Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੁਲਿਸ ਕਮਿਸ਼ਨਰ ਵੱਲੋਂ ਘਿਨੌਣੇ ਅਪਰਾਧਾਂ ਵਿੱਚ ਲੋੜੀਂਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ

ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਤੇ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਨਾਉਣ ਲਈ ਕਿਹਾ

Commissioner of Police Jalandhar, Dr. Sukhchain Singh Gill, Jalandhar

Web Admin

Web Admin

5 Dariya News

ਜਲੰਧਰ , 11 Sep 2021

Last updated on: Sep 11, 2021, 00:00 IST

ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਨੀਵਾਰ ਨੂੰ ਜਲੰਧਰ ਕਮਿਸ਼ਨਰੇਟ ਦੇ ਸਮੂਹ ਅਧਿਕਾਰੀਆਂ ਨੂੰ ਪੈਂਡਿੰਗ ਜਾਂਚ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਪੁਲਿਸ ਲਾਈਨਜ਼ ਵਿਖੇ ਆਪਣੀ ਪਲੇਠੀ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਸਮੂਹ ਐਸ.ਐਚ.ਓਜ਼ ਨੂੰ ਸਿਸਟਮ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ 'ਥਾਣਾ ਪੱਧਰ' 'ਤੇ ਵੱਧ ਤੋਂ ਵੱਧ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਡਾ. ਗਿੱਲ ਨੇ ਘਿਨੌਣੇ ਅਪਰਾਧਾਂ, ਖਾਸ ਕਰਕੇ ਐਨ.ਡੀ.ਪੀ.ਐਸ. ਐਕਟ ਵਿੱਚ ਪੀ.ਓਜ਼ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ 'ਤੇ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਰਾਹੀਂ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ।ਪੁਲਿਸ ਕਮਿਸ਼ਨਰ, ਜਿਨ੍ਹਾਂ ਦੇ ਨਾਲ ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਵੀ ਮੌਜੂਦ ਸਨ, ਨੇ ਸਪੱਸ਼ਟ ਕਿਹਾ ਕਿ ਸ਼ਹਿਰ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੇ ਅਪਰਾਧਾਂ ਖਿਲਾਫ਼ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਉਣ ਦੀ ਲੋੜ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸੁਰੱਖਿਆ ਅਤੇ ਗਸ਼ਤ ਵਧਾ ਕੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਸਟਰੀਟ ਕ੍ਰਾਈਮ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਟੀਮਾਂ/ਪੀ.ਸੀ.ਆਰ. ਸਟਾਫ਼ ਨੂੰ ਸ਼ਹਿਰ ਵਿੱਚ 24 ਘੰਟੇ ਗਸ਼ਤ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ, ਖਾਸ ਕਰਕੇ ਸ਼ੌਪਿੰਗ ਮਾਲਜ਼, ਬਾਜ਼ਾਰਾਂ ਅਤੇ ਸਮੇਤ ਹੋਰਾਂ ਥਾਵਾਂ, ਜਿੱਥੇ ਭਾਰੀ ਭੀੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।ਇਸ ਦੌਰਾਨ ਉਨ੍ਹਾਂ ਐਸ.ਐਚ.ਓਜ਼. ਨੂੰ ਆਪਣੇ ਸਬੰਧਤ ਥਾਣਿਆਂ ਵਿੱਚ ਪਈਆਂ ਕੇਸ ਪ੍ਰਾਪਰਟੀਜ਼ ਦੀ ਸੂਚੀ ਤਿਆਰ ਕਰਨ ਅਤੇ ਉਚਿਤ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਉਨ੍ਹਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।ਡਾ. ਗਿੱਲ ਨੇ ਐਸ.ਐਚ.ਓਜ਼ ਨੂੰ ਨਾਗਰਿਕਾਂ ਵੱਲੋਂ ਪੁਲਿਸ ਥਾਣਿਆਂ ਵਿੱਚ ਕੀਤੀ ਹਰੇਕ ਸ਼ਿਕਾਇਤ ਨੂੰ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪੋਕਸੋ ਅਤੇ ਅਗਵਾ ਦੇ ਸਾਰੇ ਪੈਂਡਿੰਗ ਮਾਮਲਿਆਂ ਦਾ ਨਿਪਟਾਰਾ ਕਰਕੇ ਨਤੀਜਾ-ਮੁਖੀ ਢੰਗ ਨਾਲ ਕੰਮ ਕਰਨ ਲਈ ਕਿਹਾ।

 

Tags: Commissioner of Police Jalandhar , Dr. Sukhchain Singh Gill , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD