Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਲਜ਼ਾਰ ਗਰੁੱਪ 'ਚ 7ਵੇਂ ਰੋਜ਼ਗਾਰ ਮੇਲੇ ਦਾ ਆਯੋਜਨ, ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਕਰਵਾਏ ਗਏ ਰੋਜ਼ਗਾਰ ਮੇਲੇ 1409 ਉਮੀਦਵਾਰਾਂ ਦੀ ਕੀਤੀ ਚੋਣ

Gurkirat Singh Kotli, Congress, Punjab Congress, Khanna, Gulzar Group of Institutes

Web Admin

Web Admin

5 Dariya News

ਖੰਨਾ/ਲੁਧਿਆਣਾ , 13 Sep 2021

Last updated on: Sep 13, 2021, 00:00 IST

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ 7ਵੇਂ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਇਸ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ। ਇਸ ਦੌਰਾਨ ਖੰਨਾ ਅਤੇ ਆਸ ਪਾਸ ਦੇ ਖੇਤਰਾਂ ਦੇ ਨੌਜਵਾਨ ਵੀ ਇਸ ਰੋਜ਼ਗਾਰ  ਮੇਲੇ ਵਿਚ ਨੌਕਰੀ ਹਾਸਿਲ ਕਰਨ ਲਈ ਉਤਸ਼ਾਹਿਤ ਨਜ਼ਰ ਆਏ। ਇਸ ਦੌਰਾਨ 37 ਕੰਪਨੀਆਂ ਨੇ ਸ਼ਿਰਕਤ ਕਰਦੇ ਹੋਏ 1409 ਉਮੀਦਵਾਰਾਂ ਦੀ ਚੋਣ ਕੀਤੀ।ਇਸ ਮੇਲੇ ਵਿਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਵਿਚ ਐੱਸ.ਬੀ.ਆਈ., ਐਲ.ਆਈ.ਸੀ., ਐਕਸਿਜ ਬੈਂਕ, ਕੋਕਾ ਕੋਲਾ, ਐੱਚ.ਡੀ.ਐੱਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਨਿਊ ਐਰਾ ਮਸ਼ੀਨਜ਼, ਐਂਡਲੀਸਿਸ ਟੋਕੀਓ ਲਾਈਫ਼, ਇਨੋਂਵ, ਵਾਸਟ ਲਿੰਕਰਜ਼, ਕੈਪੀਟਲ ਟਰੱਸਟ, ਸਟਾਰ ਹੈਲਥ ਇੰਸ਼ੋਰੈਸ਼, ਏਅਰਟੈੱਲ, ਜਸਟ ਡਾਇਲ, ਸਪੋਰਟਕਿੰਗ, ਫਲਿਪਕਾਰਟ ਸਮੇਤ ਹੋਰ ਕਈ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੇ ਹਿੱਸਾ ਲਿਆ।ਇਸ ਮੌਕੇ ਵਿਧਾਇਕ ਸ.ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ  ਮੇਲਿਆਂ ਵਿਚ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਅਭਿਆਨ ਚਲਾਏ ਜਾ ਰਹੇ ਹਨ। ਇਸ ਉਪਰਾਲੇ ਲਈ ਰਾਜ ਸਰਕਾਰ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਹੁਣ ਤੱਕ ਦੋ ਸੌ ਦੇ ਕਰੀਬ ਅੰਤਰਰਾਸ਼ਟਰੀ ਕੰਪਨੀਆਂ ਪੰਜਾਬ ਸਰਕਾਰ ਦੇ ਰੋਜ਼ਗਾਰ ਮੇਲਿਆਂ ਵਿਚ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆਂ ਕਿ ਸਾਡਾ ਟੀਚਾ ਜ਼ਿਲ੍ਹੇ ਵਿਚ ਹਰ ਕਾਬਿਲ ਨੌਜਵਾਨ ਨੂੰ ਬਿਹਤਰੀਨ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਾਉਣਾ ਹੈ। ਵਿਧਾਇਕ ਕੋਟਲੀ ਨੇ ਗੁਲਜ਼ਾਰ ਗਰੁੱਪ ਦੇ ਸਿੱਖਿਆਂ ਦੇ ਖੇਤਰ ਵਿਚ ਦਿਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਸ ਤਰਾਂ ਗੁਲਜ਼ਾਰ ਗਰੁੱਪ ਨੇ ਬਿਹਤਰੀਨ ਸਿੱਖਿਆਂ ਪ੍ਰਦਾਨ ਕਰਨ ਦੇ ਨਾਲ-ਨਾਲ ਬਿਹਤਰੀਨ ਪਲੇਸਮੈਂਟ ਨੂੰ ਕਾਇਮ ਰੱਖਿਆਂ ਹੈ, ਇਹ ਕਾਬਿਲੇ ਤਾਰੀਫ ਉਪਰਾਲਾ ਹੈ।ਗੁਲਜ਼ਾਰ ਗਰੁੱਪ ਦੇ ਡਾਇਰੈਕਟਰ ਐਗਜ਼ੀਕਿਊਟਿਵ ਸ.ਗੁਰਕੀਰਤ ਸਿੰਘ ਨੇ ਵਿਧਾਇਕ ਕੋਟਲੀ ਦਾ ਧੰਨਵਾਦ ਕਰਦੇ ਹੋਏ ਦੱਸਿਆਂ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਰਾਹੀਂ ਇਸ ਖੇਤਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰੀਨ ਮੌਕੇ ਮਿਲ ਰਹੇ ਹਨ। ਗੁਲਜ਼ਾਰ ਗਰੁੱਪ ਮੈਨੇਜਮੈਂਟ ਵੱਲੋਂ ਇਸ ਮੌਕੇ ਵਿਧਾਇਕ ਕੋਟਲੀ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ।

 

Tags: Gurkirat Singh Kotli , Congress , Punjab Congress , Khanna , Gulzar Group of Institutes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD