Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਮਲਦੀਪ ਸਿੰਘ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਮੁੰਬਈ ਦੇ ਉਪ ਚੇਅਰਮੈਨ ਚੁਣੇ

Kamaldeep Singh Saini, National Cooperative Agriculture and Rural Development Banks Federation Mumbai, Punjab State Cooperative Agricultural Development Bank

Web Admin

Web Admin

5 Dariya News

ਚੰਡੀਗੜ੍ਹ , 10 Sep 2021

Last updated on: Sep 10, 2021, 00:00 IST

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਮੁੰਬਈ ਦੇ ਉਪ ਚੇਅਰਮੈਨ ਚੁਣੇ ਗਏ ।ਮੁੰਬਈ ਵਿਖੇ ਹੋਏ ਨੈਸ਼ਨਲ ਫੈਡਰੇਸ਼ਨ ਦਾ ਆਮ ਇਜਲਾਸ ਵਿੱਚ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਕਮਲਦੀਪ ਸਿੰਘ ਸੈਣੀ ਨੂੰ ਫੈਡਰੇਸ਼ਨ ਦਾ ਉਪ ਚੇਅਰਮੈਨ ਚੁਣਿਆ।ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਕੌਮੀ ਪੱਧਰ 'ਤੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕਾਂ ਦੀ ਇਕ ਸੰਸਥਾ ਹੈ। ਫੈਡਰੇਸ਼ਨ 1960 ਵਿੱਚ ਸਥਾਪਤ ਹੋਈ ਅਤੇ ਇੱਕ ਬਹੁ-ਰਾਜੀ ਸਹਿਕਾਰੀ ਸਭਾ ਦੇ ਰੂਪ ਵਿੱਚ ਕੰਮ ਕਰਦੀ ਹੈ ਅਤੇ ਦੇਸ਼ ਭਰ ਵਿੱਚ ਇਸ ਦੇ 16 ਸੂਬਿਆਂ ਵਿੱਚ ਮੈਂਬਰ ਬੈਂਕ ਹਨ।ਫੈਡਰੇਸ਼ਨ, ਕੇਂਦਰ ਸਰਕਾਰ ਤੇ ਵਿਦੇਸ਼ੀ ਸਹਿਕਾਰੀ ਸੰਸਥਾਵਾਂ ਦੇ ਨਾਲ ਨਿਯਮਤ ਕਈ ਵਿਚਾਰ ਵਟਾਂਦਰੇ ਕਰਦੀ ਰਹਿੰਦੀ ਹੈ ਅਤੇ ਪੂਰੇ ਭਾਰਤ ਵਿੱਚ ਸਹਿਕਾਰੀ ਸੰਸਥਾਵਾਂ ਨਾਲ ਸਬੰਧਤ ਮਾਮਲੇ ਉਠਾਉਂਦੀ ਹੈ। ਕਮਲਦੀਪ ਸਿੰਘ ਸੈਣੀ ਦੇ ਇਸ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਨਾਲ ਸਹਿਕਾਰੀ ਖੇਤਰ ਦੇ ਉਨ੍ਹਾਂ ਦੇ ਵਿਸ਼ਾਲ ਤਜ਼ਰਬੇ ਨਾਲ ਫੈਡਰੇਸ਼ਨ ਦੀ ਨਵੀਆਂ ਉਚਾਈਆਂ ਪ੍ਰਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ।ਮੌਜੂਦਾ ਸਮੇਂ ਵਿੱਚ ਇਹ ਨਿਯੁਕਤੀ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੋ ਜਾਂਦੀ ਹੈ ਕਿਉਂਕਿ ਭਾਰਤ ਸਰਕਾਰ ਨੇ ਕੇਂਦਰ ਸਰਕਾਰ ਵਿੱਚ ਸਹਿਕਾਰਤਾ ਦਾ ਇੱਕ ਨਵਾਂ ਵਿਭਾਗ ਬਣਾਇਆ ਹੈ ਅਤੇ ਅਮਿਤ ਸ਼ਾਹ ਹੁਣ ਇਸ ਨਵੇਂ ਬਣੇ ਵਿਭਾਗ ਦੇ ਮੰਤਰੀ ਹਨ। ਇਸ ਨਵੀਂ ਸਥਾਪਨਾ ਦੇ ਨਾਲ   ਪੰਜਾਬ ਸੂਬੇ ਅਤੇ ਦੇਸ਼ ਦੇ ਹੋਰ ਹਿੱਸਿਆਂ ਨਾਲ ਜੁੜੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ  ਇਹ ਫੈਡਰੇਸ਼ਨ ਹੋਰ ਵੀ ਮਹੱਤਵਪੂਰਨ ਪੁਲਾਂਘਾਂ ਪੁੱਟੇਗੀ।

 

Tags: Kamaldeep Singh Saini , National Cooperative Agriculture and Rural Development Banks Federation Mumbai , Punjab State Cooperative Agricultural Development Bank

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD