Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ

ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਿਆ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of Punjab, Vijay Inder Singla, Manish Tewari, Manish Tewari, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ) , 13 Sep 2021

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ 'ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਗਈ ਪਰ ਜਦੋਂ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋਇਆ ਤਾਂ ਅਕਾਲੀ ਦਲ ਨੇ ਸੁਰ ਬਦਲ ਲਈ।ਕਾਂਗਰਸ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਦਾ ਪਹਿਲੇ ਹੀ ਦਿਨ ਤੋਂ ਇਨ੍ਹਾਂ ਦਾ ਵਿਰੋਧ ਕਰਨ ਵਾਲੀ ਪਾਰਟੀ ਦੱਸਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾ ਸਰਵ ਪਾਰਟੀ ਮੀਟਿੰਗ ਸੱਦੀ ਅਤੇ ਉਸ ਤੋਂ ਪਿੱਛੋਂ ਕਿਸਾਨ ਜਥੇਬੰਦੀਆਂ ਨਾਲ ਵੀ ਮੀਟਿੰਗ ਕੀਤੀ। ਇਸ ਮਗਰੋਂ ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਦਨ ਸੱਦ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪਾਸ ਕੀਤੇ।ਕੇਂਦਰ ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਵਿੱਚ ਸੋਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ, ''ਤਾਂ ਫੇਰ ਕਿਉਂ ਨਹੀਂ, ਇਕ ਵਾਰ ਹੋਰ ਸੋਧ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਖੇਤੀ ਕਾਨੂੰਨ ਰੱਦ ਕੀਤੇ ਜਾਣ ਜੋ ਕਿਸਾਨ ਸਿੰਘੂ ਅਤੇ ਟਿਕਰੀ ਸਰਹੱਦਾਂ ਉਤੇ ਧਰਨਾ ਦੇ ਰਹੇ ਹਨ।'' ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਪਰਿਵਾਰ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਪ੍ਰਦਾਨ ਕਰ ਰਹੀ ਹੈ।ਮੁੱਖ ਮੰਤਰੀ ਨੇ ਇਹ ਗੱਲ ਅੱਜ ਬੱਲੋਵਾਲ ਸੌਂਖੜੀ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਇਸ ਕਾਲਜ ਦੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ 1 ਅਕਤੂਬਰ, 2021 ਤੋਂ ਜਮਾਤਾਂ ਸ਼ੁਰੂ ਹੋਣਗੀਆਂ। ਬੀਐਸ.ਸੀ. (ਖੇਤੀਬਾੜੀ) ਵਿੱਚ 60 ਸੀਟਾਂ ਭਰੀਆਂ ਗਈਆਂ ਹਨ। ਇਹ ਪਹਿਲੀ ਵਾਰ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕੈਂਪਸ ਤੋਂ ਬਾਹਰ ਖੇਤੀਬਾੜੀ ਦਾ ਕੋਈ ਕਾਲਜ ਸਥਾਪਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਕੰਢੀ ਖੇਤਰ ਵਿੱਚ ਖੇਤੀਬਾੜੀ ਵਿਕਸਤ ਹੋਵੇਗੀ ਅਤੇ ਇਸ ਖੇਤਰ ਦੀਆਂ ਫਸਲਾਂ ਅਤੇ ਉਨ੍ਹਾਂ ਸਬੰਧੀ ਸਮੱਸਿਆਵਾਂ ਉਤੇ ਖੋਜ ਕਰਨ ਤੋਂ ਇਲਾਵਾ ਇਥੋਂ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਮਿਲੇਗੀ। ਕਾਲਜ ਵਿੱਚ ਇਸ ਪੱਖੋਂ ਵੀ ਖੋਜ ਕਾਰਜ ਕੀਤੇ ਜਾਣਗੇ ਕਿ ਜ਼ਮੀਨ ਦੀ ਘਾਟ ਅਤੇ ਖੇਤਰ ਵਿੱਚ ਪਾਣੀ ਦੀ ਕਮੀ ਨੂੰ ਦੇਖਦਿਆਂ ਕਿਵੇਂ ਪਾਣੀ ਦੇ ਸੀਮਤ ਵਸੀਲਿਆਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਜ਼ਿਆਦਾ ਪੈਦਾਵਾਰ ਹਾਸਲ ਕੀਤੀ ਜਾਵੇ।ਨਵਾਂਸ਼ਹਿਰ ਵਿਖੇ ਇਕ ਬਾਗਬਾਨੀ ਖੋਜ ਕੇਂਦਰ ਦੀ ਸਥਾਪਨਾ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਪੱਖੋਂ ਸੇਬ ਦੀ ਫਸਲ ਉਤੇ ਵੀ ਖੋਜ ਕੀਤੇ ਜਾਣ ਉਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹੁਣ ਛੋਟੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਜੰਗਲੀ ਜਾਨਵਰਾਂ ਤੋਂ ਬਚਾਅ ਲਈ ਆਪਣੇ ਖੇਤਾਂ ਦੁਆਲੇ ਕੀਤੀ ਜਾਂਦੀ ਤਾਰਬੰਦੀ ਲਈ ਸਬਸਿਡੀ ਦੀ ਰਾਸ਼ੀ 60 ਫੀਸਦੀ ਤੋਂ ਵਧਾ ਕੇ 90 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਪੰਜ ਬਾਗਬਾਨੀ ਅਸਟੇਟ ਵੀ ਸਥਾਪਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਮੱਦਦ ਮਿਲ ਸਕੇ।ਸੂਬਾ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਅਤੇ ਪ੍ਰੋਸੈਸਿੰਗ ਸੁਵਿਧਾਵਾਂ ਨੂੰ ਹੋਰ ਸੁਧਾਰਨ ਲਈ ਦੋ ਨਵੇਂ ਮੈਗਾ ਫੂਡ ਪਾਰਕ ਸਥਾਪਤ ਕੀਤੇ ਗਏ ਅਤੇ ਇਸ ਤੋਂ ਇਲਾਵਾ ਖੇਤੀਬਾੜੀ ਮੰਡੀਕਰਨ ਨਵਾਂ ਉਦਮ, ਖੋਜ ਅਤੇ ਚੌਕਸੀ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਉਤਪਾਦਨ ਵਿੱਚ ਮੱਦਦ ਮਿਲ ਸਕੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੰਗ ਅਤੇ ਕੀਮਤਾਂ ਨੂੰ ਵੇਖਦੇ ਹੋਏ ਬਜ਼ਾਰੀ ਯੋਜਨਾਬੰਦੀ ਦੀ ਵਿਉਂਤ ਬਣਾਈ ਜਾ ਸਕੇ।ਹੋਰ ਮਾਮਲਿਆਂ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੀਆਂ ਨਿਵੇਸ਼ਕਾਂ ਅਤੇ ਉਦਯੋਗ ਪੱਖੀ ਨੀਤੀਆਂ ਕਾਰਨ ਸੂਬੇ ਵਿੱਚ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦੋਂ ਕਿ ਨੌਜਵਾਨਾਂ ਨੂੰ 20 ਲੱਖ ਨੌਕਰੀਆਂ ਹਾਸਲ ਹੋਈਆਂ ਹਨ।ਇਸ ਮੌਕੇ ਮੁੱਖ ਮੰਤਰੀ ਨੇ ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤੀ ਕਾਮਿਆਂ ਲਈ ਲਿਆਂਦੀ ਕਰਜ਼ਾ ਮੁਆਫੀ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 31,066 ਲਾਭਪਾਤਰੀਆਂ ਵਿੱਚੋਂ 25 ਨੂੰ ਸੰਕੇਤਕ ਤੌਰ 'ਤੇ ਕਰਜ਼ਾ ਮੁਆਫੀ ਦੇ ਚੈਕ ਵੰਡੇ। ਜ਼ਿਲੇ ਦੇ ਕੁੱਲ ਲਾਭਪਾਤਰੀਆਂ ਦਾ ਕੁੱਲ 64.61 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦੀ ਤਾਰੀਫ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਅਤੇ ਜੀ.ਐਸ.ਟੀ. ਮੁਆਵਜ਼ਾ ਰੋਕ ਕੇ ਸੂਬੇ ਦੇ ਵਿਕਾਸ ਦੀ ਬੇੜੀ ਵਿੱਚ ਵੱਟੇ ਪਾਏ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਸੂਬੇ ਦੀ ਅਗਵਾਈ ਕੀਤੀ ਹੈ ਅਤੇ ਖਾਸ ਕਰਕੇ ਕੋਵਿਡ-19 ਦੇ ਦਿਨਾਂ ਦੌਰਾਨ ਉਨ੍ਹਾਂ ਦੀ ਅਗਵਾਈ ਸ਼ਲਾਘਾਯੋਗ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਹੱਦੀ ਖੇਤਰ ਵਿਖੇ ਪਾਕਿਸਤਾਨ ਵੱਲੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਤੇ ਇਨ੍ਹਾਂ ਇਲਾਕਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਕੰਢੀ ਕੈਨਾਲ ਦੇ ਦੂਜੇ ਫੇਜ਼ ਦੀ ਮੁੜ ਉਸਾਰੀ ਅਤੇ ਮੁੜ ਵਿਉਂਤਬੰਦੀ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਇਕ ਵੁੱਡ ਪਾਰਕ ਅਤੇ ਕੌਫੀ ਪਲਾਂਟੇਸ਼ਨ ਦੀਆਂ ਸੰਭਾਵਨਾਵਾਂ ਵੀ ਤਲਾਸ਼ ਕੀਤੀਆਂ ਜਾਣ।ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਮਸੀਹਾ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਵਿੱਚ ਕਿਸਾਨੀ ਪ੍ਰਤੀ ਦਰਦ ਹੈ ਜੋ ਕਿ ਇਸੇ ਗੱਲ ਤੋਂ ਸਾਫ ਜ਼ਾਹਰ ਹੋ ਜਾਂਦਾ ਹੈ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਸਨ ਜਿਨ੍ਹਾਂ ਨੇ ਬੀ.ਟੀ. ਕਾਟਨ ਦੇ ਬੀਜ ਲਿਆ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦਾ ਹੰਭਲਾ ਮਾਰਿਆ ਸੀ।ਇਸ ਮੌਕੇ ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਮੁੱਖ ਮੰਤਰੀ ਦਾ ਇਸ ਕੰਢੀ ਖੇਤਰ ਨੂੰ ਕਾਲਜ ਰੂਪੀ ਤੋਹਫਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਖੇਤਰ ਦੇ ਹੋਰ ਵਿਕਾਸ ਕੰਮਾਂ ਲਈ ਕਦੇ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਅਥਾਹ ਕੰਮਾਂ ਦੇ ਵੇਰਵਾ ਦਿੰਦਿਆਂ ਉਨ੍ਹਾਂ ਇਹ ਗੱਲ ਦ੍ਰਿੜ ਇਰਾਦੇ ਨਾਲ ਕਹੀ ਕਿ 2022 ਵਿੱਚ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੁੜ ਸਰਕਾਰ ਬਣਾਏਗੀ।ਵਧੀਕ ਮੁੱਖ ਸਕੱਤਰ ਵਿਕਾਸ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਨਿਰੁੱਧ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਲੋਵਾਲ ਸੌਂਖੜੀ ਦਾ ਖੇਤਰੀ ਖੋਜ ਕੇਂਦਰ ਕਈ ਫਸਲਾਂ ਜਿਵੇਂ ਕਿ ਮੱਕੀ, ਕਣਕ ਅਤੇ ਤੇਲ ਬੀਜ ਦੀਆਂ 35 ਕਿਸਮਾਂ ਅਤੇ ਆਮਲਾ, ਅਮਰੂਦ ਅਤੇ ਨਾਸ਼ਪਾਤੀ ਵਰਗੇ ਫਲਾਂ ਦੀਆਂ ਕਈ ਕਿਸਮਾਂ ਸਬੰਧੀ ਸ਼ਲਾਘਾਯੋਗ ਖੋਜ ਕਾਰਜ ਕਰ ਰਿਹਾ ਹੈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਰਜਿੰਦਰ ਸਿੰਘ ਨੇ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ. ਮਨਮੋਹਣਜੀਤ ਸਿੰਘ ਵੀ ਹਾਜ਼ਰ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab , Vijay Inder Singla , Manish Tewari , Manish Tewari , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD