Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਬੇਲਾ ਕਾਲਜ਼ ਵਿਖੇ ਲਾਏ ਮੇਲੇ ਦੌਰਾਨ 833 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ : ਸੋਨਾਲੀ ਗਿਰੀ

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕੀਤਾ ਰੋਜ਼ਗਾਰ ਮੇਲੇ ਦਾ ਉਦਘਾਟਨ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਬੇਲਾ/ਰੂਪਨਗਰ , 10 Sep 2021

Last updated on: Sep 10, 2021, 00:00 IST

7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਅੱਜ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਾਲਜ਼ ਬੇਲਾ ਵਿਖੇ ਲਾਏ ਮੇਲੇ ਦੌਰਾਨ 22 ਕੰਪਨੀਆਂ ਵੱਲੋਂ ਰੋਜ਼ਗਾਰ ਮੇਲੇ ਵਿੱਚ ਪੁੱਜੇ 1026 ਨੌਜਵਾਨਾਂ ਵਿੱਚੋਂ 833 ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਅੱਜ ਸਵੇਰੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਮੇਲੇ ਦਾ ਉਦਘਾਟਨ ਕੀਤਾ ਅਤੇ ਵੱਖ ਵੱਖ ਕਾਂਉਟਰਾਂ `ਤੇ ਜਾ ਨੌਜ਼ਵਾਨਾਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।ਇਸ ਮੌਕੇ ਸਵੈ ਰੋਜ਼ਗਾਰ ਲਈ ਜਾਣਕਾਰੀ ਦੇਣ ਲਈ ਲਾਏ ਗਏ ਕਾਂਉਟਰਾਂ ਦਾ ਵੀ ਉਨ੍ਹਾਂ ਜਾਇਜ਼ਾ ਲਿਆ।ਰੋਜ਼ਗਾਰ ਮੇਲੇ ਦੌਰਾਨ ਕੋਵਿਡ ਨਿਯਮਾਂ ਨੂੰ ਦੇਖਦਿਆਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸ ਦੇ ਤਹਿਤ ਰਜਿਸਟ੍ਰੇਸ਼ਨ, ਇੰਟਰਵਿਊ, ਸੂਚਨਾ ਕੇਂਦਰ, ਨੌਜਵਾਨਾਂ ਦੇ ਬੈਠਣ ਅਤੇ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਡਿਪਟੀ ਕਮਿਸ਼ਨਰ ਮੇਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੋਜ਼ਗਾਰ ਵਿਭਾਗ ਵਲੋਂ ਇਨ੍ਹਾਂ ਮੇਲਿਆਂ ਵਿਚ ਇਕੋ ਪਲੇਟਫਾਰਮ ਰਾਹੀਂ ਇੱਕ ਦਿਨ ਇੱਕੋ ਸਥਾਨ `ਤੇ ਪ੍ਰਾਈਵੇਟ ਖੇਤਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਪਹੁੰਚ ਕੇ ਨੌਜ਼ਵਾਨਾਂ ਦੀ ਹੁਨਰ ਅਨੁਸਾਰ ਨੌਕਰੀਆਂ ਲਈ ਚੋਣ ਕਰ ਰਹੀਆਂ ਹਨ, ਜਿਨ੍ਹਾਂ ਵਿਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਨੋਕਰੀਆਂ ਲਈ ਚੋਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿੱਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਨਾਂ ਮੇਲਿਆਂ ਤੋਂ ਇਲਾਵਾ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਨਿੰਰੰਤਰ ਸਹਾਇਤਾ ਕੀਤੀ ਜਾਦੀਂ ਹੈ।

ਇਸ ਲਈ ਜਿਹੜੇ ਨੌਜ਼ਵਾਨ ਇੰਨਾਂ ਮੇਲਿਆਂ ਵਿਚ ਸ਼ਿਰਕਤ ਨਹੀਂ ਕਰ ਸਕਦੇ, ਉਹ ਪ੍ਰਾਰਥੀ ਘਰ ਘਰ ਰੋਜ਼ਗਾਰ  ਪੋਰਟਲ `ਤੇ ਰਜਿਸਟਰ ਕਰ ਸਕਦੇ ਹਨ।ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ `ਤੇ ਵੀ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਵਿੱਚ ਹਾਜ਼ਰ ਹੋ ਸਕਦੇ ਹਨ।ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਨੌਜਵਾਨ ਇਹਨਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣਗੇ, ਉੱਥੇ ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਵੱਡਾ ਲਾਭ ਮਿਲੇਗਾ। ਮੇਰਾ ਕੰਮ ਮੇਰਾ ਮਾਣ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰ ਵਿਕਾਸ ਸਬੰਧੀ ਸਿਖਲਾਈ ਦਿੱਤੀ ਜਾਵੇਗੀ, ਉੱਥੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 2500 ਰੁਪਏ ਭੱਤਾ ਵੀ ਦਿੱਤਾ ਜਾਵੇਗਾ।ਮੇਲੇ ਦੌਰਾਨ ਰੋਜ਼ਾਗਰ ਹਾਸਲ ਕਰਨ ਵਾਲਿਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਉਹਨਾਂ ਦੀ ਬਹੁਤ ਮਦਦ ਕੀਤੀ ਗਈ ਤੇ ਨੌਕਰੀ ਸਬੰਧੀ ਪ੍ਰਕਿਰਿਆ ਵਿੱਚ ਉਹਨਾਂ ਕੋਈ ਦਿੱਕਤ ਨਹੀਂ ਆਈ। ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਨੂੰ ਆਪਣੇ ਪੈਰਾਂ `ਤੇ ਖੜੇ ਹੋਣ ਦਾ ਮੌਕਾ ਮਿਲ ਗਿਆ ਹੈ ਤੇ ਹੁਣ ਉਹਨਾਂ ਜ਼ਿੰਦਗੀ ਦੀਆਂ ਵੱਡੀਆਂ ਦਿਕਤਾਂ ਦੂਰ ਹੋ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕਮ ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸ੍ਰੀ ਦਿਨੇਸ਼ ਵਸਿਸ਼ਟ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਗੀਤੀਕਾ ਸਿੰਘ, ਜ਼ਿਲ੍ਹਾ ਰੋਜ਼ਗਾਰ ਉੱਤਪਤੀ ਅਫਸਰ ਸ੍ਰੀ ਅਰੁਨ ਕੁਮਾਰ ਵੀ ਮੌਜੂਦ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD