Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਮਾਰਕਫੈਡ ਦੇ ਉਤਪਾਦ ਹੁਣ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ 5000 ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ 'ਤੇ ਵੀ ਮਿਲਣਗੇ

Punjab Admin, Public Distribution System, Himachal Pradesh, Markfed, Sukhjinder Singh Randhawa, Varun Roojam, Vikas Garg, Lalit Jain, Sugarfed, Registrar Cooperative Societies

Web Admin

Web Admin

5 Dariya News

ਸ਼ਿਮਲਾ/ਚੰਡੀਗੜ੍ਹ , 14 Sep 2021

Last updated on: Sep 14, 2021, 00:00 IST

ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਮਾਰਕਫੈਡ ਤੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ ਜਿਸ ਨਾਲ ਮਾਰਕਫੈਡ ਦੇ ਵੱਖ-ਵੱਖ ਉਤਪਾਦ ਹੁਣ ਹਿਮਾਚਲ ਦੇ 5000 ਦੇ ਕਰੀਬ ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ ਉਤੇ ਉਪਲੱਬਧ ਹੋਣਗੇ।ਇਹ ਫੈਸਲਾ ਅੱਜ ਸ਼ਿਮਲਾ ਵਿਖੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਪੌਲ ਰਾਸੂ ਤੇ ਡਾਇਰੈਕਟਰ ਸ੍ਰੀ ਲਲਿਤ ਜੈਨ ਨਾਲ ਪੰਜਾਬ ਦੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਤੇ ਤੇਲ ਮਿੱਲ ਖੰਨਾ ਦੇ ਜਨਰਲ ਮੈਨੇਜਰ ਸ੍ਰੀ ਰਵਿੰਦਰ ਸ਼ਰਮਾ ਵੱਲੋਂ ਮਾਰਕਫੈਡ ਤੇ ਸ਼ੂਗਰਫੈਡ ਦੇ ਉਤਪਾਦ ਹਿਮਾਚਲ ਪ੍ਰਦੇਸ਼ ਨੂੰ ਜਨਤਕ ਵੰਡ ਪ੍ਰਣਾਲੀ ਲਈ ਮੁਹੱਈਆ ਕਰਵਾਉਣ ਬਾਰੇ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੁਝ ਸਮਾਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਅੱਜ ਇਹ ਐਮ.ਓ.ਯੂ. ਸੰਭਵ ਹੋਇਆ।ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਅੱਜ ਹੋਏ ਸਮਝੌਤੇ ਤਹਿਤ ਮਾਰਕਫੈਡ ਦੇ ਉਚ ਮਿਆਰਾਂ ਦੇ ਖਾਣਯੋਗ ਉਤਪਾਦ ਹੁਣ ਹਿਮਾਚਲ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਵਾਜਬ ਕੀਮਤਾਂ ਉਤੇ ਮਿਲਣਗੇ। ਇਸ ਦੌਰਾਨ ਸ਼ੂਗਰਫੈਡ ਪੰਜਾਬ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਖੰਡ ਦੀ ਸਪਲਾਈ ਕਰਨ ਬਾਰੇ ਵੀ ਗੱਲਬਾਤ ਹੋਈ ਜਿਸ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਭਵਿੱਖ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਸ੍ਰੀ ਵਰੁਣ ਰੂਜ਼ਮ ਨੇ ਕਿਹਾ ਕਿ ਅੱਜ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਵੱਲੋਂ ਆਪਣਾ ਦਾਇਰਾ ਵਧਾਉਣ ਦੀਆਂ ਕੋਸ਼ਿਸ਼ਾਂ ਹੋਰ ਬਲ ਮਿਲਿਆ ਹੈ ਅਤੇ ਹੁਣ ਹਿਮਾਚਲ ਵਾਸੀ ਵੀ ਮਾਰਕਫੈਡ ਦੇ ਉਚ ਮਿਆਰੀ ਤੇ ਸਵਾਦਲੇ ਉਤਪਾਦ ਵਾਜਬ ਕੀਮਤਾਂ ਉਤੇ ਆਪਣੇ ਹੀ ਘਰਾਂ ਕੋਲੋਂ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਐਨ.ਐਮ.ਆਰ. ਸ਼ੁੱਧਤਾ ਪ੍ਰੀਖਣ ਵਿੱਚ ਮਾਰਕਫੈਡ ਦਾ ਉਤਪਾਦ ਸੋਹਣਾ ਬਰਾਂਡ ਸ਼ਹਿਦ ਪਾਸ ਹੋਇਆ ਸੀ। ਇਹ ਟੈਸਟ ਕੌਮਾਂਤਰੀ ਪੱਧਰ 'ਤੇ ਮਾਨਤਾ ਹੈ।

 

Tags: Punjab Admin , Public Distribution System , Himachal Pradesh , Markfed , Sukhjinder Singh Randhawa , Varun Roojam , Vikas Garg , Lalit Jain , Sugarfed , Registrar Cooperative Societies

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD