Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵਿਸ਼ਾਲ ਰੈਲੀ, ਦਿੱਲੀ ਚੱਲੋ ਦਾ ਹੋਕਾ

Protest, Agitation, Demonstration, MSP, #FarmLaws, Farm Laws, #FarmerBills, Farmer Bills, #FarmersProtest, Farmers Protest, APMC, Farmer Protest, #FarmerProtest

Web Admin

Web Admin

5 Dariya News (ਲਖਵਿੰਦਰ ਗੌਲਣ)

ਤਰਨ-ਤਾਰਨ/ਭਿੱਖੀਵਿੰਡ , 13 Sep 2021

Last updated on: Sep 13, 2021, 00:00 IST

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅਮਰਕੋਟ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ। ਇਸ ਇਕੱਠ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਕਾਲੇ ਕਾਨੂੰਨ ਲਿਆਂਦੇ ਹਨ, ਉਹ ਇਕੱਲੇ ਕਿਸਾਨਾਂ ਨੂੰ ਹੀ ਤਬਾਹ ਨਹੀਂ ਕਰਨਗੇ ਸਗੋਂ ਦੇਸ਼ ਦੇ ਹਰ ਵਰਗ ਨੂੰ ਢਾਹ ਲਾਉਣਗੇ।ਉਹਨਾਂ ਕਿਹਾ ਕਿ ਇਹ ਕਾਲੇ ਕਾਨੂੰਨ ਖੇਤੀ ਨਾਲ ਜੁੜੇ ਸਾਰੇ ਕਿੱਤਿਆਂ ਨੂੰ ਖ਼ਤਮ ਕਰ ਦੇਣਗੇ ਅਤੇ ਕਰੋੜਾਂ ਗ਼ਰੀਬ ਲੋਕ ਭੁੱਖਮਰੀ ਦਾ ਸ਼ਿਕਾਰ ਹੋਣਗੇ। ਉਹਨਾਂ ਕਿਹਾ ਕਿ ਸਾਡੀਆਂ ਜ਼ਮੀਨਾਂ ਤੇ ਅਡਾਨੀ, ਅੰਬਾਨੀ ਅਤੇ ਬਿਲ ਗੇਟਸ ਵਰਗੇ ਲੋਕ ਕਾਬਜ਼ ਹੋ ਜਾਣਗੇ ਅਤੇ ਅਸੀਂ ਮਾਲਕੀ ਹੱਕ ਗੁਆ ਕੇ ਆਪਣੀਆਂ ਹੀ ਜ਼ਮੀਨਾਂ ਵਿੱਚ ਮਜ਼ਦੂਰੀ ਕਰਨ ਲਈ ਮਜਬੂਰ ਹੋਵਾਂਗੇ।ਇਸ ਮੌਕੇ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਦਿੱਲੀ ਬਾਰਡਰਾਂ ਤੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਹੋਣ ਤਾਂ ਕਿ ਮੋਦੀ ਸਰਕਾਰ ਤੇ ਦਬਾਅ ਪਾ ਕੇ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ। ਇਸ ਮੌਕੇ ਉਹਨਾਂ ਨੇ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਵਿੱਚ ਵੋਟਾਂ ਦੀ ਰਾਜਨੀਤੀ ਨਾ ਕੀਤੀ ਜਾਵੇ ਅਤੇ ਕਿਸਾਨ ਅੰਦੋਲਨ ਦਾ ਸਾਥ ਦਿੱਤਾ ਜਾਵੇ। ਰੈਲੀ ਵਿੱਚ ਪਹੁੰਚੇ ਡਾ. ਸਵੈਮਾਣ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਿਸਾਨ ਅੰਦੋਲਨ ਸੰਸਾਰ ਦਾ ਇਕ ਨੰਬਰ ਦਾ ਅੰਦੋਲਨ ਬਣ ਗਿਆ ਹੈ। 

ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਉੱਠਿਆ ਇਹ ਤੂਫ਼ਾਨ ਮੋਦੀ ਅਤੇ ਉਸਦੇ ਕਾਰਪੋਰੇਟ ਮਿੱਤਰਾਂ ਨੂੰ ਦੇਸ਼ ਵਿੱਚੋਂ ਬਾਹਰ ਧੱਕ ਦੇਵੇਗਾ।ਇਸ ਭਾਰੀ ਇਕੱਠ ਵਿੱਚ ਪਹੁੰਚੀ ਸੋਨੀਆ ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਆਜ਼ਾਦੀ ਦੀ ਦੂਸਰੀ ਲੜਾਈ ਹੈ। ਉਹਨਾਂ ਕਿਹਾ ਕਿ ਇਸ ਅੰਦੋਲਨ ਵਿਚ ਔਰਤਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਜਿਸ ਅੰਦੋਲਨ ਵਿੱਚ ਔਰਤਾਂ ਸ਼ਾਮਲ ਹੋ ਜਾਣ ਉਸ ਦੀ ਸਫਲਤਾ ਪੱਕੀ ਹੈ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਰਜਵੰਤ ਕੌਰ ਪੰਨੂ, ਜਥੇਬੰਦੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਹੈਪੀ ਗਿੱਲ, ਤਰਸੇਮ ਸਿੰਘ ਭਗਵਾਨਪੁਰ, ਵਿਵੇਕ ਸਿੰਘ ਝੰਜੋਟੀ, ਗੁਰਪ੍ਰੀਤ ਸਿੰਘ ਕੋਹਾਲੀ, ਰਾਜਵੰਤ ਸਿੰਘ ਵਡਾਲਾ, ਇੰਦਰਜੀਤ ਸਿੰਘ ਸੰਧੂ, ਸਤਬੀਰ ਸਿੰਘ ਨੰਦਪੁਰ, ਦਿਲਬਾਗ ਸਿੰਘ ਵਰ੍ਹਿਆਂ, ਜਸਪਾਲ ਸਿੰਘ ਕਿਰਤੋਵਾਲ, ਸਲਵਿੰਦਰ ਸਿੰਘ ਸਾਬਕਾ ਸਰਪੰਚ ਪੱਧਰੀ ਕਲਾਂ, ਗੁਰਭੇਜ ਸਿੰਘ ਗਿੱਲ, ਵੀਰਪਾਲ ਸਿੰਘ ਪੱਧਰੀ ਕਲਾਂ, ਗੁਰਦੇਵ ਸਿੰਘ ਪੱਧਰੀ ਕਲਾਂ, ਜਗਮੀਤ ਸਿੰਘ ਰਾਮੂਵਾਲ, ਕੁਲਦੀਪ ਸਿੰਘ ਅਮੀਸ਼ਾਹ, ਗੁਰਚੇਤ ਸਿੰਘ ਮਾੜੀ ਸਮਰਾ, ਜੁਗਰਾਜ ਸਿੰਘ ਮੱਧਰ, ਭੋਲਾ ਸਿੰਘ ਛਿਛਰੇਵਾਲ, ਲਵਪ੍ਰੀਤ ਸਿੰਘ ਢੋਲਣ, ਗੁਰਲਾਲ ਸਿੰਘ, ਫੁੁਲਜੰਟ ਸਿੰਘ, ਗੁੁਰਬੀਰ ਸਿੰਘ ਮਹਿਮੂਦਪੁਰ, ਬਲਵਿੰਦਰ ਸਿੰਘ ਦੋਧੀ ਚੱਕ ਸਿਕੰਦਰ, ਅਮਨਦੀਪ ਸਿੰਘ ਹੈਪੀ ਜੌਹਲ, ਸਾਹਬ ਸਿੰਘ ਮਾਣੋਚਾਹਲ, ਪਵਿੱਤਰ ਸਿੰਘ ਮੁਹਾਵਾ, ਗੁਰਤਾਜ ਸਿੰਘ ਰਾਮ ਤੀਰਥ, ਗੁਰਲਾਲ ਸਿੰਘ ਮਾੜੀ ਸੰਤਪੁਰਾ, ਕੁਲਵੰਤ ਸਿੰਘ ਚੌਧਰੀਵਾਲਾ, ਜਿਲਾ ਪ੍ਰਧਾਨ ਗੁਰਦੇਵ ਸਿੰਘ ਵਰਪਾਲ, ਡਾ ਸਤਿੰਦਰ ਸਿੰਘ ਕਿਲਾ ਜੀਵਨ ਸਿੰਘ, ਬਿੰਦਰ ਸਿੰਘ ਸਰਪੰਚ ਦਰਗਾਪੁਰ, ਹਰਦੇਵ ਸਿੰਘ ਖੱਬੇ, ਅਮਰਜੀਤ ਸਿੰਘ ਸਭਰਾ ਵੀ ਸ਼ਾਮਲ ਸਨ।

 

Tags: Protest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , APMC , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD