Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਖਵਿੰਦਰ ਕੌਰ ਗਰਚਾ ਨੂੰ ਟਿਕਟ ਨਾ ਦਿੱਤੇ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਭਾਰੀ ਰੋਸ

ਕਾਂਗਰਸੀ ਵਰਕਰਾਂ ਵੱਲੋਂ ਬੀਬੀ ਗਰਚਾ ਨੂੰ ਅਜ਼ਾਦ ਚੋਣ ਲੜਨ ਦੀ ਸਲਾਹ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 06 Jan 2012

Last updated on: Jan 06, 2012, 00:00 IST

ਕਾਂਗਰਸ ਪਾਰਟੀ ਦੀ ਹਾਈਕਮਾਨ ਵੱਲੋਂ ਵਿਧਾਨ ਸਭਾ ਚੋਣਾਂ ਲਈ ਐਲਾਨੀ ਗਈ ਉਮੀਦਵਾਰਾਂ ਦੀ ਸੂਚੀ ਤੋਂ ਬਾਅਦ ਜਿੱਥੇ ਆਪਣੇ ਆਪ ਨੂੰ ਕਾਗਰਸ ਪਾਰਟੀ ਦੇ ਦਿੱਗਜ਼ ਲੀਡਰ ਅਖਵਾਉਣ ਵਾਲੇ ਉਮੀਦਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਥੇ ਹਲਕਾ ਮੋਹਾਲੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਪ੍ਰਚਾਰ ਕਮੇਟੀ ਦੀ ਮੈਂਬਰ ਬੀਬੀ ਲਖਵਿੰਦਰ ਕੌਰ ਗਰਚਾ ਨੂੰ ਹਲਕਾ ਮੋਹਾਲੀ ਤੋਂ ਟਿਕਟ ਨਾ ਦਿੱਤੇ ਜਾਣ 'ਤੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਰੋਸ ਹੈ।ਹਲਕੇ ਦੇ ਪ੍ਰਸਿੱਧ ਕਾਂਗਰਸੀ ਆਗੂਆਂ ਹਰਿੰਦਰਪਾਲ ਸਿੰਘ ਬਿੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਹਾਲੀ, ਕੁਲਜੀਤ ਸਿੰਘ ਬੇਦੀ, ਡਾ. ਅਨਵਰ ਹੁਸੈਨ, ਰਾਮ ਆਸਰਾ ਸਨੇਟਾ, ਜਸਵਿੰਦਰ ਸਿੰਘ ਕਾਕਾ, ਸੁਖਵੰਤ ਸਿੰਘ ਗਿੱਲ, ਮਹਿੰਦਰ ਸਿੰਘ ਸੋਢੀ, ਮਾਸਟਰ ਰਾਜ ਕੁਮਾਰ, ਨੰਬਰਦਾਰ ਗਮਦੂਰ ਸਿੰਘ, ਅਮਰੀਕ ਸਿੰਘ ਭੱਟੀ, ਸੂਬੇਦਾਰ ਭਜਨ ਸਿੰਘ ਸਰਪੰਚ ਅਤੇ ਅਵਤਾਰ ਸਿੰਘ ਦੈੜੀ ਆਦਿ ਆਗੂਆਂ ਨੇ ਬੀਬੀ ਗਰਚਾ ਨੂੰ ਜ਼ੋਰ ਪਾਉਂਦਿਆਂ ਕਿਹਾ ਕਿ ਜੇਕਰ ਕਾਂਗਰਸ ਦੀ ਹਾਈਕਮਾਨ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਹੈ ਤਾਂ ਉਹ ਅਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜਨ ਅਤੇ ਉਹ ਬੀਬੀ ਗਰਚਾ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣਗੇ।ਉਕਤ ਆਗੂਆਂ ਨੇ ਕਿਹਾ ਕਿ ਬੀਬੀ ਗਰਚਾ ਜੋ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਪ੍ਰਤੀਨਿਧਤਾ ਕਰਦੇ ਆ ਰਹੇ ਹਨ ਅਤੇ ਇੱਕ ਸੂਝਵਾਨ ਨੇਤਾ ਵਜੋਂ ਲੋਕਾਂ ਵਿੱਚ ਵਿਚਰਦੇ ਰਹੇ ਹਨ ਅਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਵੀ ਬੀਬੀ ਗਰਚਾ ਨੇ ਚੋਣ ਪ੍ਰਚਾਰ ਵਿੱਚ ਦਿਨ ਰਾਤ ਇੱਕ ਕੀਤਾ ਹੈ ਅਤੇ ਟਿਕਟ ਦੇ ਸਹੀ ਦਾਅਵੇਦਾਰ ਹਨ।

ਅਜ਼ਾਦ ਉਮੀਦਵਾਰ ਵੱਜੋਂ ਚੋਣ ਲੜਨ ਦੀ ਗੱਲ ਦੀ ਪੁਸ਼ਟੀ ਕਰਦਿਆਂ ਹਲਕੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰ ਮੋਹਾਲੀ ਵਿੱਚ ਚੰਗਾ ਅਸਰ ਰਸੂਖ ਅਤੇ ਜਨਅਧਾਰ ਰੱਖਣ ਵਾਲੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਉਨ੍ਹਾਂ ਨਾਲ ਦਿਲੀ ਮੋਹ ਹੈ ਕਿਉਂਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵਿੱਚ ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ  ਨੂੰ ਹੱਲ ਕਰਵਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸੂਝਵਾਨ ਕਾਂਗਰਸੀ ਵਰਕਰ ਅਤੇ ਹਲਕੇ ਦੇ ਲੋਕ ਉਨ੍ਹਾਂ ਨੂੰ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਜ਼ੋਰ ਪਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਾਰਟੀ ਦੀ ਹਾਈਕਮਾਂਡ ਪਾਰਟੀ ਵੱਲੋਂ 33 ਪ੍ਰਤੀਸ਼ਤ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਇਸ ਵਾਰ ਦਿੱਤੀਆਂ ਗਈਆਂ ਟਿਕਟਾਂ ਵਿੱਚ ਔਰਤਾਂ ਨੂੰ ਪ੍ਰਤੀਨਿਧਤਾ ਨਾ ਦਿੱਤੇ ਜਾਣ 'ਤੇ ਕਾਂਗਰਸੀ ਵਰਕਰਾਂ ਵਿੱਚ ਰੋਸ ਹੈ। ਬੀਬੀ ਗਰਚਾ ਨੇ ਕਿਹਾ ਕਿ ਵਰਕਰ ਕਿਸੀ ਵੀ ਪਾਰਟੀ ਦੀ ਜਿੰਦ ਜਾਨ ਹੁੰਦੇ ਹਨ। ਇਸ ਲਈ ਉਹ ਸਿਰਫ਼ ਉਹੀ ਕਰਨਗੇ ਜੋ ਹਲਕੇ ਦੇ ਕਾਂਗਰਸੀ ਵਰਕਰ ਅਤੇ ਹਲਕੇ ਦੇ ਲੋਕ ਉਨ੍ਹਾਂ ਨੂੰ ਕਹਿਣਗੇ। ਆਪਣੇ ਹਮਾਇਤੀਆਂ ਅਤੇ ਕਾਂਗਰਸੀ ਵਰਕਰਾਂ ਦੇ ਵਿਚਾਰ ਜਾਨਣ ਲਈ ਉਨ੍ਹਾਂ ਨੇ ਇੱਕ ਮੀਟਿੰਗ ਵੀ ਰੱਖ ਦਿੱਤੀ ਹੈ। 

 

Tags: Lakhwinder Kaur Garcha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD