Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

12 ਸਤੰਬਰ ਸਾਰਾਗੜੀ ਦਿਵਸ ਤੇ ਵਿਸ਼ੇਸ : ਸਾਰਾਗੜੀ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦਾ ਮਾਣ-ਮੱਤਾ ਸਾਕਾ

Saragarhi, Khas Khabar, Battle of Saragarhi

Web Admin

Web Admin

5 Dariya News

ਫਿਰੋਜ਼ਪੁਰ , 10 Sep 2021

Last updated on: Sep 10, 2021, 00:00 IST

ਸਾਰਾਗੜੀ ਦਾ ਸਾਕਾ ਬਲੀਦਾਨ ਦੀ ਇੱਕ ਅਜਿਹੀ ਅਦੁੱਤੀ ਕਹਾਣੀ ਹੈ ਜਿਸ ਦੀ ਮਿਸਾਲ ਦੁਨੀਆਂ ਭਰ ਵਿੱਚ ਨਹੀਂ  ਮਿਲਦੀ। ਇਹ ਸਾਕਾ ਸਿੱਖ ਰੈਜਮੈਂਟ ਦੇ ਉਹਨਾਂ 21 ਸੂਰਬੀਰ ਬਹਾਦਰ ਸੈਨਿਕਾਂ ਦੀ ਯਾਦ ਦਿਵਾਉਂਦਾ ਹੈ, ਜਿਨਾਂ ਨੇ 12 ਸਤੰਬਰ 1897 ਨੂੰ ਸਾਰਾਗੜੀ ਕਿਲੇ ਦੀ ਰੱਖਿਆ ਕਰਦੇ, 10,000 ਪਠਾਣਾਂ ਵੱਲੋਂ ਕੀਤੇ ਗਏ ਹਮਲੇ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀ ਜਾਂਮ ਪੀਤਾ।ਇਸ ਤਰਾਂ ਉਨਾਂ ਭਾਰਤ ਦੇ ਇਤਿਹਾਸ ਵਿੱਚ ਇਕ ਨਵੇਂ ਕਾਂਡ ਦੀ ਸਿਰਜਨਾ ਕੀਤੀ, ਜੋ ਕਿ ਆਉਣ ਵਾਲੀਆਂ ਪੀੜੀਆਂ ਲਈ ਇਕ ਪੇ੍ਰਰਨਾ ਸਰੋਤ ਹੈ। ਉੱਤਰੀ-ਪੱਛਮੀ ਸਰਹੱਦੀ ਸੂਬੇ(ਜਿਹੜਾ ਕਿ ਹੁਣ ਪਾਕਿਸਤਾਨ ਵਿੱਚ ਹੈ) ਵਿੱਚ 1897 ਵਿੱਚ ਜਿਹੜੀ ਬਗਾਵਤ ਉੱਭਰ ਰਹੀ ਸੀ, ਉਸਦੀ ਅਗਵਾਈ ਮੁੱਲਾ ਕਰ ਰਹੇ ਸਨ। ਇਨਾਂ ਪਠਾਣਾਂ ਨੇ ਹਰ ਥਾਂ ਫੌਜੀਆਂ ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ।  36ਵੀਂ ਸਿੱਖ ਬਟਾਲੀਅਨ (ਅੱਜ ਕੱਲ 4/11 ਸਿੱਖ ਰੈਜਮੈਂਟ) ਜਿਹੜੀ ਕਿ ਜਲੰਧਰ ਵਿਖੇ 1897 ਵਿੱਚ ਕਰਨਲ ਕੁੱਕ ਦੀ ਕਮਾਂਡ ਹੇਠ ਅਜੇ ਸਿਰਫ ਦੱਸ ਦਿਨ ਪਹਿਲਾਂ ਹੀ ਬਣੀ ਸੀ, ਨੂੰ ਹੁਕਮ ਦਿੱਤਾ ਗਿਆ ਕਿ ਉਹ ਕਿਲਾ ਲੋਕਹਾਰਟ ਪਹੁੰਚ ਜਾਏ। ਇਹ ਕਿਲਾ ਸਰਹੱਦੀ ਇਲਾਕੇ ਦੇ ਪਹਾੜੀ ਖੇਤਰ ਵਿੱਚ ਸਥਿੱਤ ਸੀ। ਸਾਰਾਗੜੀ ਤੇ ਗੁਲਸਤਾਨ ਇਸ ਕਿਲੇ ਦੀਆਂ ਮਸ਼ਹੂਰ ਚੋਂਕੀਆਂ ਸਨ। ਸਾਰਾਗੜੀ ਇੱਕ ਵੱਖਰੀ ਕਿਸਮ ਦੀ ਚੌਂਕੀ ਸੀ, ਇਸ ਚੌਂਕੀ ਦੀ ਕਮਾਂਡ ਹਵਾਲਦਾਰ ਈਸ਼ਰ ਸਿੰਘ, ਜਿਸ ਦੇ ਨਾਲ ਨਾਇਕ ਲਾਭ ਸਿੰਘ, ਲਾਂਸ ਨਾਇਕ ਚੰਦ ਸਿੰਘ ਅਤੇ 18 ਹੋਰ ਸਿਪਾਹੀ  ਕਰ ਰਹੇ ਸਨ।12 ਸਤੰਬਰ 1897 ਨੂੰ ਹਜ਼ਾਰਾਂ ਅਫਰੀਦੀਆਂ ਅਤੇ ਅਰਾਕਜ਼ਾਈ ਪਠਾਣਾਂ ਨੇ ਇਸ ਚੌਂਕੀ ’ਤੇ ਹਮਲਾ ਕਰ ਦਿੱਤਾ ਅਤੇ ਦੋਵੇਂ ਚੌਂਕੀਆਂ ਘੇਰ ਲਈਆਂ। ਲੈਫਟੀਨੈਂਟ ਕਰਨਲ ਹਾਫਟਨ ਜਿਹੜਾ ਕਿਲਾ ਲੋਕਹਾਰਟ ਦਾ ਕਮਾਂਡਿੰਗ ਅਫਸਰ ਸੀ, ਉਸ ਨੇ ਸਾਰਾਗੜੀ ਨਾਲ ਸੰਪਰਕ ਪੈਦਾ ਕੀਤਾ,  ਜਿੱਥੇ ਕਿ ਹਿਲੋਗ੍ਰਾਫ ਰਾਹੀਂ ਸੰਦੇਸ਼ ਪ੍ਰਾਪਤ ਹੋ ਰਹੇ ਸਨ। ਇਸ ਚੌਂਕੀ ਵਿੱਚ 4 ਕੰਪਨੀਆਂ ਮੌਜੂਦ ਸਨ। ਸੰਨ 1897 ਦੀ 3 ਸਤੰਬਰ ਅਤੇ 9 ਸਤੰਬਰ ਨੂੰ ਕਬਾਇਲੀਆਂ ਨੇ ਗੁਲਿਸਤਾਨ ਚੌਂਕੀ ਤੇ ਹਮਲਾ ਕਰ ਦਿੱਤਾ। ਇਨਾਂ ਦੋਨਾਂ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਗਿਆ, ਜਿਸ ਵਿੱਚ ਦੁਸ਼ਮਣ ਦਾ ਭਾਰੀ ਨੁਕਸਾਨ ਹੋਇਆ। ਇਸ ਹਾਰ ਦੀ ਪੀੜ ਮਹਿਸੂਸ ਕਰਦੇ ਹੋਏ 12 ਸਤੰਬਰ 1897 ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਪਠਾਣਾਂ ਨੇ ਸਾਰਾਗੜੀ ਚੌਂਕੀ ਤੇ ਭਾਰੀ ਹਮਲਾ ਕਰ ਦਿੱਤਾ। ਇਸ ਛੋਟੀ ਜਿਹੀ ਚੌਂਕੀ ਦੇ ਅੰਦਰ ਬਹਾਦਰ ਸਿੱਖ ਫੌਜੀਆਂ ਨੇ ਹਮਲਾਵਰਾਂ ਦੇ ਕਈ ਹਮਲਿਆਂ ਦਾ ਮੂੰਹ ਤੋੜ ਉੱਤਰ ਦਿੱਤਾ ਅਤੇ 6 ਘੰਟਿਆਂ ਦੀ ਲੜਾਈ ਵਿੱਚ ਦੋ ਸੌ ਤੋਂ ਵੀ ਵੱਧ ਪਠਾਣ ਮਾਰੇ ਗਏ।

ਸਿਪਾਹੀ ਗੁਰਮੁੱਖ ਸਿੰਘ ਨੇ ਕਰਨਲ ਹਾਫਟਨ ਨੂੰ ਹਿਲੋਗ੍ਰਾਫ ਰਾਹੀਂ ਸੰਦੇਸ਼ ਭੇਜਿਆ ਕਿ ਸਾਰਾਗੜੀ ਦੀ ਚੌਂਕੀ ਤੇ ਦੁਸ਼ਮਣ ਨੇ ਭਾਰੀ ਗਿਣਤੀ ਵਿੱਚ ਹਮਲਾ ਕਰ ਦਿੱਤਾ ਹੈ।  ਕਮਾਂਡਰ ਦੇ ਹੁਕਮ ਨਾਲ ਇਨਾਂ ਸਿਪਾਹੀਆਂ ਨੇ ਜਵਾਬ ਵਿੱਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਤਕਰੀਬਨ ਅੱਧਾ ਘੰਟਾ ਗੋਲੀ ਚੱਲਦੀ ਰਹੀ ਤਾਂ ਨਾਇਕ ਲਾਭ ਸਿੰਘ, ਭਗਵਾਨ ਸਿੰਘ ਅਤੇ ਸਿਪਾਹੀ ਜੀਵਨ ਸਿੰਘ ਨੇ ਚੌਂਕੀ ਤੋਂ ਬਾਹਰ ਆ ਕੇ ਪਠਾਣਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਾਰਾਗੜੀ ਚੌਕੀ ਦੇ ਅੰਦਰ ਫੌਜੀਆਂ ਨੇ ਹੋਰ ਸੈਨਿਕ ਹਥਿਆਰ ਅਤੇ ਗੋਲਾ-ਬਾਰੂਦ ਮੰਗਿਆਂ, ਪਰ ਚੌਂਕੀ ਦੇ ਅੰਦਰ ਕਿਸੇ ਤਰਾਂ ਦੀ ਮੱਦਦ ਪਹੰਚਾਉਣੀ ਮੁਸ਼ਕਲ ਸੀ ਅਜੇ ਉਨਾਂ ਨੇ ਦੁਸ਼ਮਣ ਦੇ ਕੁੱਝ ਹੀ ਬੰਦੇ ਮਾਰੇ ਸਨ ਕਿ ਭਗਵਾਨ ਸਿੰਘ ਸ਼ਹੀਦ ਹੋ ਗਿਆ ਅਤੇ ਲਾਭ ਸਿੰਘ ਬੁਰੀ ਤਰਾਂ ਜ਼ਖ਼ਮੀ ਹੋ ਗਿਆ।  ਜੀਵਨ ਸਿੰਘ ਅਤੇ ਲਾਭ ਸਿੰਘ ਨੇ ਭਗਵਾਨ ਸਿੰਘ ਦੀ ਲਾਸ਼ ਚੁੱਕ ਕੇ ਚੌਂਕੀ ਵਿੱਚ ਰੱਖ ਲਈ।  ਲਾਭ ਸਿੰਘ ਨੇ ਜ਼ਖ਼ਮੀ ਹਾਲਤ ਵਿੱਚ ਉਦੋਂ ਤੱਕ ਗੋਲੀ ਚਲਾਉਣੀ ਜਾਰੀ ਰੱਖੀ ਜਦੋਂ ਤੱਕ ਕਿ ਉਹ ਧਰਤੀ ਤੇ ਨਹੀਂ ਡਿੱਗ ਪਿਆ। ਸਿੱਖ ਬਹਾਦਰ ਸਿਪਾਹੀਆਂ ਨੇ ਦਸਮ ਗੁਰੂ ਗੋਬਿੰਦ ਸਿੰਘ ਜੀ ਦੇ  ਮਹਾਨ ਵਾਕ ‘‘ਸਵਾ ਲਾਖ ਸੇ ਏਕ ਲੜਾਉਂ,ਤਬੇ ਗੋਬਿੰਦ ਸਿੰਘ ਨਾਮ ਕਹਾਊਂ” ਨੂੰ ਸੱਚ ਕਰਕੇ ਦਿਖਾਇਆ।ਇਸ ਹਾਲਤ ਵਿੱਚ  ਵੀਰ ਸੈਨਿਕ ਇਕ ਤੋਂ ਬਾਅਦ ਇਕ ਸ਼ਹੀਦ ਹੁੰਦੇ ਗਏ ਅਤੇ ਜਦ ਗੋਲਾ ਬਾਰੂਦ ਖ਼ਤਮ ਹੋ ਗਿਆ ਤਾਂ ਉਨਾਂ ਨੇ ਤਲਵਾਰਾਂ ਅਤੇ ਸੰਗੀਨਾਂ ਨਾਲ ਦੁਸ਼ਮਣ ਦਾ ਮੁਕਾਬਲਾ ਕੀਤਾ। ਬਹਾਦਰ ਸਿੱਖ ਫੌਜੀਆਂ ਦੀ ਸ਼ਾਨਦਰ ਨਿਸ਼ਾਨੇਬਾਜ਼ੀ ਅਤੇ ਉਨਾਂ ਦੀ ਬਹਾਦਰੀ ਦੇ ਸਦਕੇ ਦੁਸ਼ਮਣ ਇਸ ਚੌਂਕੀ ਦੇ ਨੇੜੇ ਨਾ ਫੜਕ ਸਕਿਆ। ਇਸ ਲਈ ਦੁਸ਼ਮਣ ਨੇ ਆਖਰੀ ਹਥਿਆਰ ਵੱਜੋਂ ਸਾਰਾਗੜੀ ਚੌਂਕੀ ਦੇ ਆਲੇ-ਦੁਆਲੇ ਸੁੱਕੀਆਂ ਝਾੜੀਆਂ ਵਿੱਚ ਅੱਗ ਲਾ ਦਿੱਤੀ ਅਤੇ ਚੌਂਕੀ ਦੀ ਇਕ ਕੰਧ ਤੋੜ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਇਹ ਸਿਪਾਹੀ ਇਕ-ਇਕ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਪਠਾਣਾਂ ਨੂੰ ਮਾਰ ਕੇ ਸ਼ਹੀਦੀ ਪਾ ਗਏ ਤਾਂ ਗੁਰਮੁੱਖ ਸਿੰਘ ਹੀਲੋਗ੍ਰਾਫਰ ਜੋ ਕਿ ਖ਼ਬਰ ਦੇਣ ਦਾ ਇਕੋ ਇਕ ਵਸੀਲਾ ਸੀ ਨੇ ਕਿਲੇ ਦੇ ਕਮਾਂਡਰ ਨੂੰ ਕਿਲੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਤੱਕ 2 ਫੌਜੀਆਂ ਤੋਂ ਬਿਨਾਂ ਬਾਕੀ ਸਾਰੇ ਸ਼ਹੀਦ ਹੋ ਚੁੱਕੇ ਸਨ। 

ਕੁੱਝ ਸਮੇਂ ਬਾਅਦ ਇਨਾਂ ਫੌਜਿਆਂ ਦਾ ਕਮਾਂਡਰ ਹਵਾਲਦਾਰ ਈਸ਼ਰ ਸਿੰਘ ਇਕੱਲਾ ਹੀ ਰਹਿ ਗਿਆ ਅਤੇ ਉਸ ਦੇ ਆਲੇ-ਦੁਆਲੇ 20 ਸਾਥੀਆਂ ਦੀਆਂ ਲਾਸ਼ਾਂ ਪਈਆਂ ਸਨ। ਆਪਣੀ ਰਾਈਫਲ ਚੁੱਕ ਕੇ ਉਹ ਸਾਰਾਗੜੀ ਚੋਟੀ ਦੇ ਉਸ ਦਰਵਾਜ਼ੇ ਕੋਲ ਜਾ ਬੈਠਾ ਜਿਥੋ ਦੁਸ਼ਮਣ ਚੌਂਕੀ ਦੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬਹੁਤ ਹੌਲੀ ਨਾਲ ਜਿਵੇਂ ਕਿ ਉਹ ਫਾਇਰੰਗ ਰੇਂਜ਼ ਉੱਪਰ ਬੈਠਾ ਹੋਵੇ ਆਪਣੀ ਰਾਈਫਲ ਨੂੰ ਨੇੜੇ ਕੀਤਾ ਅਤੇ ਕਈ ਪਠਾਣਾਂ ਨੂੰ ਮੌਤ ਦੇ ਘਾਟ ਉਤਾਰਦਾ ਹੋਇਆ ਸ਼ਹੀਦੀ ਪਾ ਗਿਆ।  ਉਸ ਨੇ ਆਪਣੀ ਛਾਤੀ ਵਿੱਚ ਗੋਲੀ ਮਾਰ ਕੇ ਸ਼ਾਹਦਤ ਪ੍ਰਾਪਤ ਕੀਤੀ। ਇਸ ਉਪਰੰਤ ਸਾਰੇ ਵਾਤਾਵਰਨ ਤੇ ਖਾਮੋਸ਼ੀ ਦਿਖਾਈ ਦੇਣ ਲੱਗੀ ਅਤੇ ਇਹ ਚੁੱਪ ਦਾ ਵਾਤਾਵਰਣ ਉਸ ਸਮੇਂ ਸਮਾਪਤ ਹੋਇਆ ਜਦੋਂ ਦੁਸ਼ਮਣ ਨੇ ਇਹ ਦੇਖਿਆ ਕਿ ਹੁਣ ਉਸਦਾ ਮੁਕਾਬਲਾ ਕਰਨ ਵਾਲਾ ਕੋਈ ਨਹੀਂ। ਪਠਾਣਾਂ ਨੇ ਮਰਿਆਂ ਹੋਇਆਂ ਜਵਾਨਾਂ ਤੋਂ ਬਦਲਾ ਲਿਆ। ਬੰਦੂਕਾਂ ਆਦਿ ਚੁੱਕਣ ਤੋਂ ਬਾਅਦ ਚੌਂਕੀ ਨੂੰ ਅੱਗ ਲਗਾ ਦਿੱਤੀ। ਇਸ ਪ੍ਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਨਾਂ ਬਹਾਦਰ ਸਿੰਘਾਂ ਨੇ ਇੱਕ-ਇੱਕ ਕਰਕੇ ਬੜੀ ਸੂਰਬੀਰਤਾ ਨਾਲ ਸ਼ਹਾਦਤ ਪ੍ਰਾਪਤ ਕੀਤੀ।ਇਨਾਂ ਸੂਰਬੀਰ ਬਹਾਦਰਾਂ ਦੇ ਇਸ ਕਾਰਨਾਮੇ ਨੂੰ ਸਭ ਤੋਂ ਪਹਿਲਾਂ ਜਨਤਾ ਸਾਹਮਣੇ ਪੇਸ਼ ਕਰਨ ਦਾ ਸਿਹਰਾ ਅਲਾਹਾਬਾਦ ਦੇ ਉਸ ਸਮੇਂ ਦੇ  ਦੈਨਿਕ ਅੰਗਰੇਜ਼ੀ ਅਖਬਾਰ ‘‘ਪਾਇਨੀਅਰ” ਦੇ ਸਿਰ ਹੈ ਜਿਸ ਦੇ ਸੰਪਾਦਕ ਨੇ ਇਸ ਸਾਕੇ ਦੇ ਸਬੰਧ ਵਿੱਚ ਕਈ ਲੇਖ ਲਿਖੇ। ਇਨਾਂ ਲੇਖਾਂ ਦਾ ਪ੍ਰਣਾਮ ਇਹ ਹੋਇਆ ਕਿ ਬਰਤਾਨੀਆਂ ਵਿੱਚ  ਇੱਕ ਐਜੀਟੇਸ਼ਨ ਸ਼ੁਰੂ ਹੋਈ ਅਤੇ ਹਰ ਪਾਸਿਓਂ ਇਹ ਮੰਗ ਉੱਠੀ ਕਿ ਇਨਾਂ ਸਿੰਘਾਂ ਨੇ ਜੋ ਸੁਰਬੀਰਤਾ ਦਿਖਾਈ ਹੈ ਉਸ ਵੱਲ ਧਿਆਨ ਦੇਣ ਦੀ ਲੋੜ ਹੈ।  ਅਖਬਾਰਾਂ ਨੇ ਇਹ ਮੰਗ ਕੀਤੀ ਕਿ ਇਨਾਂ ਜਵਾਨਾਂ ਦੀ ਯਾਦ ਵਿੱਚ ਜਿਨਾਂ ਨੇ ਲਾ-ਜਵਾਬ ਬਹਾਦਰੀ ਦਾ ਸਬੂਤ ਦਿੱਤਾ, ਇੱਕ ਯਾਦਗਾਰ ਬਣਾਈ ਜਾਵੇ ਤਾਂ ਕਿ ਇਹ ਕੁਰਬਾਨੀ ਨਾ ਕਿ ਸਿੱਖ ਫੌਜ ਲਈ ਬਲਿਕ ਸਮੁੱਚੇ ਭਾਰਤ ਲਈ ਮਾਣ ਦੀ ਗੱਲ ਬਣ ਸਕੇ। ਅਖ਼ਬਾਰ ਦੇ ਵਿਚ ਛਪੇ ਲੇਖਾਂ ਦੇ ਪ੍ਰਤੀਕਰਮ ਦੇ ਸਿੱਟੇ ਵੱਜੋਂ ਇਹ ਫੇੈਸਲਾ ਕੀਤਾ ਗਿਆ ਕਿ ਵਜ਼ੀਰਸਤਾਨ ਜਿੱਥੇ ਇਨਾਂ ਜਵਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ, ਕੇਸਰੀ ਬਾਗ ਅੰਮਿ੍ਰਤਸਰ ਅਤੇ ਫਿਰੋਜ਼ਪੁਰ ਵਿਖੇ ਇਨਾਂ 21 ਸਿੰਘਾਂ ਫੌਜੀਆਂ ਦੀ ਯਾਦਗਾਰ ਵਿੱਚ ਸਾਰਾਗੜੀ ਮੈਮੋਰੀਅਲ ਗੁਰਦੁਵਾਰਾ ਸਾਹਿਬ ਸਥਾਪਤ ਕੀਤੇ ਜਾਣ। 

ਇਨਾਂ 21 ਸ਼ਹੀਦਾਂ ਵਿੱਚੋਂ ਜਿਆਦਾ ਸ਼ਹੀਦਾਂ ਦਾ ਸਬੰਧ ਫਿਰੋਜ਼ਪੁਰ ਤੇ  ਅੰਮਿ੍ਰਤਸਰ ਨਾਲ ਸੀ।  ਇਤਿਹਾਸਕ ਸਾਰਾਗੜੀ ਗੁਰਦੁਵਾਰਾ ਫਿਰੋਜ਼ਪੁਰ ਤੇ  27 ਹਜ਼ਾਰ ਇਕ ਸੋ 18 ਰੁਪਏ  ਖਰਚ ਆਏ ਸਨ ਜੋ ਜਨਤਾ ਰਾਹੀਂ ਇਕਠੇ ਕੀਤੇ ਗਏ ਸਨ। ਇਹ ਗੁਰਦਵਾਰਾ 1902 ਵਿਚ ਬਣਾਇਆ ਗਿਆ ਅਤੇ ਇਸ ਦਾ ਉਦਘਾਟਨ 18 ਜਨਵਰੀ, 1904 ਨੂੰ ਪੰਜਾਬ ਦੇ ਉੁਸ ਸਮੇਂ ਦੇ ਲੈਫਟੀਨੈਂਟ ਗਵਰਨਰ ਸਰ ਚਾਰਲਸ ਮੌਂਟਗੁਮਰੀ ਰੀਵਾਜ ਨੇ ਕੀਤਾ ਸੀ।ਇਹੋ ਜਿਹੀ ਕੁਰਾਬਨੀ ਅਤੇ ਬਹਾਦਰੀ, ਜੋ ਸਿੱਖ ਫੌਜੀਆਂ ਵੱਲੋਂ ਉੱਤਰ-ਪੱਛਮ ਸਰਹੱਦ ਤੇ ਵਿਖਾਈ ਗਈ ਪਹਿਲਾਂ ਕਦੇ ਨਹੀਂ ਵੇਖੀ ਗਈ। ਇਸ ਉਪਰੰਤ ਇੰਡੀਅਨ ਹੀਰੋਜ਼ ਫੰਡ ਖੋਲਿਆ ਗਿਆ ਜਿਸ ਵਿੱਚ ਇਗਲੈਂਡ ਦੀ ਮਹਾਰਾਣੀ ਅਤੇ ਹੋਰਨਾਂ ਨੇ ਭਾਰਤ ਵਿੱਚ ਅਤੇ ਇੰਗਲੈੱਡ ਵਿੱਚ ਦਿਲ ਖੋਲ ਕੇ ਚੰਦਾ ਦਿੱਤਾ।  ਇਨਾਂ 21 ਜਵਾਨਾਂ ਵਿਚ ਹਰ ਇਕ ਨੂੰ ਇੰਡੀਅਨ ਆਰਡਰ ਆਫ ਮੈਰਿਟ, ਜਿਹੜਾ ਕਿ ਉਸ ਸਮੇਂ ਉੱਚ ਸਰਵੋਤਮ ਜੰਗੀ ਇਨਾਮ ਸੀ, ਨਾਲ ਸਨਮਾਨਿਆ ਗਿਆ ਅਤੇ ਇਨਾਂ ਦੀਆਂ ਵਿੱਧਵਾਵਾਂ ਨੂੰ ਉਸ ਸਮੇਂ ਮੁਤਾਬਿਕ ਪੈਨਸ਼ਨ ਅਤੇ 500 ਰੁਪਏ ਨੱਕਦ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਉਹਨਾਂ ਦੇ ਆਸ਼ਰਿਤਾਂ ਨੂੰ 50-50 ਏਕੜ (ਦੋ-ਦੋ ਮੁਰੱਬੇ) ਜ਼ਮੀਨ ਦਿੱਤੀ ਗਈ ਸੀ। ਇਸ ਯੁੱਧ ਦਾ ਸ਼ੁਮਾਰ ਦੁਨੀਆਂ ਦੇ 10 ਬੇਹਤਰੀਨ ਯੁੱਧਾਂ ਵਿਚ ਕੀਤਾ ਜਾਂਦਾ ਹੈ। ਸਿੱਖ ਫੌਜੀਆਂ ਦੀ ਲਾਸਾਨੀ ਕੁਰਬਾਨੀ ਦਾ ਇਤਿਹਾਸ ਅੱਜ ਵੀ ਇਗਲੈਂਡ ਤੇ ਫਰਾਂਸ ਸਮੇਤ ਕਈ ਦੇਸ਼ਾ ਦੇ ਸਕੂਲਾ ਵਿਚ ਪੜਾਇਆ ਜਾਂਦਾ ਹੈ।ਸਾਰਾਗੜੀ ਦੀ ਲੜਾਈ ਵਿਚ ਸ਼ਹੀਦ ਹੋਣ ਵਾਲੇ ਬਹਾਦਰ ਜਵਾਨਾਂ ਦੇ ਨਾਮ  ਹਵਾਲਦਾਰ ਈਸ਼ਰ ਸਿੰਘ, ਨਾਇਕ ਲਾਭ ਸਿੰਘ, ਲਾਂਸ ਨਾਇਕ ਚੰਦਾ ਸਿੰਘ, ਸਿਪਾਹੀ ਸੁੱਧ ਸਿੰਘ, ਸਾਹਿਬ ਸਿੰਘ, ਉੱਤਮ ਸਿੰਘ, ਨਰੈਣ ਸਿੰਘ, ਗੁਰਮੁੱਖ ਸਿੰਘ, ਜੀਵਨ ਸਿੰਘ, ਰਾਮ ਸਿੰਘ, ਹੀਰਾ ਸਿੰਘ, ਦਇਆ ਸਿੰਘ, ਭੋਲਾ ਸਿੰਘ, ਜੀਵਨ ਸਿੰਘ, ਗੁਰਮੁੱਖ ਸਿੰਘ, ਭਗਵਾਨ ਸਿੰਘ, ਰਾਮ ਸਿੰਘ, ਬੂਟਾ ਸਿੰਘ, ਜੀਵਨ ਸਿੰਘ, ਅਨੰਦ ਸਿੰਘ, ਅਤੇ ਭਗਵਾਨ ਸਿੰਘ ਹਨ।ਇਸ ਵਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸਾਰਾਗੜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 12 ਸਤੰਬਰ 2021 ਨੂੰ ਇਤਿਹਾਸਕ ਗੁਰੂਦੁਆਰਾ ਸਾਰਾਗੜੀ ਸਾਹਿਬ ਫਿਰੋਜਪੁਰ ਵਿਖੇ ਮਨਾਇਆ ਜਾਣਾ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਇਸ ਸਮਾਗਮ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਭਾਗ ਲੈਣਗੇ।          

 

Tags: Saragarhi , Khas Khabar , Battle of Saragarhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD