Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਦੂਜੇ ਨੌਕਰੀ ਮੇਲੇ ਵਿੱਚ 500 ਤੋਂ ਵੱਧ ਉਮੀਦਵਾਰਾਂ ਨੂੰ ਨੌਕਰੀਆਂ ਮਿਲੀਆਂ

Punjab Admin, Mega Job Fair, Chandigarh Group of Colleges Landran, Chandigarh Group of Colleges, Dr. Himanshu Aggarwal

Web Admin

Web Admin

5 Dariya News

ਐਸ.ਏ.ਐਸ. ਨਗਰ , 11 Sep 2021

Last updated on: Sep 11, 2021, 00:00 IST

ਹਰ ਬੇਰੋਜ਼ਗਾਰ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਦੂਜਾ ਮੈਗਾ ਰੋਜ਼ਗਾਰ ਮੇਲਾ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਲਾਂਡਰਾਂ ਵਿਖੇ ਕਰਵਾਇਆ ਗਿਆ, ਜੋ 522 ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਸਹਾਈ ਹੋਇਆ।ਐਸ.ਡੀ.ਐਮ. ਮੋਹਾਲੀ ਹਰਬੰਸ ਸਿੰਘ ਦੇ ਨਾਲ ਮੇਲੇ ਦਾ ਉਦਘਾਟਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਲਾਏ ਜਾ ਰਹੇ ਇਸ ਰੋਜ਼ਗਾਰ ਮੇਲੇ ਵਿੱਚ 700 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ। ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਏਡੀਸੀ (ਡੀ) ਨੇ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਰੋਜ਼ਗਾਰ ਮੇਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਗੋਇਲ ਨੇ ਦੱਸਿਆ ਕਿ ਹੋਰ ਕੰਪਨੀਆਂ ਤੋਂ ਇਲਾਵਾ ਪ੍ਰਮੁੱਖ ਕੰਪਨੀਆਂ ਜਿਵੇਂ ਕਿ ਰਿਲਾਇੰਸ, ਐਚ.ਡੀ.ਐਫ.ਸੀ., ਟਾਟਾ ਏਆਈਜੀ, ਪਿਉਮਾ ਸੋਰਸ, ਕੋਟਕ ਮਹਿੰਦਰਾ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ, ਪੁਖਰਾਜ, ਜ਼ਮੈਟੋ, ਐਚਸੀਐਲ ਨੇ ਭਾਗ ਲਿਆ। ਮੌਜੂਦਾ ਨੌਕਰੀ ਮੇਲੇ ਵਿੱਚ 522 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ, ਜਦੋਂ ਕਿ 40 ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਚੁਣਿਆ ਗਿਆ ਹੈ। ਇਸ ਤੋਂ ਇਲਾਵਾ 43 ਉਮੀਦਵਾਰਾਂ ਨੂੰ ਸਵੈ ਰੋਜ਼ਗਾਰ ਲਈ ਚੁਣਿਆ ਗਿਆ ਹੈ।ਮੌਜੂਦਾ ਨੌਕਰੀ ਮੇਲੇ ਦੀ ਸਫਲਤਾ ਲਈ, ਡਿਪਟੀ ਡਾਇਰੈਕਟਰ ਸੀਜੀਸੀ ਲਾਂਡਰਾਂ ਨਵਨੀਤ ਸਿੰਘ ਨੇ ਵਿਦਿਆਰਥੀਆਂ/ਉਮੀਦਵਾਰਾਂ ਦੀ ਲਾਮਬੰਦੀ ਤੇ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ।ਸਮਾਗਮ ਦੌਰਾਨ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਸਵੈ-ਰੋਜ਼ਗਾਰ ਲਈ ਚੱਲ ਰਹੀਆਂ ਪੰਜਾਬ ਸਰਕਾਰ ਦੀਆਂ ਵੱਖ -ਵੱਖ ਸਕੀਮਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਡਿਪਟੀ ਸੀਈਓ ਮਨਜੇਸ਼ ਸ਼ਰਮਾ, ਰੋਜ਼ਗਾਰ ਅਫਸਰ ਹਰਪ੍ਰੀਤ ਸਿੱਧੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Punjab Admin , Mega Job Fair , Chandigarh Group of Colleges Landran , Chandigarh Group of Colleges , Dr. Himanshu Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD