Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਐਲਾਨੇ ਗਏ ਲਾਹੇਵੰਦ ਭਾਅ ਸਦਕਾ ਗੰਨਾ ਕਾਸ਼ਤਕਾਰਾਂ ਵਿੱਚ ਭਾਰੀ ਉਤਸ਼ਾਹ : ਸੰਤੋਖ ਸਿੰਘ ਚੌਧਰੀ

ਕਿਹਾ, ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਕੁਆਲਟੀ ਇਨਪੁੱਟਸ ਮੁਹੱਈਆ ਕਰਵਾਉਣ ਲਈ ਵਚਨਬੱਧ

Santokh Singh Chaudhary, Chaudhary Santokh Singh, Punjab Pradesh Congress Committee, Congress, Jalandhar, Punjab Congress

Web Admin

Web Admin

5 Dariya News

ਜਲੰਧਰ , 11 Sep 2021

Last updated on: Sep 11, 2021, 00:00 IST

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਐਲਾਨੇ ਗਏ ਲਾਹੇਵੰਦ ਭਾਅ ਸਦਕਾ ਗੰਨਾ ਕਾਸ਼ਤਕਾਰਾਂ ਵਿੱਚ ਭਾਰੀ ਉਤਸ਼ਾਹ ਹੈ । ਇਹ ਪ੍ਰਗਟਾਵਾ ਜਲੰਧਰ ਤੋਂ ਲੋਕ ਸਭਾ ਮੈਂਬਰ ਸ਼੍ਰੀ ਸੰਤੋਖ ਸਿੰਘ ਚੌਧਰੀ ਨੇ ਦਾਣਾ ਮੰਡੀ, ਪਿੰਡ ਅੱਪਰਾ ਬਲਾਕ ਫਿਲੌਰ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਲਗਾਏ ਕਿਸਾਨ ਸਿਖਲਾਈ ਕੈਂਪ ਵਿੱਚ ਜ਼ਿਲ੍ਹੇ ਭਰ ਤੋਂ ਪੁੱਜੇ ਲਗਭਗ 300 ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀਆਂ ਬਿਹਤਰ ਮੰਡੀਕਰਨ ਸਹੂਲਤਾਂ ਨਿਰੰਤਰ ਮੁਹੱਈਆ ਕਰਵਾਈਆਂ ਗਈਆਂ ਹਨ। ਕੋਵਿਡ-19 ਦੀ ਵਿਸ਼ਵਵਿਆਪੀ ਮਹਾਂਮਾਰੀ ਦੌਰਾਨ ਵੀ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਗਿਆ ਅਤੇ ਬਣਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਨਿਰੋਲ ਆਮਦਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਕੁਆਲਟੀ ਇਨਪੁੱਟਸ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਆਯੋਜਿਤ ਇਸ ਕਿਸਾਨ ਸਿਖਲਾਈ ਕੈਂਪ ਵਿੱਚ ਖੇਤੀ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸੰਭਾਲ ਅਤੇ ਕਮਾਦ ਦੀ ਕਾਸ਼ਤ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਕਮਾਦ ਦੀ ਖੇਤੀ ਨੂੰ ਹੱਲਾ-ਸ਼ੇਰੀ ਦੇਣ ਨਾਲ ਇਸ ਫ਼ਸਲ ਸਦਕਾ ਸਬੰਧਤ ਵੱਖ-ਵੱਖ ਰੋਜ਼ਗਾਰ ਦੇ ਵਸੀਲਿਆਂ ਵਿੱਚ ਵੀ ਵਾਧਾ ਹੋਵੇਗਾ।      

ਉਨ੍ਹਾਂ ਕਿਹਾ ਕਿ ਖੇਤੀ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸੰਭਾਲ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਰਹਿੰਦ-ਖੂਹੰਦ ਸਾੜਨ ਕਾਰਨ ਪੈਦਾ ਹੋਣ ਵਾਲੇ ਧੂੰਏਂ ਕਰਕੇ ਵਡਮੁੱਲੇ ਵਾਤਾਵਰਣ ਨੂੰ ਵੀ ਪਲੀਤ ਹੋਣ ਤੋਂ ਬਚਾਇਆ ਜਾ ਸਕਦਾ ਹੈ।ਇਸ ਤੋਂ ਪਹਿਲਾ ਡਿਪਟੀ ਡਾਇਰੈਕਟਰ ਕੇ. ਵੀ. ਕੇ ਡਾ. ਸੰਜੀਵ ਕਟਾਰੀਆ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਵਾਸਤੇ ਮੁਹੱਈਆ ਕੀਤੀਆਂ ਜਾ ਰਹੀਆਂ ਸਿਖਲਾਈ ਸਹੂਲਤਾਂ ਅਤੇ ਫਸਲਾਂ 'ਤੇ ਕੀੜੇ-ਕਮੌੜੇ ਦਾ ਹਮਲੇ ਅਤੇ ਉਸ ਤੋਂ ਬਚਾਓ ਦੇ ਢੰਗ ਦੱਸੇ ਗਏ ।ਡਾ. ਰਿਤੂ ਰਾਜ ਕੇ. ਵੀ. ਕੇ. ਨੂਰਮਹਿਲ ਵੱਲੋਂ ਫਸਲਾਂ ਦੀਆਂ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ । ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਬਲਬੀਰ ਚੰਦ ਨੇ ਕਮਾਦ ਦੀ ਖੇਤੀ ਬਾਰੇ, ਸਹਾਇਕ ਖੇਤੀਬਾੜੀ ਇੰਜ. (ਸੰਦ) ਸ਼੍ਰੀ ਨਵਦੀਪ ਸਿੰਘ ਨੇ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸੰਭਾਲ ਬਾਰੇ ਵਿਸ਼ੇਸ਼ ਤੌਰ 'ਤੇ ਪੁੱਜੇ ਵੱਖ-ਵੱਖ ਸੀ.ਐਚ.ਸੀ ਸੈਂਟਰਾਂ ਸਕੱਤਰ ਸਹਿਕਾਰੀ ਸਭਾਵਾਂ, ਕੰਬਾਈਨ ਆਪ੍ਰੇਟਰਾਂ ਆਦਿ ਨੂੰ ਜਾਗਰੂਕ ਕੀਤਾ। ਅਖੀਰ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਆਤਮਾ ਸਕੀਮ ਅਤੇ ਹੋਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਖੇਤੀ ਖਰਚੇ ਘਟਾਉਣ ਅਤੇ ਕੁਦਰਤੀ ਵਸੀਲੇ ਬਚਾਉਣ ਦੇ ਨਾਲ-ਨਾਲ ਕਿਸਾਨਾਂ ਦੀ ਨਿਰੋਲ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਮਾਦ ਦੇ ਭਾਅ ਵਿੱਚ ਵਾਧਾ ਕਰਨ ਸਦਕਾ ਕਮਾਦ ਦੇ ਰਕਬੇ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸੰਭਾਲ ਵਾਸਤੇ ਕੀਤੇ ਜਾ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।

 

Tags: Santokh Singh Chaudhary , Chaudhary Santokh Singh , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD