Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਸਿਹਤ ਸਹੂਲਤਾਂ, ਸਿੱਖਿਆ ਤੇ ਸੁੰਦਰੀਕਰਨ ਲਈ ਜੰਗੀ ਪੱਧਰ ਉਤੇ ਕੰਮ ਜਾਰੀ: ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਨੇ ਲੋਕਾਂ ਨੂੰ ਰਜਿਸਟਰਡ ਉਸਾਰੀ ਲਾਭਪਾਤਰੀਆਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 10 Sep 2021

Last updated on: Sep 10, 2021, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ  ਕਰਵਾਉਣ, ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਅਤੇ ਪਿੰਡਾਂ ਨੂੰ ਸ਼ਹਿਰੀ ਦਿੱਖ ਦੇਣ ਲਈ ਵੱਡੇ ਪੱਧਰ ਉਤੇ ਕੰਮ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਨਾਲ ਰਾਜ ਦੇ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਆਈ ਹੈ ਕਿਉਂਕਿ ਲੋਕਾਂ ਨੂੰ ਹੁਣ ਪੰਜ ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਮਿਲ ਜਾਂਦਾ ਹੈ।ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਤੇ ਸਿੱਖਿਆ ਖੇਤਰਾਂ ਵਿੱਚ ਮਿਸਾਲੀ ਕਦਮ ਚੁੱਕੇ ਹਨ, ਜਿਸ ਨਾਲ ਦੋਵੇਂ ਖੇਤਰਾਂ ਵਿੱਚ ਸੂਬਾ ਪਹਿਲੀ ਕਤਾਰ ਵਿੱਚ ਖੜ੍ਹਾ ਹੈ। ਸਿਹਤ ਸੰਭਾਲ ਖੇਤਰ ਵਿੱਚ ਕੋਵਿਡ ਨਾਲ ਸਿੱਝਣ ਵਿੱਚ ਦਿਖਾਏ ਹੌਸਲੇ ਤੇ ਦ੍ਰਿੜ੍ਹਤਾ ਦੀ ਪੂਰੇ ਦੇਸ਼ ਵਿੱਚ ਸ਼ਲਾਘਾ ਹੋਈ, ਜਦੋਂ ਕਿ ਸਿੱਖਿਆ ਪੱਖੋਂ ਵੀ ਪੰਜਾਬ ਪੂਰੇ ਮੁਲਕ ਵਿੱਚੋਂ ਪਹਿਲੇ ਨੰਬਰ ਉਤੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਜਿਸਟਰਡ ਉਸਾਰੀ ਲਾਭਪਾਤਰੀਆਂ ਨੂੰ ਵੱਖ ਵੱਖ ਸਕੀਮਾਂ ਤਹਿਤ ਵੱਡੇ ਪੱਧਰ ਉਤੇ ਲਾਭ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਨੇ ਹਾਲ ਹੀ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੁੱਗਣੀਆਂ ਕਰ ਕੇ ਆਪਣਾ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ।ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਪਿੰਡ ਸ਼ਾਮਪੁਰ ਦੇ ਜਨਰਲ ਧਰਮਸ਼ਾਲਾ ਲਈ 5 ਲੱਖ ਅਤੇ ਐਸ.ਈ. ਧਰਮਸ਼ਾਲਾ ਲਈ 5 ਲੱਖ ਅਤੇ ਨਿਕਾਸੀ ਦੇ ਨਾਲੇ ਲਈ 1 ਲੱਖ ਰੁਪਏ ਕੁੱਲ 11 ਲੱਖ ਰੁਪਏ ਦੇ ਚੈੱਕ ਦਿੱਤੇ। 

ਕੈਬਨਿਟ ਮੰਤਰੀ ਨੇ ਪਿੰਡ ਗੋਬਿੰਦਗੜ੍ਹ ਵਿੱਚ ਸਟਰੀਟ ਲਾਇਟਾਂ ਲਈ ਇਕ ਲੱਖ ਰੁਪਏ ਸ਼ਮਸ਼ਾਨ ਘਾਟ ਸ਼ੈੱਡ ਦੀ ਚਾਰਦੀਵਾਰੀ ਲਈ 5 ਲੱਖ, ਛੱਪੜ ਦੀ ਚਾਰਦੀਵਾਰੀ ਲਈ 5 ਲੱਖ ਰੁਪਏ ਅਤੇ ਸਕੂਲ ਦੇ ਨਵੀਕੀਕਰਨ ਲਈ 1 ਕਰੋੜ ਰੁਪਏ ਕੁੱਲ 1 ਕਰੋੜ 11 ਲੱਖ ਰੁਪਏ ਦੇ ਚੈੱਕ ਦਿੱਤੇ।  ਪਿੰਡ ਢੇਲਪੁਰ ਗਲੀਆਂ ਨਾਲੀਆਂ ਲਈ 4 ਲੱਖ , ਗਡਾਣਾ ਗਲੀਆਂ ਨਾਲੀਆਂ ਲਈ 3 ਲੱਖ, ਕਮਿਊਨਿਟੀ ਸੈਂਟਰ ਰਿਪੇਅਰ ਲਈ 5 ਲੱਖ ਅਤੇ ਐਸ.ਸੀ. ਸ਼ਮਸ਼ਾਨਘਾਟ ਵਰਾਂਡੇ ਤੇ ਚਾਰ ਦੀਵਾਰੀ ਲਈ 5 ਲੱਖ ਰੁਪਏ ਸਮੇਤ ਕੁੱਲ 13 ਲੱਖ ਰੁਪਏ, ਪਿੰਡ ਧੀਰਪੁਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ 3 ਲੱਖ ਅਤੇ ਸ਼ਮਸ਼ਾਨਘਾਟ ਵਰਾਂਡੇ ਵਾਸਤੇ 2.50 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਦਿੱਤੇ ।ਸ. ਸਿੱਧੂ ਨੇ ਪਿੰਡ ਸਨੇਟਾ ਵਿੱਚ ਟੋਭੇ ਦੇ ਸੁੰਦਰੀਕਰਨ ਲਈ 20 ਲੱਖ , ਮੁਸਲਿਮ ਧਰਮਾਸ਼ਾਲਾ ਲਈ 6 ਲੱਖ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 3 ਲੱਖ ਰੁਪਏ ਕੁੱਲ 29 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਦਿੱਤੇ ।ਇਸ ਮੌਕੇ ਯੂਥ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਜਸਵਿੰਦਰ ਕੌਰ, ਠੇਕੇਦਾਰ ਮੋਹਨ ਸਿੰਘ ਬਠਲਾਣਾ ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਪੰਚਾਇਤ ਸਮਿਤੀ ਖਰੜ, ਐਡਵੋਕੇਟ ਗੁਰਿੰਦਰ ਸਿੰਘ ਦੈੜੀ ਡਾਇਰੈਕਟਰ ਮਿਲਕ ਪਲਾਂਟ, ਨੰਬਰਦਾਰ ਗੁਰਚਰਨ ਸਿੰਘ ਗੀਗੇਮਾਜਰਾ, ਗੁਰਵਿੰਦਰ ਸਿੰਘ ਬੜੀ, ਰਾਜਿੰਦਰ ਸਿੰਘ ਰਾਏਪੁਰ ਕਲਾਂ, ਹਰਭਜਨ ਸਿੰਘ ਤਾਰਾ ,ਇੰਦਰਜੀਤ ਸਰਪੰਚ ਸ਼ਾਮਪੁਰ, ਪਰਮਜੀਤ ਸਰਪੰਚ ਗੋਬਿੰਦਗੜ੍ਹ, ਚੌਧਰੀ ਰਾਮ ਈਸ਼ਵਰ, ਬਲਵਿੰਦਰ ਸਿੰਘ ਪੰਚ, ਹਰਜਿੰਦਰ ਸਿੰਘ ਸਰਪੰਚ ਢੇਲਪੁਰ, ਹਰਿੰਦਰ ਸਿੰਘ ਜੋਨੀ ਸਰਪੰਚ ਗਡਾਣਾ, ਸੋਮਨਾਥ ਸਾਬਕਾ ਸਰਪੰਚ ਗਡਾਣਾ, ਜਸਵੀਰ ਕੌਰ ਸਰਪੰਚ ਧੀਰਪੁਰ, ਭਾਗ ਸਿੰਘ ਸਾਬਕਾ ਸਰਪੰਚ ਧੀਰਪੁਰ, ਚੌਧਰੀ ਭਗਤਰਾਮ ਸਰਪੰਚ ਸਨੇਟਾ, ਚੌਧਰੀ ਰੀਸ਼ੀਪਾਲ ਸਾਬਕਾ ਸਰਪੰਚ ਸਨੇਟਾ ਸਮੇਤ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD