Thursday, 02 May 2024

 

 

ਖ਼ਾਸ ਖਬਰਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ

 

ਖ਼ੂਨਦਾਨ ਮਹਾਂਦਾਨ, ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਹਿੱਸਾ ਬਣਨ : ਮਨੀਸ਼ ਤਿਵਾੜੀ

Manish Tewari, Punjab Pradesh Congress Committee, Congress, Indian National Congress, Punjab Congress, Punjab, Blood Camp

Web Admin

Web Admin

5 Dariya News

ਮੋਹਾਲੀ , 14 Sep 2021

ਖ਼ੂਨਦਾਨ ਮਹਾਂਦਾਨ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਰਾਜੇਸ਼ ਪਾਇਲਟ ਮੈਮੋਰੀਅਲ ਗੁੱਜਰ ਭਵਨ ਕੰਪਲੈਕਸ ਵਿਖੇ ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਵੱਲੋਂ ਆਯੋਜਿਤ ਖੂਨਦਾਨ ਕੈਂਪ ਦੌਰਾਨ ਕੀਤਾ ਗਿਆ। ਇਹ ਕੈਂਪ ਸੰਸਥਾ ਵੱਲੋਂ ਆਪਣੇ ਸਾਬਕਾ ਪ੍ਰਧਾਨ ਸਵਰਗਵਾਸੀ ਅਮਰੀਕ ਸਿੰਘ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ। ਇਸ ਮੌਕੇ ਐਮ ਪੀ ਤਿਵਾੜੀ ਨੇ ਕਿਹਾ ਕਿ ਖ਼ੂਨਦਾਨ ਇਨਸਾਨੀਅਤ ਦੀਆਂ ਸਭ ਤੋਂ ਵੱਡੀਆਂ ਸੇਵਾਵਾਂ ਵਿੱਚੋਂ ਇੱਕ ਹੈ ਅਤੇ ਇਹ ਇੱਕ ਮਹਾਦਾਨ ਹੈ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। 

ਉਨ੍ਹਾਂ ਨੇ ਸੰਸਥਾ ਵਲੋਂ ਬੀਤੇ ਕਰੀਬ 21 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਇਸ ਆਯੋਜਨ ਦੀ ਸ਼ਲਾਘਾ ਕੀਤੀ। ਜਿਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਦੌਰ ਦੌਰਾਨ ਵੀ ਆਪਣਾ ਫ਼ਰਜ਼ ਨਿਭਾਇਆ ਜਾ ਰਿਹਾ ਹੈ।ਇਸ ਕੈਂਪ ਦਾ ਆਯੋਜਨ ਪੀਜੀਆਈ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਮਨਵੀਰ ਸਿੰਘ ਭਡਾਨਾ, ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਸੰਤ ਰਾਮ ਮੀਲੂ, ਮੀਤ ਪ੍ਰਧਾਨ ਕੇਐਲ ਵਰਮਾ, ਹਰਿਕ੍ਰਿਸ਼ਨ ਚੇਚੀ, ਭਜਨ ਸਿੰਘ, ਸੁਰਜੀਤ ਮੀਲੂ, ਕਰਮ ਚੰਦ, ਹਿਤੇਂਦਰ ਚੇਚੀ, ਪੂਰਨ ਚੰਦ, ਲਾਲ ਚੰਦ, ਕਮਲਜੀਤ ਕੌਰ,  ਬੀਆਰ ਚੌਹਾਨ ਅਤੇ ਜਨਰਲ ਸਕੱਤਰ ਨਰਿੰਦਰ ਮੀਲੂ ਵੀ ਮੌਜੂਦ ਰਹੇ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Blood Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD