Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡੀ.ਸੀ. ਵੱਲੋਂ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਵਿਖੇ ਤੀਜੇ ਰੋਜ਼ਗਾਰ ਮੇਲੇ ਦਾ ਉਦਘਾਟਨ

ਇਹ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵੱਲੋਂ ਬੇਰਰੋਜ਼ਗਾਰਾਂ ਨੂੰ ਨੌਕਰੀ ਲਈ ਕੀਤੇ ਵਾਅਦੇ ਨੂੰ ਪੂਰਾ ਕਰਨ ਵਿੱਚ ਸਫਲ ਸਾਬਤ ਹੋ ਰਹੇ ਹਨ - ਵਰਿੰਦਰ ਕੁਮਾਰ ਸ਼ਰਮਾ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 15 Sep 2021

Last updated on: Sep 15, 2021, 00:00 IST

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ (ਲੜਕੀਆਂ) ਵਿਖੇ ਤੀਜੇ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ, ਜਿਸਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਕੀਤਾ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਡੀ.ਬੀ.ਈ.ਈ. ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ ਦੇ ਨਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਰੋਜ਼ਗਾਰ ਮੇਲੇ ਦੌਰਾਨ ਨੌਜਵਾਨਾਂ ਅਤੇ ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਰੋਜ਼ਗਾਰ ਲਈ ਅਪਲਾਈ ਕੀਤੇ ਉਮੀਦਵਾਰਾਂ ਤੇ ਨੌਕਰੀ ਦੇਣ ਵਾਲੀਆਂ ਕੰਪਨੀਆਂ, ਦੋਵਾਂ ਲਈ ਇਹ ਰੋਜ਼ਗਾਰ ਮੇਲੇ ਲਾਹੇਵੰਦ ਸਿੱਧ ਹੋ ਰਹੇ ਹਨ। ੳਨ੍ਹਾਂ ਕਿਹਾ ਕਿ ਘਰ-ਘਰ ਰੋਜ਼ਗਾਰ ਯੋਜਨਾ ਦੀ ਇਸ ਵਿਲੱਖਣ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਕਰੀ ਦੀ ਤਲਾਸ਼ ਕਰ ਰਹੇ ਬੇਰੋਜ਼ਗਾਰਾਂ ਤੇ ਰੋਜ਼ਗਾਰ ਦੇਣ ਵਾਲਿਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰ ਰਹੀ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਦੀ ਭਾਲ ਕਰਨ ਵਾਲੇ ਆਪਣੀ ਪਸੰਦ ਦੀ ਨੌਕਰੀ ਪ੍ਰਾਪਤ ਕਰ ਸਕਦੇ ਹਨ ਅਤੇ ਨੌਕਰੀ ਦੇਣ ਵਾਲੇ ਉਮੀਦਵਾਰਾਂ ਨੂੰ ਆਪਣੀਆਂ ਜ਼ਰੂਰਤਾਂ ਅਤੇ ਸਮਰੱਥਾਵਾਂ ਅਨੁਸਾਰ ਚੁਣ ਸਕਦੇ ਹਨ।ਅੱਜ ਦੇ ਦਿਨ ਨੂੰ ਉਨ੍ਹਾਂ ਨੌਜਵਾਨਾਂ ਲਈ ਇਤਿਹਾਸਕ ਦੱਸਿਆ ਕਿਉਂਕਿ ਉਹ ਨੌਕਰੀ ਜੁਆਇਨ ਕਰਕੇ ਆਪਣੀ ਜ਼ਿੰਦਗੀ ਵਿੱਚ ਇੱਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸ਼ਾਨਦਾਰ ਸਫਲਤਾ ਦੀ ਕਹਾਣੀ ਦੀ ਸਿਰਫ ਸ਼ੁਰੂਆਤ ਹੈ ਜਿਸ ਰਾਹੀਂ ਉਹ ਆਪਣਾ ਭਵਿੱਖ ਉੱਜਵਲ ਕਰਨਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਰੋਜ਼ਗਾਰ ਮੇਲੇ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਬੇਰੁਜ਼ਗਾਰ ਨੌਜਵਾਨਾਂ ਦੀ ਨੌਕਰੀ ਯਕੀਨੀ ਬਣਾ ਕੇ ਪੰਜਾਬ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਬਹੁਤ ਸਫਲ ਸਾਬਤ ਹੋ ਰਹੇ ਹਨ।ਵਿਦਿਆਰਥੀਆਂ ਨੂੰ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੌਥਾ ਮੈਗਾ ਰੋਜ਼ਗਾਰ ਮੇਲਾ 17 ਸਤੰਬਰ ਨੂੰ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ ਆਯੋਜਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਰੋਜ਼ਗਾਰ ਲਈ ਆਪਣੇ ਆਪ ਨੂੰ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਪ੍ਰਤਾਪ ਚੌਕ ਵਿਖੇ ਰਜਿਸਟਰ ਕਰਕੇ ਜਾਂ ਵੈਬਸਾਈਟ www.pgrkam.com  'ਤੇ ਲੌਗਇਨ ਕਰਕੇ ਅਪਲਾਈ ਕਰ ਸਕਦੇ ਹਨ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD