Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸੰਦੀਪ ਸੰਧੂ ਨੇ ਪਿੰਡ ਹਾਂਸ ਕਲਾਂ ਦੇ ਤਕਰੀਬਨ 85 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਵਾਲੀਆਂ 22 ਗਲੀਆਂ 'ਤੇ ਇੰਟਰਲਾਕ ਟਾਈਲਾਂ ਅਤੇ 2 ਸਮਸ਼ਾਨਘਾਟ ਦਾ ਕੀਤਾ ਉਦਘਾਟਨ

ਪਿੰਡ ਹਾਂਸ ਕਲਾਂ ਦੇ ਸੁੰਦਰੀਕਰਨ ਲਈ ਕੋਈ ਕਸਰ ਨਹੀਂ ਛੱਡਾਂਗੇ - ਕੈਪਟਨ ਸੰਧੂ

Captain Sandeep Singh Sandhu, Congress, Punjab Congress, Sandeep Singh Sandhu

Web Admin

Web Admin

5 Dariya News

ਹਾਂਸ ਕਲਾਂ/ਮੁੱਲਾਂਪੁਰ , 10 Sep 2021

Last updated on: Sep 10, 2021, 00:00 IST

ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਹਾਂਸ ਕਲਾਂ ਵਿਖੇ ਤਕਰੀਬਨ 85 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੀਵਰੇਜ਼ ਵਾਲੀਆਂ 22 ਗਲੀਆਂ ਜਿਨ੍ਹਾਂ ਵਿੱਚ ਸੀਵਰੇਜ ਰਾਹੀਂ ਗੰਦੇ ਪਾਣੀ ਦਾ ਨਿਕਾਸ ਕੀਤਾ ਗਿਆ ਅਤੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਹਨ ਅਤੇ 2 ਸਮਸ਼ਾਨਘਾਟ ਜਿਨ੍ਹਾਂ ਵਿੱਚ ਇੰਟਰਲੋਕ ਟਾਇਲਾਂ ਅਤੇ ਪੱਕਾ ਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੇ ਕਾਰਜਕਾਰੀ ਸਰਪੰਚ ਸ਼੍ਰੀ ਮਹਿੰਦਰ ਸਿੰਘ, ਕਾਰਪੋਰੇਟ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਗੁਲਵਿੰਦਰ ਸਿੰਘ ਲਾਲਾ ਅਤੇ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ।ਪਿੰਡ ਦੇ ਸਰਪੰਚ ਅਤੇ ਮੋਧਵਾਰ ਵਿਅਕਤੀਆਂ ਵੱਲੋਂ ਪਿੰਡ ਪਹੁੰਚਣ 'ਤੇ ਕੈਪਟਨ ਸੰਦੀਪ ਸਿੰਘ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ। ਕਾਰਜਕਾਰੀ ਸਰਪੰਚ ਸ਼੍ਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਲੀਆਂ ਦੀ ਕਾਫੀ ਲੰਮੇ ਸਮੇਂ ਤੋਂ ਗਲੀਆਂ ਨਾਲੀਆਂ ਵਿੱਚ ਸੀਵਰੇਜ਼ ਪਾਉਣ ਅਤੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੀ ਮੰਗ ਅਤੇ 2 ਸਮਸ਼ਾਨਘਾਟ ਪੱਕੇ ਕਰਨ ਦੀ ਮੰਗ ਸੀ ਜਿਹੜੀ ਕਿ ਕੈਪਟਨ ਸੰਧੂ ਵੱਲੋਂ ਪੂਰੀ ਕੀਤੀ ਗਈ। ਸਰਪੰਚ ਅਜਮਿੰਦਰ ਧਾਲੀਵਾਲ ਨੇ ਸਮੂਹ ਨਗਰ ਨਿਵਾਸੀ ਅਤੇ ਪੰਚਾਇਤ ਵੱਲੋਂ ਕੈਪਟਨ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਦੇ ਵਿਕਾਸ ਕਾਰਜਾਂ ਦੀ ਨੁਹਾਰ ਹਰ ਪਾਸੇ ਦਿਖਾਈ ਦੇ ਰਹੀ ਹੈ ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਵੱਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੀ ਕਮੀ ਨਹੀਂ ਆਉਣ ਦਿੱਤੀ, ਜਿਸ ਸਦਕਾ ਪਿੰਡ ਹਾਂਸ ਕਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਕੈਪਟਨ ਸੰਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਵਿੱਚ ਗਲੀਆਂ ਦੇ ਸੀਵਰੇਜ਼ ਅਤੇ ਪੱਕਾ ਕਰਨ ਦੇ ਕੰਮ ਅਧੂਰੇ ਪਏ ਸਨ ਜਿਨ੍ਹਾਂ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦੇ ਹਰ ਪਿੰਡ ਦੀ ਤਸਵੀਰ ਬਦਲੀ ਜਾ ਰਹੀ ਹੈ, ਜਿਸ ਅਧੀਨ ਪਿੰਡ ਹਾਂਸ ਕਲਾਂ ਦੇ ਵਿਕਾਸ ਅਤੇ ਪਿੰਡ ਦੀ ਸੁੰਦਰਤਾ ਵੱਲ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੱਕ ਕਲਾਂ ਦੇ ਲੋਕਾਂ ਦੀਆਂ ਸਾਰੀਆਂ ਛੋਟੀਆਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਜਾਂਦੇ ਹਨ ਅਤੇ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪਿੰਡ ਹਾਂਸ ਕਲਾਂ ਦੇ ਸੁੰਦਰੀਕਰਨ ਲਈ ਕੋਈ ਕਸਰ ਨਹੀਂ ਛੱਡਾਂਗੇ। ਕੈਪਟਨ ਸੰਧੂ ਨੇ ਕਿਹਾ ਕਿ ਹਾਂਸ ਕਲਾਂ ਦੇ ਲੋਕਾਂ ਵੱਲੋਂ ਬਹੁਤ ਹੀ ਪਿਆਰ ਅਤੇ ਸਹਿਯੋਗ ਦਿੱਤਾ ਗਿਆ ਹੈ ਜਿਸ ਸਦਕਾ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਲੋਕ ਹਲਕਾ ਦਾਖਾ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਗਿਣਤੀ ਜਿੱਤ ਯਕੀਨੀ ਬਨਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਪਰਿਵਾਰ ਚਲਾਉਣ ਲਈ ਅੱਜ ਲੁਧਿਆਣਾ ਫਿਰੋਜ਼ਪੁਰ ਰੋਡ 'ਤੇ ਨਵਾਂ ਦਫਤਰ ਖੋਲ੍ਹਿਆ ਗਿਆ ਹੈ ਜੇਕਰ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਵੀ ਪ੍ਰੇਸ਼ਾਨੀ ਆਉਦੀ ਹੈ ਤਾਂ ਉਹ ਸਿੱਧੇ ਤੌਰ 'ਤੇ ਦਫਤਰ ਵਿਖੇ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰ ਸਕਦਾ ਹੈ ਜਿੱਥੇ ਹਰ ਵਰਗ ਲਈ ਉਨ੍ਹਾਂ ਦੇ ਦਰਵਾਜੇ 24 ਘੰਟੇ ਖੁੱਲ੍ਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਓ. ਹੀਰਾ ਸਿੰਘ, ਕਾਰਪੋਰੇਟ ਸੁਸਾਇਟੀ ਦੇ ਪੰਚ ਹਰਪ੍ਰੀਤ ਸਿੰਘ ਹੈਪੀ, ਪੰਚ ਕਮਲਜੀਤ ਸਿੰਘ, ਪੰਚ ਜਤਿੰਦਰਪਾਲ ਸਿੰਘ ਜੋਤੀ, ਪੰਚ ਚਮਕੌਰ ਸਿੰਘ, ਪੰਚ ਰੁਲਦੂ ਸਿੰਘ, ਹਰਮਨ ਕੁਲਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਕੋਠੇ ਹਾਂਸ, ਨੰਬਰਦਾਰ ਬਲਜਿੰਦਰ ਸਿੰਘ ਜਸਵੰਤ ਸਿੰਘ, ਜਰਨੈਲ ਸਿੰਘ, ਬਾਵਾ ਸਿੰਘ, ਅਜੈਬ ਸਿੰਘ, ਹਰਮਨ ਸਿੰਘ, ਅਮਨਦੀਪ ਸਿੰਘ, ਜਰਨੈਲ ਸਿੰਘ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD