੰ ਨਹੀਂ ਮਿਲਦਾ।ਪੰਪ ਬੈਂਕ ਦਾ ਉਦਘਾਟਨ ਕਰਦਿਆਂ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਸਿਹਤ ਕਰਮਚਾਰੀ ਬੱਚਿਆਂ ਦੇ ਜਨਮ ਤੋਂ ਤੁਰੰਤ ਬਾਅਦ ਪੰਪਾਂ ਦੀ ਵਰਤੋਂ ਰਾਹੀਂ ਮਾਂ ਦਾ ਦੁੱਧ ਪ੍ਰਾਪਤ ਕਰ ਸਕਣਗੇ ਅਤੇ ਨਿਯਮਤ ਅੰਤਰਾਲ 'ਤੇ ਬੱਚੇ ਨੂੰ ਦੁੱਧ ਪਿਲਾਉਣਗੇ।

ਉਨ੍ਹਾਂ ਕਿਹਾ ਕਿ ਮਾਂ ਦੇ ਦੁੱਧ ਨੂੰ ਸੁਰੱਖਿਅਤ ਰੱਖਣ ਲਈ ਇੱਕ ਕੰਟੇਨਰ ਵੀ ਲਗਾਇਆ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਬੈਂਕ ਲਈ ਦੋ ਇਲੈਕਟ੍ਰਿਕ ਪੰਪ ਅਤੇ 10 ਮੈਨੂਅਲ ਪੰਪ, 16 ਕੰਟੇਨਰ ਅਤੇ ਇੱਕ ਸਟੀਰਲਾਈਜ਼ਰ ਵੀ ਮੁਹੱਈਆ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਪਹਿਲੇ ਘੰਟੇ ਅੰਦਰ ਅਤੇ ਛੇ ਮਹੀਨਿਆਂ ਤੱਕ ਦੁੱਧ ਚੁੰਘਾਉਣਾ ਬੱਚੇ ਦੀ ਬਿਹਤਰ ਸਿਹਤ ਨੂੰ ਯਕੀਨੀ ਬਣਾਉਣ ਦਾ ਸਭ ਤੋਂ ਮਹੱਤਵਪੂਰਣ ਤਰੀਕਾ ਹੈ ਕਿਉਂਕਿ ਇਹ ਬੱਚਿਆਂ ਲਈ ਆਦਰਸ਼ ਭੋਜਨ ਹੈ।ਉਨ੍ਹਾਂ ਕਿਹਾ ਕਿ ਜਿਥੇ ਇਹ ਸੁਰੱਖਿਅਤ ਤੇ ਸ਼ੁੱਧ ਹੈ ਉਥੇ ਇਸ ਵਿੱਚ ਐਂਟੀਬਾਡੀਜ਼ ਹਨ, ਜੋ ਬਚਪਨ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਸਹਾਇਤਾ ਕਰਦੇ ਹਨ।ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਉਹ ਸਾਰੀ ਊਰਜਾ ਅਤੇ ਪੌਸ਼ਟਿਕ ਤੱਤ ਮੁਹੱਈਆ ਕਰਦਾ ਹੈ ਜਿਸਦੀ ਬੱਚੇ ਨੂੰ ਲੋੜ ਹੁੰਦੀ ਹੈ।ਡਬਲਯੂ.ਐਚ.ਓ ਅਤੇ ਮਾਹਰਾਂ ਦੇ ਅਨੁਸਾਰ ਮਾਂ ਦਾ ਦੁੱਧ ਪੀਣ ਵਾਲੇ ਬੱਚੇ ਬੁੱਧੀਮਾਨ ਤੇ ਸਿਹਤਮੰਦ ਹੁੰਦੇ ਹਨ ਅਤੇ ਵੱਡੇ ਹੋਣ 'ਤੇ ਉਨ੍ਹਾਂ ਵਿੱਚ ਜ਼ਿਆਦਾ ਭਾਰੇ ਜਾਂ ਮੋਟੇ ਹੋਣ ਅਤੇ ਬਿਮਾਰੀਆਂ ਦੀ ਸੰਭਾਵਨਾ ਘੱਟ ਹੁੰਦੀ ਹੈ।

 

Tags: Punjab Congress , Amit Kumar Panchal , Dr Harjinder Singh Bedi , Mamta Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD